ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ 8ਵੀਂ ਬਰਸੀ ’ਤੇ ਸ਼ਰਧਾ ਦੇ ਫੁੱਲ ਭੇਟ, ਮੁਫ਼ਤ ਮੈਡੀਕਲ ਕੈਂਪ ਲਾਇਆ

Saturday, Jul 08, 2023 - 12:51 PM (IST)

ਅੰਮ੍ਰਿਤਸਰ (ਇੰਦਰਜੀਤ/ਸੁਮੀਤ)- ਮਰਹੂਮ ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਦੀ 8ਵੀਂ ਬਰਸੀ ਮੌਕੇ ਜਗ ਬਾਣੀ ਅੰਮ੍ਰਿਤਸਰ ਟੀਮ ਅਤੇ ਹਸਪਤਾਲ ਕੇਅਰ ਐਂਡ ਕਿਯੂਰ ਨਾਲ ਪੰਜਾਬ ਰਿਪ੍ਰੇਜੇਂਟੇਟਿਵ ਐਸੋਸੀਏਸ਼ਨ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ। ਮੈਡੀਕਲ ਕੈਂਪ ਵਿਚ ਮਰੀਜ਼ਾਂ ਦਾ ਮੁਫ਼ਤ ਚੈਕਅੱਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਬੀਮਾਰੀਆਂ ਸਬੰਧੀ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਮੁੱਖ ਤੌਰ ’ਤੇ ਡੀ. ਸੀ. ਪੀ. ਹੈੱਡਕੁਆਰਟਰ ਅੰਮ੍ਰਿਤਸਰ ਮੈਡਮ ਵਤਸਲਾ ਗੁਪਤਾ ਆਈ. ਪੀ. ਐੱਸ., ਕੇਅਰ ਐਂਡ ਕਿਊਰ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਅਜੈ ਸੇਠ, ਅਮਿਤ ਸੇਠ ਅਤੇ ਸੰਜੇ ਸੇਠ ਵਲੋਂ ਸਵਰਗੀ ਸ਼੍ਰੀਮਤੀ ਸਵਦੇਸ਼ ਚੋਪੜਾ ਨੂੰ ਸ਼ਰਧਾ ਦੇ ਫੁੱਲ ਭੇਟ ਕਰ ਕੇ ਕੈਂਪ ਦੀ ਸ਼ੁਰੂਆਤ ਕੀਤੀ। ਇੱਥੇ ਕਰੀਬ 450 ਮਰੀਜ਼ਾਂ ਨੇ ਇਸ ਮੈਡੀਕਲ ਕੈਂਪ ਦਾ ਲਾਭ ਲਿਆ।

ਇਹ ਵੀ ਪੜ੍ਹੋ- ਵਿਜੀਲੈਂਸ ਦੀ ਵੱਡੀ ਕਾਰਵਾਈ, 8 ਲੱਖ ਰੁਪਏ ਰਿਸ਼ਵਤ ਲੈਂਦਿਆਂ ਸਰਕਾਰੀ ਵਕੀਲ ਕਾਬੂ

ਮੈਡੀਕਲ ਕੈਂਪ ਦਾ ਵੱਡੀ ਗਿਣਤੀ ਵਿਚ ਲੋਕਾਂ ਨੇ ਉਠਾਇਆ ਲਾਭ

ਪੰਜਾਬ ਕੇਸਰੀ ਗਰੁੱਪ ਵੱਲੋਂ ਸਵਰਗੀ ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਦੀ ਯਾਦ ਵਿਚ ਲਗਾਏ ਗਏ ਮੈਡੀਕਲ ਕੈਂਪ ਦਾ ਆਮ ਲੋਕ ਭਰਪੂਰ ਲਾਭ ਉਠਾਉਣਗੇ। ਪੰਜਾਬ ਕੇਸਰੀ ਪਰਿਵਾਰ ਨੇ ਜਿੱਥੇ ਹਜ਼ਾਰਾਂ ਲੋਕਾਂ ਨੂੰ ਸ਼ਹੀਦ ਪਰਿਵਾਰ ਫੰਡ ਅਤੇ ਜੰਮੂ-ਕਸ਼ਮੀਰ ਰਾਹਤ ਸਮੱਗਰੀ ਦਿੱਤੀ ਹੈ, ਉੱਥੇ ਹੀ ਇਸ ਪਰਿਵਾਰ ਨੇ ਪੰਜਾਬ ਦੀ ਸ਼ਾਂਤੀ ਲਈ ਵੀ ਯੋਗਦਾਨ ਪਾਇਆ ਹੈ। ਉਨ੍ਹਾਂ ਦੇ ਜ਼ਰੀਏ ਸਮੂਹ ਸਮਾਜ ਸੇਵੀ ਕੰਮਾਂ ਵਿਚ ਲਗਾਤਾਰ ਹਿੱਸਾ ਲੈਂਦੇ ਹਨ ਤਾਂ ਜੋ ਆਮ ਲੋਕਾਂ ਤੱਕ ਲਾਭ ਪਹੁੰਚਾਇਆ ਜਾ ਸਕੇ।

