ਗੁਰੂ ਨਗਰੀ ਅੰਮ੍ਰਿਤਸਰ ''ਚ ਨਵ-ਵਿਆਹੁਤਾ ਸਣੇ 7 ਔਰਤਾਂ ਤੇ 4 ਮੁੰਡੇ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

10/31/2023 12:36:26 PM

ਅੰਮ੍ਰਿਤਸਰ : ਅੰਮ੍ਰਿਤਸਰ ਪੁਲਸ ਨੇ ਬੀਤੀ ਦੇਰ ਰਾਤ ਅੰਮ੍ਰਿਤਸਰ ਦੇ ਬੱਸ ਅੱਡੇ 'ਤੇ ਬਿਨ੍ਹਾਂ ਕੰਮ ਦੇ ਘੁੰਮ ਰਹੇ ਕਈ ਨੌਜਵਾਨਾਂ ਅਤੇ ਔਰਤਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਕਾਰਵਾਈ ਲੋਕਾਂ ਦੀ ਅਤੇ ਉੱਥੇ ਦੇ ਦੁਕਾਨਦਾਰਾਂ ਦੀ ਸ਼ਿਕਾਇਤ 'ਤੇ ਕੀਤੀ ਗਈ ਹੈ। ਲੋਕਾਂ ਮੁਤਾਬਕ ਇਹ ਲੋਕ ਇਸ ਤਰ੍ਹਾਂ ਘੁੰਮ ਕੇ ਅੱਡੇ ਦਾ ਮਾਹੌਲ ਖ਼ਰਾਬ ਕਰਦੇ ਹਨ ਤੇ ਹੋਰ ਲੋਕਾਂ ਅਤੇ ਕੁੜੀਆਂ ਨੂੰ ਉੱਥੋਂ ਲੰਘਣ ਲੱਗਿਆਂ ਬਹੁਤ ਮੁਸ਼ਕਲ ਹੁੰਦੀ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ 'ਚ ਇਕ ਨਵ-ਵਿਆਹੁਤਾ ਸਣੇ 7 ਔਰਤਾਂ ਅਤੇ 4 ਮੁੰਡੇ ਸ਼ਾਮਲ ਹਨ। 

ਅੰਮ੍ਰਿਤਸਰ ਪੁਲਸ ਐੱਸ.ਐੱਚ.ਓ. ਰਾਜਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਲਗਾਤਾਰ ਇਸ ਤਰ੍ਹਾਂ ਦੀਆਂ ਸ਼ਿਕਾਇਤਾਂ ਮਿਲਦੀਆਂ ਹਨ ਕਿ ਬੱਸ ਅੱਡੇ ਦੇ ਨੇੜੇ-ਤੇੜੇ ਦੇ ਇਲਾਕੇ 'ਚ ਇਸ ਤਰ੍ਹਾਂ ਦੀਆਂ ਔਰਤਾਂ ਬਿਨ੍ਹਾਂ ਗੱਲੋਂ ਘੁੰਮਦੀਆਂ ਰਹਿੰਦੀਆਂ ਹਨ, ਜਿਸ ਕਾਰਨ ਇਲਾਕੇ ਦਾ ਮਾਹੌਲ ਖ਼ਰਾਬ ਹੁੰਦਾ ਹੈ। ਇਸ ਕਾਰਨ ਲਗਾਤਾਰ ਇਸ ਇਲਾਕੇ 'ਚ ਗਸ਼ਤ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਇਲਾਕੇ 'ਚ ਕੁੜੀਆਂ ਘਰੋਂ ਗੁਰਦੁਆਰਾ ਸਾਹਿਬ ਜਾਣ ਦਾ ਦੱਸ ਕੇ ਨਿਕਲਦੀਆਂ ਹਨ ਤੇ ਇੱਥੇ ਆ ਕੇ ਅਜਿਹੇ ਕੰਮ ਕਰਦੀਆਂ ਹਨ। 

ਇਹ ਵੀ ਪੜ੍ਹੋ : ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ, 1 ਨਵੰਬਰ ਤੋਂ ਲਾਗੂ ਹੋਵੇਗੀ ਨਵੀਂ Timing

ਉਨ੍ਹਾਂ ਦੱਸਿਆ ਕਿ ਜਦੋਂ ਗ੍ਰਿਫ਼ਤਾਰ ਕੀਤੀਆਂ ਗਈਆਂ ਔਰਤਾਂ ਦੇ ਪਰਿਵਾਰ ਵਾਲਿਆਂ ਨਾਲ ਸੰਪਰਕ ਕਰ ਕੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਲੜਕੀਆਂ ਤੇ ਔਰਤਾਂ ਉਨ੍ਹਾਂ ਦੇ ਕਹਿਣੇ 'ਚੋਂ ਬਾਹਰ ਹਨ, ਜਿਸ ਕਾਰਨ ਉਨ੍ਹਾਂ ਦਾ ਉਨ੍ਹਾਂ ਕੁੜੀਆਂ ਨਾਲ ਕੋਈ ਲੈਣਾ-ਦੇਣਾ ਨਹੀਂ। ਜਦੋਂ ਕੁੜੀਆਂ ਨੂੰ ਘਰੋਂ ਅਜਿਹੀ ਖੁਲ੍ਹ ਤੇ ਆਜ਼ਾਦੀ ਮਿਲ ਜਾਂਦੀ ਹੈ ਤਾਂ ਉਹ ਆਪਣੇ ਸ਼ੌਂਕ ਪੂਰੇ ਕਰਨ ਲਈ ਅਜਿਹੇ ਰਾਹ ਅਪਣਾਉਂਦੀਆਂ ਹਨ। ਪੁਲਸ ਐੱਸ.ਐੱਚ.ਓ. ਨੇ ਇਨ੍ਹਾਂ ਔਰਤਾਂ ਨੂੰ ਚੰਗੇ ਕੰਮ ਕਰਨ ਦੀ ਨਸੀਹਤ ਦਿੱਤੀ ਤਾਂ ਜੋ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਇਨ੍ਹਾਂ ਕੰਮਾਂ ਕਾਰਨ ਉਨ੍ਹਾਂ ਦੇ ਕਿਰਦਾਰ 'ਤੇ ਧੱਬਾ ਨਾ ਲੱਗ ਸਕੇ। ਐੱਸ.ਐੱਚ.ਓ. ਰਾਜਵਿੰਦਰ ਕੌਰ ਨੇ ਅੱਗੇ ਦੱਸਿਆ ਕਿ ਉਨ੍ਹਾਂ ਵੱਲੋਂ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਮੌਕੇ ਇਨ੍ਹਾਂ ਇਲਾਕਿਆਂ 'ਤੇ ਲਗਾਤਾਰ ਗਸ਼ਤ ਕੀਤੀ ਜਾਂਦੀ ਹੈ ਤਾਂ ਜੋ ਪਰਸ ਖੋਹਣ, ਸਨੈਚਿੰਗ ਆਦਿ ਦੀਆਂ ਵਾਰਦਾਤਾਂ ਨੂੰ ਕਾਬੂ ਕੀਤਾ ਜਾ ਸਕੇ। 

ਇਹ ਵੀ ਪੜ੍ਹੋ : ਵੱਡੀ ਖ਼ਬਰ: ਪੰਜਾਬ ਪੁਲਸ ਤੇ ਗੈਂਗਸਟਰਾਂ 'ਚ ਮੁਕਾਬਲਾ, ਨਾਮੀ ਗੈਂਗਸਟਰ ਦਾ ਕਰ 'ਤਾ ਐਨਕਾਊਂਟਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Harnek Seechewal

This news is Content Editor Harnek Seechewal