ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ 8ਵੀਂ ਬਰਸੀ ’ਤੇ ਸ਼ਰਧਾ ਦੇ ਫੁੱਲ ਭੇਟ, ਮੁਫ਼ਤ ਮੈਡੀਕਲ ਕੈਂਪ ਲਾਇਆ

07/08/2023 11:36:26 AM

ਤਰਨਤਾਰਨ (ਰਮਨ ਚਾਵਲਾ, ਮਿਲਾਪ, ਆਹਲੂਵਾਲੀਆ, ਜ.ਬ)- ਸੇਵਾ, ਸੁਨੇਹ ਅਤੇ ਸਦਭਾਵਨਾ ਦੀ ਮੂਰਤ ਸਾਡੇ ਪੂਜਨੀਕ ਪੰਜਾਬ ਕੇਸਰੀ ਗਰੁੱਪ ਦੇ ਸਾਬਕਾ ਡਾਇਰੈਕਟਰ ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਦੀ 8ਵੀਂ ਬਰਸੀ ਮੌਕੇ ਜਿੱਥੇ ਪੰਜਾਬ ਤੋਂ ਇਲਾਵਾ ਹੋਰ ਵੱਖ-ਵੱਖ ਜ਼ਿਲ੍ਹਿਆਂ ਵਿਚ ਮੈਡੀਕਲ ਚੈੱਕਅੱਪ ਮੁਫ਼ਤ ਕੈਂਪ ਲਗਾਏ ਗਏ ਉੱਥੇ ਤਰਨਤਾਰਨ ਵਿਖੇ ਧਾਲੀਵਾਲ ਚਾਈਲਡ ਕੇਅਰ ਐਂਡ ਜਨਰਲ ਹਸਪਤਾਲ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿਚ ਵੱਖ-ਵੱਖ ਰੋਗਾਂ ਦੇ ਮਾਹਿਰ ਪ੍ਰਾਈਵੇਟ ਡਾਕਟਰਾਂ ਵਲੋਂ 385 ਮਰੀਜ਼ਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।

ਇਹ ਵੀ ਪੜ੍ਹੋ- ਵਿਜੀਲੈਂਸ ਦੀ ਵੱਡੀ ਕਾਰਵਾਈ, 8 ਲੱਖ ਰੁਪਏ ਰਿਸ਼ਵਤ ਲੈਂਦਿਆਂ ਸਰਕਾਰੀ ਵਕੀਲ ਕਾਬੂ

ਇਸ ਲਗਾਏ ਗਏ ਮੁਫ਼ਤ ਮੈਡੀਕਲ ਜਾਂਚ ਕੈਂਪ ’ਚ ਐੱਸ. ਪੀ. ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ, ਸੀਨੀਅਰ ਅਕਾਲੀ ਨੇਤਾ ਇਕਬਾਲ ਸਿੰਘ ਸੰਧੂ ਆਦਿ ਮੁੱਖ ਮਹਿਮਾਨ ਵਜੋਂ ਪੁੱਜੇ। ਕੈਂਪ ਦੀ ਸ਼ੁਰੂਆਤ ਹਰਮੀਤ ਸਿੰਘ ਸੰਧੂ ਸਾਬਕਾ ਵਿਧਾਇਕ ਵਲੋਂ ਰੀਬਨ ਕੱਟਣ ਦੀ ਰਸਮ ਅਦਾ ਕਰਦੇ ਹੋਏ ਕੀਤੀ ਗਈ।

ਪੰਜਾਬ ਕੇਸਰੀ ਗਰੁੱਪ ਵਲੋਂ ਪਹਿਲਾਂ ਵੀ ਲੋਕ ਭਲਾਈ ਸਬੰਧੀ ਕਈ ਉਪਰਾਲੇ ਕੀਤੇ : ਵਿਧਾਇਕ ਸੰਧੂ

ਇਸ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਕੇਸਰੀ ਗਰੁੱਪ ਦੇ ਸਾਬਕਾ ਡਾਇਰੈਕਟਰ ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਦੀ ਯਾਦ ਵਿਚ ਲਗਾਏ ਗਏ ਮੁਫ਼ਤ ਮੈਡੀਕਲ ਜਾਂਚ ਕੈਂਪ ਦੀ ਉਹ ਸ਼ਲਾਘਾ ਕਰਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਕੇਸਰੀ ਗਰੁੱਪ ਵਲੋਂ ਪਹਿਲਾਂ ਵੀ ਲੋਕ ਭਲਾਈ ਸਬੰਧੀ ਕਈ ਉਪਰਾਲੇ ਕੀਤੇ ਜਾਂਦੇ ਰਹੇ ਹਨ।

PunjabKesari

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਪੁਲਸ ਤੇ ਗੈਂਗਸਟਰਾਂ ਵਿਚਾਲੇ ਤਾਬੜਤੋੜ ਫਾਇਰਿੰਗ, ਗੈਂਗਸਟਰ ਅਰਸ਼ਦੀਪ ਦੇ ਲੱਗੀ ਗੋਲ਼ੀ

‘ਲੋੜਵੰਦਾਂ ਦੀ ਮਦਦ ਲਈ ਚੁੱਕਿਆ ਇਹ ਕਦਮ ਸ਼ਲਾਘਾਯੋਗ’

