ਪਿਸਤੌਲ ਦੀ ਨੋਕ ’ਤੇ ਕੋਰੀਅਰ ਦਫ਼ਤਰ ਦੇ ਕਰਿੰਦੇ ਤੋਂ 70 ਹਜ਼ਾਰ ਲੁੱਟੇ
Tuesday, Oct 22, 2024 - 02:42 PM (IST)

ਬਾਬਾ ਬਕਾਲਾ ਸਾਹਿਬ(ਰਾਕੇਸ਼)- ਬੀਤੇ ਦਿਨ ਅਜੀਤ ਨਗਰ ਬਿਆਸ ’ਚ ਸਥਿਤ ਇਕ ਕੋਰੀਅਰ ਦਫਤਰ ਵਿਚ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਪਿਸਤੌਲ ਦੀ ਨੋਕ ’ਤੇ ਇਕ ਕਰਿੰਦੇ ਕਰਨਜੋਤ ਸਿੰਘ ਪੁੱਤਰ ਲਖਵਿੰਦਰ ਸਿੰਘ ਕੋਲੋਂ 70 ਹਜ਼ਾਰ ਰੁਪਏ ਦੀ ਖੋਹ ਕਰ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ- ਕਰਵਾਚੌਥ 'ਤੇ ਮਹਿੰਦੀ ਲਗਵਾ ਰਹੀ ਔਰਤ 'ਤੇ ਚੜ੍ਹਾ 'ਤਾ ਟਰੈਕਟਰ
ਘਟਨਾ ਦੀ ਸੂਚਨਾ ਬਿਆਸ ਪੁਲਸ ਨੂੰ ਮਿਲਣ ’ਤੇ ਉਨ੍ਹਾਂ ਵੱਲੋਂ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ। ਇਥੇ ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਵੀ ਕਸਬਾ ਬਿਆਸ ਵਿਖੇ ਬਾਜ਼ਾਰ ਵਿਚ ਦੋ ਨੌਜਵਾਨਾਂ ਵੱਲੋਂ ਇਕ ਰੈਡੀਮੇਡ ਦੀ ਦੁਕਾਨ ਨੂੰ ਵੀ ਲੁੱਟਣ ਦਾ ਯਤਨ ਕੀਤਾ ਗਿਆ ਸੀ ਅਤੇ ਦੁਕਾਨਦਾਰਾਂ ਉਪਰ ਗੋਲੀਆਂ ਵੀ ਚਲਾਈਆਂ ਗਈਆਂ ਸਨ, ਪ੍ਰੰਤੂ ਉਹ ਦੁਕਾਨ ਲੁੱਟਣ ਵਿਚ ਕਾਮਯਾਬ ਨਹੀਂ ਹੋ ਸਕੇ।
ਇਹ ਵੀ ਪੜ੍ਹੋ- ਪੰਜਾਬ 'ਚ ਠੰਡ ਦੀ ਹੋਵੇਗੀ ਸ਼ੁਰੂਆਤ, ਇਸ ਤਾਰੀਖ਼ ਤੋਂ ਬਦਲੇਗਾ ਮੌਸਮ ਦਾ ਮਿਜਾਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8