ਵਾਹਨ ਚੋਰ ਕੋਲੋਂ ਪੁਲਸ ਰਿਮਾਂਡ ਦੌਰਾਨ ਬਰਾਮਦ ਕੀਤੇ 7 ਮੋਟਰਸਾਈਕਲ
Saturday, Dec 07, 2024 - 05:13 PM (IST)
ਅੰਮ੍ਰਿਤਸਰ (ਸੰਜੀਵ)-ਥਾਣਾ ਰਣਜੀਤ ਐਵੇਨਿਊ ਦੀ ਪੁਲਸ ਨੇ ਨਾਕਾਬੰਦੀ ਦੌਰਾਨ ਵੱਖ-ਵੱਖ ਇਲਾਕਿਆਂ ਵਿਚ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਹਰਨੇਕ ਸਿੰਘ ਨੇਕਾ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ। ਇਸ ਤੋਂ ਬਾਅਦ ਪੁਲਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਮਾਣਯੋਗ ਅਦਾਲਤ ਦੀਆਂ ਹਦਾਇਤਾਂ ’ਤੇ ਪੁੱਛਗਿੱਛ ਲਈ ਪੁਲਸ ਰਿਮਾਂਡ ’ਤੇ ਲੈ ਲਿਆ ਹੈ। ਤਫਤੀਸ਼ ਦੌਰਾਨ ਮੁਲਜ਼ਮ ਕੋਲੋਂ ਵੱਖ-ਵੱਖ ਖੇਤਰਾਂ ’ਚੋਂ ਚੋਰੀ ਕੀਤੇ 6 ਹੋਰ ਮੋਟਰਸਾਈਕਲ ਬਰਾਮਦ ਕੀਤੇ। ਇਹ ਖੁਲਾਸਾ ਰਣਜੀਤ ਐਵੀਨਿਊ ਥਾਣੇ ਦੇ ਇੰਚਾਰਜ ਇੰਸਪੈਕਟਰ ਰੌਬਿਨ ਹੰਸ ਨੇ ਕੀਤਾ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਖ਼ਿਲਾਫ਼ ਦਿਹਾਤੀ ਖੇਤਰ ਵਿੱਚ ਐੱਨ. ਡੀ. ਪੀ. ਐੱਸ ਐਕਟ ਤਹਿਤ ਦੋ ਕੇਸ ਦਰਜ ਹਨ। ਪੁਲਸ ਮੁਲਜ਼ਮ ਤੋਂ ਬਾਰੀਕੀ ਨਾਲ ਪੁੱਛਗਿੱਛ ਕਰ ਰਹੀ ਹੈ ਅਤੇ ਜਲਦੀ ਹੀ ਉਸ ਦੇ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚੋਂ ਵੱਡੇ ਭਰਾ ਕੋਲ ਕੈਨੇਡਾ ਗਏ ਛੋਟੇ ਭਰਾ ਨੂੰ ਗੋਲੀਆਂ ਨਾਲ ਭੁੰਨਿਆ, ਪਰਿਵਾਰ 'ਚ ਛਾਇਆ ਮਾਤਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8