200 ਨਸ਼ੀਲੀਆਂ ਗੋਲੀਆਂ ਤੇ 18 ਬੋਤਲਾਂ ਸ਼ਰਾਬ ਸਮੇਤ 8 ਵਿਅਕਤੀ ਕਾਬੂ
Thursday, Apr 02, 2026 - 12:27 PM (IST)
ਬਟਾਲਾ (ਬੇਰੀ, ਸਾਹਿਲ): ਥਾਣਾ ਸਿਟੀ ਬਟਾਲਾ ਦੀ ਪੁਲਸ ਨੇ 8 ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ। ਐੱਸ. ਐੱਚ. ਓ. ਸੁਖਜਿੰਦਰ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ. ਬਟਾਲਾ ਡਾ. ਮਹਿਤਾਬ ਸਿੰਘ ਅਤੇ ਡੀ.ਐੱਸ.ਪੀ. ਸਿਟੀ ਸੰਜੀਵ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬੱਸ ਸਟੈਂਡ ਚੌਕੀ ਦੇ ਇੰਚਾਰਜ ਏ. ਐੱਸ. ਆਈ. ਸਤਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਲੀਕ ਵਾਲਾ ਤਲਾਬ ਨੇੜਿਓਂ ਅਨਿਲ ਕੁਮਾਰ ਨੂੰ 80 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ। ਪੁੱਛਗਿੱਛ ਦੌਰਾਨ ਉਸਦੇ ਸਾਥੀ ਪਰਮਜੀਤ ਸਿੰਘ ਵਾਸੀ ਗਿੱਲਾ ਵਾਲੀ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ। ਇਕ ਹੋਰ ਕਾਰਵਾਈ ’ਚ ਏ. ਐੱਸ. ਆਈ. ਜਸਪਾਲ ਸਿੰਘ ਨੇ ਭੱਦਰ ਕਾਲੀ ਮੰਦਰ ਮੋੜ ਤੋਂ ਜੋਰਾਵਰ ਸਿੰਘ, ਜਗਰੂਪ ਸਿੰਘ ਅਤੇ ਬਾਬਾ (ਵਾਸੀਆਨ ਬਟਾਲਾ) ਨੂੰ 120 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ।
ਇਹ ਵੀ ਪੜ੍ਹੋ- ਅੰਮ੍ਰਿਤਸਰ ਥਾਣੇ ’ਤੇ ਗ੍ਰੇਨੇਡ ਹਮਲੇ ਦੀ ਵੀਡੀਓ ਆਈ ਸਾਹਮਣੇ; ਪਹਿਲਾਂ ਦਿਖਿਆ ਹੱਥ ’ਚ ਗ੍ਰੇਨੇਡ, ਫਿਰ ਹੋਇਆ ਧਮਾਕਾ
ਇਸੇ ਮੁਹਿੰਮ ਤਹਿਤ ਐੱਸ. ਆਈ. ਰਵਿੰਦਰ ਸਿੰਘ ਦੀ ਟੀਮ ਨੇ ਜੱਸਾ ਸਿੰਘ ਰਾਮਗੜ੍ਹੀਆ ਹਾਲ ਮੋੜ ’ਤੇ ਇਕ ਕਾਰ ਦੀ ਤਲਾਸ਼ੀ ਦੌਰਾਨ 3 ਵਿਅਕਤੀਆਂ ਨੂੰ 18 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ। ਪੁਲਸ ਨੇ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 3 ਤੇ 4 ਅਪ੍ਰੈਲ ਨੂੰ ਸਕਦੀ ਵੱਡੀ ਆਫ਼ਤ, ਮੌਸਮ ਵਿਭਾਗ ਨੇ ਦਿੱਤੇ ਸੰਕੇਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
