ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਫਿਰ ਸੁਰਖੀਆਂ ''ਚ, 7 ਮੋਬਾਈਲ ਸਣੇ ਹੋਰ ਨਸ਼ੀਲਾ ਪਦਾਰਥ ਬਰਾਮਦ
Saturday, Dec 30, 2023 - 06:01 PM (IST)
ਤਰਨਤਾਰਨ (ਰਮਨ)-ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਇਕ ਵਾਰ ਫਿਰ ਸੁਰਖੀਆਂ ਵਿਚ ਆ ਗਈ ਹੈ, ਜਿਸ ਵਿਚ ਪ੍ਰਸ਼ਾਸਨ ਵੱਲੋਂ ਜੇਲ੍ਹ ਅੰਦਰ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ 7 ਮੋਬਾਈਲ ਫੋਨ, 29 ਬੀੜੀਆਂ ਦੇ ਬੰਡਲ, 12 ਜਰਦੇ ਦੀਆਂ ਪੁੜੀਆਂ, 6 ਈਅਰ ਫੋਨ, 6 ਡੱਬੀਆਂ ਸਿਗਰਟ, 5 ਡਾਟਾ ਕੇਬਲ, 3 ਚਾਰਜਰ, 5 ਹੀਟਰ ਬਰਾਮਦ ਕੀਤੇ ਗਏ ਹਨ। ਇਸ ਦੌਰਾਨ ਪੁਲਸ ਨੇ 5 ਹਵਾਲਾਤੀਆਂ ਨੂੰ ਨਾਮਜ਼ਦ ਕਰਦੇ ਹੋਏ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਜਰਮਨ ਦਾ ਵਿਅਕਤੀ, ਹਜ਼ਾਰਾਂ ਕਿਲੋਮੀਟਰ ਦਾ ਸਫ਼ਰ ਸਾਈਕਲ 'ਤੇ ਕੀਤਾ ਤੈਅ
ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਸੁਸ਼ੀਲ ਕੁਮਾਰ ਅਤੇ ਭਗਵੰਤ ਸਿੰਘ ਵੱਲੋਂ ਅਚਾਨਕ ਜੇਲ੍ਹ ਅੰਦਰ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ 7 ਮੋਬਾਈਲ ਫੋਨ, 29 ਬੀੜੀਆਂ ਦੇ ਬੰਡਲ, 12 ਜਰਦੇ ਦੀਆਂ ਪੁੜੀਆਂ, 6 ਈਅਰ ਫੋਨ, 6 ਡੱਬੀਆਂ ਸਿਗਰਟ, 5 ਡਾਟਾ ਕੇਬਲ, 3 ਚਾਰਜਰ, 5 ਹੀਟਰ ਬਰਾਮਦ ਕੀਤੇ ਗਏ।
ਇਹ ਵੀ ਪੜ੍ਹੋ : ਦੁਬਈ ਤੋਂ ਆਏ ਯਾਤਰੀ ਕੋਲੋਂ 67 ਲੱਖ ਦਾ ਸੋਨਾ ਜ਼ਬਤ, ਕਸਟਮ ਵਿਭਾਗ ਨੇ ਕੀਤਾ ਗ੍ਰਿਫ਼ਤਾਰ
ਇਸ ਬਾਬਤ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. (ਡੀ) ਅਰੁਣ ਸ਼ਰਮਾ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਗੁਰ ਮੰਗਤ ਸਿੰਘ ਉਰਫ ਕਾਲਾ ਪੁੱਤਰ ਇੰਦਰ ਸਿੰਘ ਵਾਸੀ ਗੰਡੀਵਿੰਡ, ਜੋਧਵੀਰ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਧੂੰਦਾ, ਕਰਨ ਦੇਵਗਨ ਪੁੱਤਰ ਰਾਕੇਸ਼ ਕੁਮਾਰ ਵਾਸੀ ਘਨੂੰਪੁਰ, ਗੁਰਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਜੰਡਿਆਲਾ ਅਤੇ ਬਲਦੇਵ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਨੌਸ਼ਹਿਰਾ ਢਾਲਾ ਨੂੰ ਨਾਮਜ਼ਦ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8