ਜੇਲ੍ਹ ’ਚ ਬੰਦ ਭਰਾ ਨੂੰ ਮਿਲਣ ਆਏ ਵਿਅਕਤੀ ਤੋਂ 85 ਨਸ਼ੀਲੀਆਂ ਗੋਲੀਆਂ ਬਰਾਮਦ, ਦੋਵਾਂ ਭਰਾਵਾਂ ਖ਼ਿਲਾਫ਼ ਮਾਮਲਾ ਦਰਜ

Thursday, Aug 24, 2023 - 12:57 PM (IST)

ਜੇਲ੍ਹ ’ਚ ਬੰਦ ਭਰਾ ਨੂੰ ਮਿਲਣ ਆਏ ਵਿਅਕਤੀ ਤੋਂ 85 ਨਸ਼ੀਲੀਆਂ ਗੋਲੀਆਂ ਬਰਾਮਦ, ਦੋਵਾਂ ਭਰਾਵਾਂ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ (ਵਿਨੋਦ)- ਕੇਂਦਰੀ ਜੇਲ੍ਹ ’ਚ ਬੰਦ ਆਪਣੇ ਭਰਾ ਨੂੰ ਮਿਲਣ ਆਏ ਇਕ ਵਿਅਕਤੀ ਤੋਂ 85 ਨਸ਼ੀਲੀਆ ਗੋਲੀਆਂ ਬਰਾਮਦ ਹੋਣ ’ਤੇ ਸਿਟੀ ਪੁਲਸ ਗੁਰਦਾਸਪੁਰ ਨੇ ਦੋਵਾਂ ਭਰਾਵਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ- ਪਾਕਿ ਵਲੋਂ ਭਾਰਤ ਭੇਜੀ ਹੈਰੋਇਨ ਦੀ ਵੱਡੀ ਖੇਪ ਬਰਾਮਦ, ਪਿਸਤੌਲ ਤੇ ਡਰੱਗ ਮਨੀ ਸਣੇ 3 ਨਸ਼ਾ ਤਸਕਰ ਗ੍ਰਿਫ਼ਤਾਰ

ਇਸ ਸਬੰਧੀ ਸਬ ਇੰਸਪੈਕਟਰ ਬਨਾਰਸੀ ਦਾਸ ਨੇ ਦੱਸਿਆ ਕਿ ਸੁਪਰਡੰਟ ਕੇਂਦਰੀ ਜੇਲ੍ਹ ਗੁਰਦਾਸਪੁਰ ਸਲਵਿੰਦਰ ਸਿੰਘ ਨੇ ਆਪਣੇ ਪੱਤਰ ਨੰਬਰ 6960 ਅਨੁਸਾਰ ਦੱਸਿਆ ਕਿ ਕੇਂਦਰੀ ਜੇਲ੍ਹ ’ਚ ਬੰਦ ਕੈਦੀ ਮਲਕੀਤ ਸਿੰਘ ਪੁੱਤਰ ਅਮਰੀਕ ਸਿੰਘ ਨਾਲ ਗੱਲਬਾਤ ਕਰਨ ਆਏ ਉਸ ਦੇ ਭਰਾ ਬਲਵਿੰਦਰ ਸਿੰਘ ਵਾਸੀ ਧੀਰੋਵਾਲ ਥਾਣਾ ਸ੍ਰੀ ਹਰਗੋਬਿੰਦਪੁਰ ਦੀ ਜੇਲ੍ਹ ਡਿਊੜੀ ਵਿਚ ਤਾਲਾਸ਼ੀ ਕੀਤੀ ਗਈ ਤਾਂ ਤਾਲਾਸ਼ੀ ਦੌਰਾਨ ਦੋਸ਼ੀ ਦੇ ਗੁਪਤ ਅੰਗ ਵਿਚੋਂ 85 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜੋ ਦੋਸ਼ੀ ਨੇ ਪਹਿਲਾਂ ਹੀ ਟੇਪ ਵਿਚ ਲਪੇਟ ਕੇ ਆਪਣੇ ਗੁਪਤ ਅੰਗ ਵਿਚ ਪਾਈਆਂ ਹੋਈਆਂ ਸਨ। ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਕੈਦੀ ਮਲਕੀਤ ਸਿੰਘ ਪਹਿਲਾਂ ਹੀ ਕੇਂਦਰੀ ਜੇਲ੍ਹ ’ਚ ਬੰਦ ਹੈ, ਜਦਕਿ ਦੋਸ਼ੀ ਬਲਵਿੰਦਰ ਸਿੰਘ ਨੂੰ ਵੀ ਗ੍ਰਿਫ਼ਤਾਰ ਕਰਕੇ ਦੋਵਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।  

ਇਹ ਵੀ ਪੜ੍ਹੋ- ਪਾਕਿ ਵਲੋਂ ਭਾਰਤ ਭੇਜੀ ਹੈਰੋਇਨ ਦੀ ਵੱਡੀ ਖੇਪ ਬਰਾਮਦ, ਪਿਸਤੌਲ ਤੇ ਡਰੱਗ ਮਨੀ ਸਣੇ 3 ਨਸ਼ਾ ਤਸਕਰ ਗ੍ਰਿਫ਼ਤਾਰ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News