ਕਲਾਨੌਰ ਦਾਣਾ ਮੰਡੀ ''ਚੋਂ 75 ਬੋਰੀਆਂ ਕਣਕ ਚੋਰੀ, ਲੱਖਾਂ ਦਾ ਨੁਕਸਾਨ
Friday, May 01, 2026 - 10:57 AM (IST)
ਕਲਾਨੌਰ (ਹਰਜਿੰਦਰ ਗੋਰਾਇਆ/ਬੇਦੀ)– ਚੋਰੀ ਦੀਆਂ ਵਾਰਦਾਤਾਂ ਦਿਨੋ-ਦਿਨ ਵਧਦੀਆਂ ਜਾ ਰਹੀਆਂ ਹਨ। ਇਸ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਕਸਬੇ ਕਲਾਨੌਰ ਦੀ ਮੁੱਖ ਦਾਣਾ ਮੰਡੀ ਵਿੱਚੋਂ ਬੀਤੀ ਰਾਤ ਚੋਰਾਂ ਵੱਲੋਂ ਇੱਕ ਆੜਤ ਤੋਂ ਕਰੀਬ 70 ਤੋਂ 75 ਬੋਰੀਆਂ ਕਣਕ ਚੋਰੀ ਕਰਨ ਦੀ ਘਟਨਾ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ-ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ ਕਤਲ
ਐਮ ਐਲ ਟਰੇਡਿੰਗ ਕੰਪਨੀ ਦੇ ਨੁਮਾਇੰਦਿਆਂ ਤੇ ਸਰਪੰਚ ਨੇ ਦੱਸਿਆ ਕਿ ਸਰਕਾਰੀ ਖਰੀਦ ਏਜੰਸੀ ਪੰਨਗਰੇਨ ਵੱਲੋਂ ਉਨ੍ਹਾਂ ਦੀ ਆੜਤ ’ਤੇ ਖਰੀਦੀ ਗਈ ਕਣਕ ਨੂੰ ਇਕ ਥਾਂ 'ਤੇ ਰੱਖਿਆ ਗਿਆ ਸੀ। ਬੀਤੀ ਰਾਤ ਚੋਰਾਂ ਨੇ ਉੱਥੋਂ 70 ਤੋਂ 75 ਬੋਰੀਆਂ ਕਣਕ ਚੋਰੀ ਕਰ ਲਈਆਂ, ਜਿਸ ਨਾਲ ਕਰੀਬ ਇਕ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਕਲਾਨੌਰ ਪੁਲਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਆੜਤੀਆਂ ਨੇ ਪੁਲਸ ਕੋਲੋਂ ਮੰਗ ਕੀਤੀ ਹੈ ਕਿ ਚੋਰਾਂ ਨੂੰ ਜਲਦੀ ਕਾਬੂ ਕਰਕੇ ਉਹਨਾਂ ਦੇ ਨੁਕਸਾਨ ਦੀ ਭਰਪਾਈ ਕਰਵਾਈ ਜਾਵੇ।
ਇਹ ਵੀ ਪੜ੍ਹੋ- ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪੁੱਤ ਨੇ ਮਾਰ'ਤੀ ਮਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