PunjabKesari

ਪੰਜਾਬ ਕੇਸਰੀ ਗਰੁੱਪ ਹਮੇਸ਼ਾ ਹੀ ਡਾਕਟਰਾਂ ਦਾ ਕਰਦਾ ਹੈ ਸਤਿਕਾਰ

ਪੰਜਾਬ ਕੇਸਰੀ ਗਰੁੱਪ ਹਮੇਸ਼ਾ ਹੀ ਡਾਕਟਰਾਂ ਦਾ ਸਤਿਕਾਰ ਕਰਦਾ ਹੈ ਅਤੇ ਉਨ੍ਹਾਂ ਦਾ ਸਹਿਯੋਗ ਸਾਨੂੰ ਸਮਾਜਿਕ ਕੰਮਾਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕਰਦਾ ਹੈ ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲ ਸਕੇ। ਅੱਜ ਸਵਰਗੀ ਸ਼੍ਰੀਮਤੀ ਸਵਦੇਸ਼ ਚੋਪੜਾ ਦੀ 8ਵੀਂ ਬਰਸੀ ਸਬੰਧੀ ਇੱਕ ਸਮਾਗਮ ਕੀਤਾ ਗਿਆ। ਇਸ ਮੈਡੀਕਲ ਕੈਂਪ ਰਾਹੀਂ ਹਸਪਤਾਲ ਦਾ ਸਮੂਹ ਸਟਾਫ਼ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਪੁਲਸ ਤੇ ਗੈਂਗਸਟਰਾਂ ਵਿਚਾਲੇ ਤਾਬੜਤੋੜ ਫਾਇਰਿੰਗ, ਗੈਂਗਸਟਰ ਅਰਸ਼ਦੀਪ ਦੇ ਲੱਗੀ ਗੋਲ਼ੀ

ਕੈਂਪ ਲਗਾਉਣ ਦਾ ਮੁਖ ਉਦੇਸ਼ ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਨੂੰ ਸ਼ਰਧਾਂਜਲੀ ਭੇਟ ਕਰਨਾ

ਬੀਤੇ ਦਿਨ ਮਰਹੂਮ ਸ਼੍ਰੀਮਤੀ ਸਵਦੇਸ਼ ਚੋਪੜਾ ਦੀ 8ਵੀਂ ਬਰਸੀ ਮੌਕੇ ਉਨ੍ਹਾਂ ਵਲੋਂ ਇਸ ਮੈਡੀਕਲ ਕੈਂਪ ਦਾ ਆਯੋਜਨ ਕਰਨ ਦਾ ਮੁੱਖ ਕਾਰਨ ਸ਼ਰਧਾਂਜਲੀ ਭੇਟ ਕਰਨਾ ਹੈ। ਕੈਂਪ ਵਿਚ ਸ਼ਾਮਲ ਹੋਏ ਬਜ਼ੁਰਗਾਂ ਲਈ ਵਾਕਰਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਪੰਜਾਬ ਕੇਸਰੀ ਗਰੁੱਪ ਵੱਲੋਂ ਇਸ ਤਰੀਕੇ ਨਾਲ ਸਮਾਜ ਨੂੰ ਲਾਭ ਪਹੁੰਚਾਉਣ ਦਾ ਜੋ ਉਪਰਾਲਾ ਕੀਤਾ ਗਿਆ ਹੈ, ਉਹ ਸ਼ਲਾਘਾਯੋਗ ਹੈ। ਲੋੜਵੰਦ ਲੋਕਾਂ ਲਈ ਡਾਕਟਰਾਂ ਵੱਲੋਂ ਚਲਾਈ ਜਾ ਰਹੀ ਇਸੇ ਤਰ੍ਹਾਂ ਦੀ ਸੰਸਥਾ ਸਮਾਜ ਸੇਵੀ ਕੰਮਾਂ ਵਿੱਚ ਬਹੁਤ ਵਧੀਆ ਹੈ।

ਇਹ ਵੀ ਪੜ੍ਹੋ- ਨੌਜਵਾਨ ਕੁੜੀ 'ਤੇ ਥਰਡ ਡਿਗਰੀ ਦਾ ਤਸ਼ੱਦਦ, ਗੁਪਤ ਅੰਗ 'ਤੇ ਲਾਇਆ ਕਰੰਟ, ਹੈਰਾਨ ਕਰੇਗਾ ਪੂਰਾ ਮਾਮਲਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News