ਹੈਰੋਇਨ, 640 ਨਸ਼ੇ ਵਾਲੀਆਂ ਗੋਲੀਆਂ, 2 ਮੋਟਰਸਾਈਕਲਾਂ ਸਣੇ 8 ਗ੍ਰਿਫ਼ਤਾਰ
Sunday, Sep 24, 2023 - 03:07 PM (IST)

ਤਰਨਤਾਰਨ (ਰਮਨ ਚਾਵਲਾ)- ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਕਾਰਵਾਈ ਕਰਦੇ ਹੋਏ 530 ਗ੍ਰਾਮ ਹੈਰੋਇਨ, 640 ਨਸ਼ੇ ਵਾਲੀਆਂ ਗੋਲੀਆਂ, 2 ਮੋਟਰਸਾਈਕਲਾਂ ਸਣੇ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਮਾਣਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ 22 ਸਾਲਾ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਪੇਕੇ ਪਰਿਵਾਰ ਨੇ ਕਿਹਾ- ਸਾਡੀ ਧੀ ਦਾ ਕਤਲ ਹੋਇਆ
ਜਾਣਕਾਰੀ ਦਿੰਦੇ ਹੋਏ ਐੱਸ. ਪੀ. ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਜ਼ਿਲੇ ਦੇ ਐੱਸ. ਐੱਸ. ਪੀ. ਗੁਰਮੀਤ ਸਿੰਘ ਚੌਹਾਨ ਵਲੋਂ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸਖਤ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਝਬਾਲ ਦੇ ਏ. ਐੱਸ. ਆਈ. ਮਨਪ੍ਰੀਤ ਸਿੰਘ ਵਲੋਂ ਸਮੇਤ ਪੁਲਸ ਪਾਰਟੀ ਕਾਰਵਾਈ ਕਰਦੇ ਹੋਏ ਸੋਨੂੰ ਪੁੱਤਰ ਕੁਲਵੰਤ ਸਿੰਘ ਵਾਸੀ ਝਬਾਲ ਅਤੇ ਸਿਮਰਨਜੀਤ ਸਿੰਘ ਪੁੱਤਰ ਦੁਲਾ ਸਿੰਘ ਵਾਸੀ ਪੰਜਵੜ ਕਲਾਂ ਨੂੰ ਇਕ ਮੋਟਰਸਾਈਕਲ ਅਤੇ 265 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਝਬਾਲ ਦੀ ਪੁਲਸ ਵਲੋਂ 640 ਨਸ਼ੇ ਵਾਲੀਆਂ ਗੋਲੀਆਂ ਸਮੇਤ ਲਖਵਿੰਦਰ ਸਿੰਘ ਪੁੱਤਰ ਮੁੱਖਤਿਆਰ ਸਿੰਘ ਵਾਸੀ ਠੱਠੀਆਂ ਸੋਹਲ, ਰਣਜੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਝਬਾਲ ਅਤੇ ਲਵਜੀਤ ਸਿੰਘ ਪੁੱਤਰ ਚਰਨਜੀਤ ਸਿੰਘ ਝਬਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪਾਸਪੋਰਟ ਬਣਵਾਉਣ ਵਾਲਿਆਂ ਲਈ ਵੱਡੀ ਖ਼ਬਰ: ਹੁਣ ਦਫ਼ਤਰ ਜਾਣ ਦੀ ਨਹੀਂ ਪਵੇਗੀ ਲੋੜ
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਥਾਣਾ ਗੋਇੰਦਵਾਲ ਸਾਹਿਬ ਦੇ ਮੁਖੀ ਇੰਸਪੈਕਟਰ ਸੁਖਬੀਰ ਸਿੰਘ ਦੀ ਅਗਵਾਈ ਹੇਠ ਕਾਰਵਾਈ ਕਰਦੇ ਹੋਏ ਨਿਰਮਲ ਸਿੰਘ ਉਰਫ ਨਿੰਮਾ ਪੁੱਤਰ ਮੁਖਤਾਰ ਸਿੰਘ, ਸਰਬਜੀਤ ਕੌਰ ਪਤਨੀ ਬਲਵਿੰਦਰ ਸਿੰਘ ਅਤੇ ਇਸ ਦੇ ਬੇਟੇ ਸਾਹਿਬ ਸਿੰਘ ਪੁੱਤਰ ਬਲਵਿੰਦਰ ਸਿੰਘ ਨੂੰ ਇਕ ਮੋਟਰਸਾਈਕਲ ਅਤੇ 265 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦਾ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਜ਼ਮੀਨ ਪਿੱਛੇ ਖ਼ੂਨ ਬਣਿਆ ਪਾਣੀ, ਕਲਯੁਗੀ ਪੁੱਤ ਨੇ ਮਾਂ ਤੇ ਭੂਆ ਨੂੰ ਕੁੱਟ-ਕੁੱਟ ਕੀਤਾ ਅੱਧਮੋਇਆ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8