ਕੇਂਦਰੀ ਜੇਲ੍ਹ ਅੰਦਰੋਂ 7 ਮੋਬਾਈਲ ਫੋਨ, 3 ਸਿਮਾਂ ਅਤੇ ਹੋਰ ਸਾਮਾਨ ਹੋਇਆ ਬਰਾਮਦ
Friday, May 05, 2023 - 12:34 PM (IST)
ਤਰਨਤਾਰਨ (ਰਮਨ)- ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਆਏ ਦਿਨ ਸੁਰਖੀਆਂ 'ਚ ਰਹਿਣ ਦਾ ਰਿਕਾਰਡ ਤੋੜ ਰਹੀ ਹੈ, ਜਿਸ ਤਹਿਤ ਜੇਲ੍ਹ 'ਚ ਨਸ਼ੀਲੇ ਪਦਾਰਥ, ਮਾਰੂ ਹਥਿਆਰ ਅਤੇ ਹੋਰ ਸਮੱਗਰੀ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਹਿਤ ਤਲਾਸ਼ੀ ਅਭਿਆਨ ਦੌਰਾਨ ਜੇਲ੍ਹ ਪ੍ਰਸ਼ਾਸਨ ਵੱਲੋਂ ਜੇਲ੍ਹ ਅੰਦਰੋਂ 7 ਮੋਬਾਈਲ ਫੋਨ, 3 ਸਿਮਾਂ, 3 ਹੈਡ ਫੋਨ, 1 ਚਾਰਜਰ, 2 ਅਡਾਪਟਰ ਅਤੇ ਬਿਜਲੀ ਦੀ ਤਾਰ ਬਰਾਮਦ ਕਰਨ ਦੇ ਜੁਰਮ ਹੇਠ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਟ੍ਰੈਫ਼ਿਕ ਨਿਯਮ ਤੋੜਣ ਵਾਲਿਆਂ ਦੀ ਹੁਣ ਖੈਰ ਨਹੀਂ, ਉਲੰਘਣਾ ਕਰਨ ’ਤੇ ਵਟਸਐਪ 'ਤੇ ਮਿਲੇਗੀ 'ਖ਼ੁਸ਼ਖ਼ਬਰੀ'
ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਬੀਤੇ ਸਮੇਂ ਦੌਰਾਨ ਹੋਈ ਗੈਂਗਵਾਰ ਅਤੇ ਆਏ ਦਿਨ ਝਗੜੇ ਨੂੰ ਵੇਖਦੇ ਹੋਏ ਜੇਲ੍ਹ ਪ੍ਰਸ਼ਾਸਨ ਵੱਲੋਂ ਤਲਾਸ਼ੀ ਅਭਿਆਨ ਮੁਹਿੰਮ ਸ਼ੁਰੂ ਕੀਤੀ ਗਈ ਹੈ। ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਕਿਰਪਾਲ ਸਿੰਘ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਜੇਲ੍ਹ ਦੀ ਵਾਰਡ ਨੰਬਰ 2 ਦੇ ਕਮਰਾ ਨੰਬਰ 6 ਅਤੇ ਵਾਰਡ ਨੰਬਰ 10 ਦੇ ਬੈਰਕ ਨੰਬਰ 4 ਅੰਦਰੋਂ 7 ਮੋਬਾਈਲ ਫੋਨ, 3 ਸਿਮਾਂ, 3 ਹੈਡ ਫੋਨ, 1 ਚਾਰਜਰ, 2 ਅਡਾਪਟਰ ਅਤੇ ਬਿਜਲੀ ਦੀ ਤਾਰ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ- ਵਿਦੇਸ਼ ਬੈਠੇ ਗੈਂਗਸਟਰ ਲਖਬੀਰ ਲੰਡਾ ਦਾ ਸਾਥੀ ਗ੍ਰਿਫ਼ਤਾਰ, ਵੱਡੀ ਗਿਣਤੀ ’ਚ ਬਰਾਮਦ ਹੋਏ ਹਥਿਆਰ
ਇਸ ਬਾਬਤ ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਐੱਸ ਆਈ ਤਰਵੇਜ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਨੇ ਦੱਸਿਆ ਕਿ ਇਸ ਸਬੰਧੀ ਬਰਾਮਦ ਕੀਤੇ ਗਏ ਸਮਾਨ ਨੂੰ ਕਬਜ਼ੇ ਵਿਚ ਲੈਣ ਤੋਂ ਬਾਅਦ ਅਣਪਛਾਤੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।