ਇਸ ਮੌਕੇ ਐੱਸ. ਪੀ. ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ, ਨੇ ਕਿਹਾ ਕਿ ਪੰਜਾਬ ਕੇਸਰੀ ਗਰੁੱਪ ਵਲੋਂ ਲੋੜਵੰਦਾਂ ਦੀ ਮਦਦ ਲਈ ਚੁੱਕਿਆ ਗਿਆ, ਇਹ ਕਦਮ ਬਹੁਤ ਹੀ ਸ਼ਲਾਘਾਯੋਗ ਹੈ। ਇਸ ਤੋਂ ਇਲਾਵਾ ਨੇ ਕਿਹਾ ਕਿ ਲੋੜਵੰਦ ਮਰੀਜ਼ਾਂ ਦੀ ਸੇਵਾ-ਭਾਵਨਾ ਨੂੰ ਸਮਰਪਿਤ ਲਗਾਏ ਗਏ ਮੈਡੀਕਲ ਕੈਂਪ ਨਾਲ ਕਈ ਮਰੀਜ਼ਾਂ ਨੂੰ ਰਾਹਤ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੇਸਰੀ ਗਰੁੱਪ ਵਲੋਂ ਚੁੱਕੇ ਗਏ ਇਸ ਕਦਮ ਦੀ ਉਹ ਦਿਲੋਂ ਸ਼ਲਾਘਾ ਕਰਦੇ ਹੋਏ ਸਵਰਗੀ ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹਨ।

ਇਸ ਮੌਕੇ ਅੱਖਾਂ ਰੋਗਾਂ ਦੇ ਮਾਹਿਰ ਡਾਕਟਰ ਰਸ਼ੀਮ ਮੰਨਣ ਅਤੇ ਸ੍ਰੀਮਤੀ ਅਰਚਨਾ ਮੰਨਣ ਵਲੋਂ ਜਿੱਥੇ ਮਰੀਜ਼ਾਂ ਦੀ ਨਵੀਂ ਤਕਨੀਕ ਰਾਹੀਂ ਅੱਖਾਂ ਦੀ ਜਾਂਚ ਕੀਤੀ ਗਈ ਉੱਥੇ ਉਨ੍ਹਾਂ ਨੂੰ ਆਪਣੇ ਕੋਲੋਂ ਕੀਮਤੀ ਆਈ ਡਰੋਪਸ ਮੁਫ਼ਤ ਵੰਡੇ ਗਏ। ਇਸ ਮੌਕੇ ਔਲਖ ਹਸਪਤਾਲ ਦੇ ਮਾਲਕ ਅਤੇ ਹੱਡੀਆਂ ਰੋਗਾਂ ਦੇ ਮਾਹਿਰ ਡਾ. ਗੁਰਕੀਰਤ ਸਿੰਘ ਔਲਖ ਨੇ ਮਰੀਜ਼ਾਂ ਨੂੰ ਸਰੀਰ ਦੀ ਸਾਂਭ-ਸੰਭਾਲ ਅਤੇ ਜੋੜ ਦਰਦ ਤੋਂ ਛੁਟਕਾਰਾ ਪਾਉਣ ਸਬੰਧੀ ਜਾਗਰੂਕ ਕਰਦੇ ਹੋਏ ਚੈਕਅੱਪ ਕੀਤਾ। 

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਗੁੰਡਾਗਰਦੀ ਦਾ ਨੰਗਾ ਨਾਚ, ਨੌਜਵਾਨ ਨੂੰ ਸ਼ਰੇਆਮ ਵੱਢਿਆ, ਵਾਰਦਾਤ ਤੋਂ ਪਹਿਲਾਂ ਬਣਾਈ ਵੀਡੀਓ

ਇਸੇ ਤਰ੍ਹਾਂ ਚਮੜੀ ਰੋਗਾਂ ਦੇ ਮਾਹਿਰ ਡਾ. ਐੱਸ.ਐੱਸ ਮਾਨ ਨੇ ਵੱਡੀ ਗਿਣਤੀ ਵਿਚ ਚਮੜੀ ਰੋਗਾਂ ਦੇ ਮਰੀਜ਼ਾਂ ਦੀ ਜਾਂਚ ਕਰਦੇ ਹੋਏ ਉਨ੍ਹਾਂ ਨੂੰ ਜਾਗਰੂਕ ਕੀਤਾ। ਇਸੇ ਤਰ੍ਹਾਂ ਦੰਦਾਂ ਰੋਗਾਂ ਦੇ ਮਾਹਿਰ ਡਾਕਟਰ ਗੁਰਜਿੰਦਰ ਕੌਰ ਪੰਨੂ, ਡਾਕਟਰ ਇੰਦਰਜੀਤ ਸਿੰਘ ਪ੍ਰੀਤ ਨੇ ਮਰੀਜ਼ਾਂ ਦੀ ਜਾਂਚ ਕਰਦੇ ਹੋਏ ਦੰਦਾਂ ਦੀ ਸਾਂਭ-ਸੰਭਾਲ ਸਬੰਧੀ ਵੀ ਜਾਗਰੂਕ ਕੀਤਾ। ਇਸ ਦੌਰਾਨ ਨੇ ਕੈਂਪ ਵਿਚ ਆਏ ਕੁੱਲ 385 ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਗਈ, ਜਿਨ੍ਹਾਂ ਦਾ ਬਲੱਡ ਪ੍ਰੈਸ਼ਰ, ਈ.ਸੀ.ਜੀ, ਸ਼ੂਗਰ ਟੈਸਟ ਮੁਫ਼ਤ ਕਰਦੇ ਹੋਏ ਮੁਫ਼ਤ ਦਵਾਈਆਂ ਵੰਡੀਆਂ ਗਈਆਂ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News