ਕੇਂਦਰੀ ਜੇਲ੍ਹ ਅੰਦਰੋਂ 7 ਮੋਬਾਈਲ, 4 ਸਿਮ, ਚਾਰਜਰ ਅਤੇ ਹੋਰ ਸਾਮਾਨ ਬਰਾਮਦ
Saturday, Dec 28, 2024 - 02:34 PM (IST)
ਤਰਨਤਾਰਨ (ਰਮਨ)- ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਅੰਦਰੋਂ ਆਏ ਦਿਨ ਨਸ਼ੀਲੇ ਪਦਾਰਥ, ਮੋਬਾਈਲ ਫੋਨ ਅਤੇ ਹੋਰ ਸਾਮਾਨ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜੋ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਜੇਲ੍ਹ ਪ੍ਰਸ਼ਾਸਨ ਵੱਲੋਂ ਤਲਾਸ਼ੀ ਅਭਿਆਨ ਦੌਰਾਨ 7 ਮੋਬਾਈਲ, 4 ਸਿਮ, 2 ਈਅਰ ਲੀਡਾਂ, 1 ਈਅਰ ਫ਼ੋਨ, 1 ਚਾਰਜਰ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਪੁਲਸ ਨੇ 3 ਹਵਾਲਾਤੀਆਂ ਨੂੰ ਨਾਮਜ਼ਦ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਾਲ 2025 ਦੀਆਂ ਛੁੱਟੀਆਂ ਦੀ ਦੇਖ ਲਓ ਲਿਸਟ, ਕਈ ਸਰਕਾਰੀ ਛੁੱਟੀਆਂ ਨੂੰ ਖਾ ਜਾਵੇਗਾ ਐਤਵਾਰ
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਅਵਤਾਰ ਸਿੰਘ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਜੇਲ੍ਹ ਵਿਚੋਂ ਵੱਖ-ਵੱਖ ਬੈਰਕਾਂ ਅੰਦਰ ਮੌਜੂਦ 7 ਮੋਬਾਈਲ, 4 ਸਿਮਾਂ, 2 ਈਅਰ ਲੀਡਾਂ, 1 ਈਅਰ ਫ਼ੋਨ, 1 ਚਾਰਜਰ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਸ੍ਰੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਸਹਾਇਕ ਸੁਪਰਡੈਂਟ ਦੇ ਬਿਆਨਾਂ ਹੇਠ ਜੋਬਨ ਪ੍ਰੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਭੈਣੀ ਰਾਜਪੂਤਾਂ ਜ਼ਿਲ੍ਹਾ ਅੰਮ੍ਰਿਤਸਰ, ਵਰਿੰਦਰ ਕੁਮਾਰ ਪੁੱਤਰ ਸੁਰਿੰਦਰ ਪਾਲ ਸਿੰਘ ਵਾਸੀ ਦਿਆਲਪੁਰਾ ਜ਼ਿਲ੍ਹਾ ਤਰਨਤਾਰਨ ਅਤੇ ਜਸਰਾਜ ਸਿੰਘ ਉਰਫ ਜੁਗਨੂ ਪੁੱਤਰ ਬੇਅੰਤ ਸਿੰਘ ਵਾਸੀ ਪ੍ਰੀਤ ਪੈਲਸ ਤਰਨਤਾਰਨ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਡਾਕਾ, ਦੇਰ ਰਾਤ 8 ਲੁਟੇਰਿਆਂ ਨੇ ਪਰਿਵਾਰ ਨੂੰ ਬੰਧਕ ਬਣਾ ਲੁੱਟ ਲਿਆ ਸਾਰਾ ਘਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8