ਦਰਿਆ ਕੰਢੇ ਤੋਂ 70 ਬੋਤਲਾਂ ਦੇਸੀ ਸ਼ਰਾਬ ਮਿਲੀ

Thursday, Oct 03, 2024 - 05:51 PM (IST)

ਬਟਾਲਾ/ਨੌਸ਼ਹਿਰਾ ਮੱਝਾ ਸਿੰਘ/ਘੁਮਾਣ (ਗੋਰਾਇਆ) : ਐਕਸਾਈਜ਼ ਵਿਭਾਗ ਅਤੇ ਪੁਲਸ ਦੀ ਸਾਂਝੀ ਰੇਡ ਟੀਮ ਨੇ 70 ਬੋਤਲਾਂ ਦੇਸੀ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਐਕਸਾਈਜ਼ ਇੰਸਪੈਕਟਰ ਪੰਕਜ ਸ਼ਰਮਾ ਤੇ ਆਰ. ਕੇ. ਇੰਟਰਪ੍ਰਾਈਜ਼ਿਜ਼ ਦੇ ਜੀ. ਐੱਮ. ਗੁਰਪ੍ਰੀਤ ਗੋਪੀ ਉੱਪਲ ਨੇ ਦੱਸਿਆ ਕਿ ਐਕਸਾਈਜ਼ ਈ. ਟੀ. ਓ. ਹੇਮੰਤ ਸ਼ਰਮਾ, ਐਕਸਾਈਜ਼ ਇੰਸਪੈਕਟਰ ਬਿਕਰਮਜੀਤ ਸਿੰਘ ਭੁੱਲਰ, ਐਕਸਾਈਜ਼ ਇੰਸਪੈਕਟਰ ਵਿਜੇ ਕੁਮਾਰ, ਐਕਸਾਈਜ਼ ਪੁਲਸ ਸਟਾਫ ਇੰਚਾਰਜ ਏ. ਐੱਸ. ਆਈ. ਸਰੂਪ ਸਿੰਘ, ਏ. ਐੱਸ. ਆਈ. ਬਲਵਿੰਦਰ ਸਿੰਘ, ਸਰਕਲ ਇੰਚਾਰਜ ਸਾਬੀ ’ਤੇ ਆਧਾਰਿਤ ਰੇਡ ਟੀਮ ਨੇ ਪਿੰਡ ਤਲਵਾੜਾ ਨੇੜੇ ਦਰਿਆ ਦੇ ਕੰਢੇ ਤੋਂ ਤਲਾਸ਼ੀ ਦੌਰਾਨ 1 ਪਲਾਸਟਿਕ ਬਾਲਟੀ, 1 ਮਿੱਟੀ ਸ਼ਕਾਲਾ ਤੇ ਪੈਪਸੀ ਦੀਆਂ ਬੋਤਲਾਂ ’ਚੋਂ 70 ਬੋਤਲਾਂ ਦੇਸੀ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਇਸ ਮੌਕੇ ਦਲਜੀਤ, ਹਰਜੀਤ, ਸਿਪਾਹੀ ਮਨਦੀਪ, ਹੌਲਦਾਰ ਗਗਨ, ਹੌਲਦਾਰ ਨਰਿੰਦਰ, ਬਲਜੀਤ, ਮਾਸਟਰ, ਅਜੇ ਸਿੰਘ, ਅਮਰਜੀਤ ਖੰਡੋ, ਮੇਵਾ, ਅਮਰ, ਰਾਜਬੀਰ, ਗੋਲਡੀ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ-  ਪੌਰਨੋਗਰਾਫ਼ੀ ਦਾ ਨਬਾਲਗਾਂ ’ਚ ਤੇਜ਼ੀ ਨਾਲ ਵਧ ਰਿਹਾ ਰੁਝਾਨ, ਸਾਈਬਰ ਕ੍ਰਾਈਮ ਪੁਲਸ ਨੇ ਦਿੱਤੇ ਸਖ਼ਤ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News