ਜੱਗੂ ਭਗਵਾਨਪੁਰੀਆ ਗੈਂਗ ਦੇ 8 ਮੈਂਬਰ ਗ੍ਰਿਫ਼ਤਾਰ, ਹਥਿਆਰਾਂ ਦਾ ਜ਼ਖੀਰਾ ਬਰਾਮਦ

Friday, Aug 22, 2025 - 11:45 AM (IST)

ਜੱਗੂ ਭਗਵਾਨਪੁਰੀਆ ਗੈਂਗ ਦੇ 8 ਮੈਂਬਰ ਗ੍ਰਿਫ਼ਤਾਰ, ਹਥਿਆਰਾਂ ਦਾ ਜ਼ਖੀਰਾ ਬਰਾਮਦ

ਅੰਮ੍ਰਿਤਸਰ (ਆਰ. ਗਿੱਲ): ਅੰਮ੍ਰਿਤਸਰ ਦਿਹਾਤੀ ਪੁਲਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਇਕ ਵੱਡੇ ਅਪਰਾਧੀ ਗਿਰੋਹ ਵਿਰੁੱਧ ਫੈਸਲਾਕੁੰਨ ਕਾਰਵਾਈ ਕਰਦਿਆਂ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਾਂਝੇ ਆਪ੍ਰੇਸ਼ਨ ਵਿਚ ਪੁਲਸ ਨੇ 8 ਪਿਸਤੌਲ, 66 ਜ਼ਿੰਦਾ ਕਾਰਤੂਸ, ਮੈਗਜ਼ੀਨ, 2 ਮੋਟਰਸਾਈਕਲ ਅਤੇ ਇਕ ਸਕਾਰਪੀਓ ਕਾਰ ਬਰਾਮਦ ਕੀਤੀ। ਐੱਸ. ਐੱਸ. ਪੀ. ਦਿਹਾਤੀ ਆਦਿਤਿਆ ਵਾਰੀਅਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਅਮਰੀਕਾ ਸਥਿਤ ਹਰਪਿੰਦਰ ਸਿੰਘ ਉਰਫ਼ ਲਾਡੀ ਨਾਲ ਜੁੜੇ ਹੋਏ ਹਨ।

ਇਹ ਵੀ ਪੜ੍ਹੋ- ਪੰਜਾਬ 'ਚ 1 ਸਤੰਬਰ ਨੂੰ ਵੀ ਛੁੱਟੀ ਦੀ ਮੰਗ!

ਪੁਲਸ ਦੇ ਸਪੈਸ਼ਲ ਸੈੱਲ ਅਤੇ ਬੀ. ਐੱਸ. ਐੱਫ. ਨੇ ਇਕ ਸਾਂਝੇ ਆਪ੍ਰੇਸ਼ਨ ਵਿਚ ਪਿੰਡ ਢੋਲ ਕਲਾਂ ਨੇੜੇ ਮਨਜੋਤ ਸਿੰਘ ਉਰਫ਼ ਉਰਮੁਚੀ ਅਤੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੇ ਕਬਜ਼ੇ ਵਿੱਚੋਂ 2 ਪਿਸਤੌਲ, 2 ਮੈਗਜ਼ੀਨ, 10 ਜ਼ਿੰਦਾ ਕਾਰਤੂਸ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ। ਇਸ ਦੌਰਾਨ, ਸੀ. ਆਈ. ਏ. ਸਟਾਫ ਨੇ ਗੁਰਪ੍ਰੀਤ ਸਿੰਘ, ਬਿਕਰਮਜੀਤ ਸਿੰਘ ਅਤੇ ਸੁਖਦੇਵ ਸਿੰਘ ਉਰਫ਼ ਰਿੰਕੂ ਨੂੰ ਹਿਰਾਸਤ ਵਿਚ ਲੈ ਲਿਆ, ਜਿਨ੍ਹਾਂ ਤੋਂ 3 ਪਿਸਤੌਲ, 35 ਜ਼ਿੰਦਾ ਕਾਰਤੂਸ ਅਤੇ ਇਕ ਸਕਾਰਪੀਓ ਕਾਰ ਬਰਾਮਦ ਕੀਤੀ ਗਈ।

ਇਹ ਵੀ ਪੜ੍ਹੋ- ਪੰਜਾਬ 'ਚ ਆਉਣ ਵਾਲੇ 4 ਦਿਨਾਂ ਦੀ Big Update, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

ਥਾਣਾ ਮਹਿਤਾ ਪੁਲਸ ਨੇ ਗੁਰਤਾਜ ਸਿੰਘ ਉਰਫ ਤਾਜ ਨੂੰ ਇਕ ਪਿਸਤੌਲ, 4 ਜ਼ਿੰਦਾ ਕਾਰਤੂਸ ਅਤੇ ਇਕ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ। ਇਸ ਤੋਂ ਇਲਾਵਾ, ਕਥੂਨੰਗਲ ਪੁਲਸ ਨੇ ਬਲਜੀਤ ਸਿੰਘ ਉਰਫ ਬੱਲੀ ਅਤੇ ਗੁਰਮੀਤ ਸਿੰਘ ਉਰਫ ਨਿੱਕੂ ਨੂੰ ਦੋ .32 ਬੋਰ ਪਿਸਤੌਲ ਅਤੇ 17 ਜ਼ਿੰਦਾ ਕਾਰਤੂਸਾਂ ਸਮੇਤ ਫੜਿਆ।

ਇਹ ਵੀ ਪੜ੍ਹੋ- ਪੰਜਾਬ ਦੇ ਸਕੂਲਾਂ ਨੂੰ ਲੈ ਕੇ ਜਾਰੀ ਹੋਏ ਸਖ਼ਤ ਹੁਕਮ, ਪੜ੍ਹੋ ਖ਼ਬਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News