ਬਟਾਲਾ ’ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 7 ਨੌਜਵਾਨ ਗ੍ਰਿਫ਼ਤਾਰ, ਵਿਦੇਸ਼ੀ ਸਾਜ਼ਿਸ਼ ਆਈ ਸਾਹਮਣੇ

Thursday, Oct 09, 2025 - 04:47 PM (IST)

ਬਟਾਲਾ ’ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 7 ਨੌਜਵਾਨ ਗ੍ਰਿਫ਼ਤਾਰ, ਵਿਦੇਸ਼ੀ ਸਾਜ਼ਿਸ਼ ਆਈ ਸਾਹਮਣੇ

ਗੁਰਦਾਸਪੁਰ (ਗੁਰਪ੍ਰੀਤ)- ਬੀਤੇ ਦਿਨੀਂ 23 ਸਤੰਬਰ ਦੀ ਦੇਰ ਰਾਤ ਬਟਾਲਾ 'ਚ ਸਥਿਤ ਧਾਰਮਿਕ ਸਥਲ ਸ੍ਰੀ ਅਚਲੇਸ਼ਵਰ ਧਾਮ ਮੰਦਰ ਦੀਆਂ ਕੰਧਾਂ ਅਤੇ ਰੇਲਵੇ ਸਟੇਸ਼ਨ ਦੀਆਂ ਕੰਧਾਂ ਦੇ ਕੁਝ ਅਣਪਛਾਤੇ ਲੋਕਾਂ ਵੱਲੋਂ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਸਨ। ਭਾਵੇਂ ਕਿ ਇਸ ਮਾਮਲੇ 'ਚ ਨਾਅਰੇ ਬਟਾਲਾ ਪੁਲਸ ਅਤੇ ਰੇਲਵੇ ਪੁਲਸ ਵੱਲੋਂ ਮਿਟਾ ਦਿੱਤੇ ਗਏ ਪਰ ਵਿਦੇਸ਼ ਬੈਠੇ ਸਿੱਖ ਫੋਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਵੱਲੋਂ ਇੱਕ ਵੀਡੀਓ ਰਾਹੀਂ ਪਰਵਾਸੀਆਂ ਨੂੰ ਪੰਜਾਬ ਛੱਡਣ ਦੀ ਧਮਕੀ ਵੀ ਦਿੱਤੀ ਸੀ ਅਤੇ ਉਸ ਤੋਂ ਬਾਅਦ ਪੁਲਸ ਵਲੋਂ ਇਸ ਮਾਮਲੇ 'ਚ ਕੇਸ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ-ਕੇਂਦਰੀ ਸਰਕਾਰ ਦਾ ਅੰਮ੍ਰਿਤਸਰ ਵਾਸੀਆਂ ਲਈ ਵੱਡਾ ਐਲਾਨ

ਇਹੀ ਨਹੀਂ, ਇਸ ਤੋਂ ਬਾਅਦ 29 ਸਤੰਬਰ ਦੀ ਰਾਤ ਸ਼ਹਿਰ ਵਿੱਚ ਦੁਬਾਰਾ ਇਸ ਤਰ੍ਹਾਂ ਹੀ ਮਾਮਲਾ ਸਾਹਮਣੇ ਆਇਆ, ਜਦੋਂ ਦੇਰ ਰਾਤ ਇੱਕ ਨਿੱਜੀ ਕਾਲਜ ਦੀਆਂ ਕੰਧਾਂ ’ਤੇ ਖਾਲਿਸਤਾਨੀ ਨਾਅਰੇ ਲਿਖੇ ਹੋਏ ਮਿਲੇ। ਇਸ ਮਾਮਲੇ ਨੂੰ ਲੈ ਕੇ ਅੱਜ ਜ਼ਿਲਾ ਬਟਾਲਾ ਦੇ ਐੱਸਐੱਸਪੀ ਸੁਹੇਲ ਕਾਸਿਮ ਮੀਰ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਦੇਸ਼ ਵਿਰੋਧੀ ਨਾਅਰੇ ਲਿਖਣ ਅਤੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਕਾਰਵਾਈ ਵਿੱਚ ਸ਼ਾਮਲ 7 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਅਸਲਾ ਧਾਰਕਾਂ ਲਈ ਹੁਕਮ ਜਾਰੀ, 7 ਦਿਨਾਂ ਦੇ ਅੰਦਰ-ਅੰਦਰ ਕਰੋ ਇਹ ਕੰਮ

ਐੱਸਐੱਸਪੀ ਨੇ ਦੱਸਿਆ ਕਿ ਪੁਲਸ ਵੱਲੋਂ ਕੁੱਲ 7 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਸ ਸਾਜ਼ਿਸ਼ ਦੇ ਪਿੱਛੇ ਗੁਰਪਤਵੰਤ ਸਿੰਘ ਪੰਨੂ ਅਤੇ ਉਸਦਾ ਸਾਥੀ ਅਭੈ ਪ੍ਰਤਾਪ ਸਿੰਘ ਉਰਫ਼ ਰਾਜਾ ਹਰੂਵਾਲ ਹੈ, ਜੋ ਅਰਮੇਨੀਆ ਵਿੱਚ ਰਹਿੰਦਾ ਹੈ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਸੰਗਠਨ ਨਾਲ ਜੁੜਿਆ ਹੋਇਆ ਹੈ। ਇਹੀ ਰਾਜਾ ਹਰੂਵਾਲ ਪਹਿਲਾਂ ਵੀ ਕਿਲ੍ਹਾ ਲਾਲ ਸਿੰਘ ਥਾਣੇ ‘ਚ ਗ੍ਰੇਨੇਡ ਹਮਲਾ ਕਰਵਾ ਚੁੱਕਾ ਹੈ।

ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਭਗਵਾਨ ਵਾਲਮੀਕਿ ਸੇਵਾ ਸੋਸਾਇਟੀ ਦੇ ਮੁਖੀ 'ਤੇ ਚੱਲੀਆਂ ਗੋਲੀਆਂ

ਐੱਸਐੱਸਪੀ ਬਟਾਲਾ ਨੇ ਦੱਸਿਆ ਕਿ ਵਿਦੇਸ਼ ਬੈਠੇ ਰਾਜਾ ਹਰੂਵਾਲ ਨੇ ਇਹਨਾਂ ਨੌਜਵਾਨਾਂ ਦਾ ਬ੍ਰੇਨਵਾਸ਼ ਕੀਤਾ ਅਤੇ ਉਨ੍ਹਾਂ ਨੂੰ ਕੁਝ ਰਕਮ ਵੀ ਭੇਜੀ। ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਵਿਦੇਸ਼ ਤੋਂ ਉਨ੍ਹਾਂ ਨੂੰ 14 ਹਜ਼ਾਰ ਰੁਪਏ ਭੇਜੇ ਗਏ ਸਨ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਨੌਜਵਾਨਾਂ ਦਾ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਨਹੀਂ ਸੀ, ਪਰ ਜੇਕਰ ਸਮੇਂ ’ਤੇ ਇਹਨਾਂ ਨੂੰ ਕਾਬੂ ਨਾ ਕੀਤਾ ਜਾਂਦਾ, ਤਾਂ ਇਹ ਕੋਈ ਹੋਰ ਵੱਡੀ ਵਾਰਦਾਤ ਅੰਜਾਮ ਦੇ ਸਕਦੇ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News