ਸਵ. ਸਵਦੇਸ਼ ਚੋਪੜਾ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਵੱਡੀ ਗਿਣਤੀ ’ਚ ਆਏ ਲੋਕ

07/08/2023 1:41:08 PM

ਪਠਾਨਕੋਟ (ਸ਼ਾਰਦਾ)- ਸੇਵਾ, ਸਨੇਹ ਅਤੇ ਸਦਭਾਵਨਾ ਦੀ ਮੂਰਤ ਪੂਜਨੀਕ ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਦੀ 8ਵੀਂ ਬਰਸੀ ’ਤੇ ਅੱਜ ਸ਼੍ਰੀ ਬ੍ਰਾਹਮਣ ਸਭਾ ਸ਼ਾਹਪੁਰ ਚੌਂਕ ਪਠਾਨਕੋਟ ਵਿਚ ਇਕ ਮੈਗਾ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਵਿਚ ਮਾਹਿਰ ਡਾਕਟਰਾਂ ਦੀ ਟੀਮ ਕੋਲ ਸਿਹਤ ਜਾਂਚ ਲਈ ਭਾਰੀ ਗਿਣਤੀ ਵਿਚ ਪਠਾਨਕੋਟ ਵਾਸੀ ਪੁੱਜੇ। ਕੈਂਪ ਵਿਚ 512 ਲੋਕਾਂ ਨੇ ਆਪਣੇ ਵੱਖ-ਵੱਖ ਰੋਗਾਂ ਨੂੰ ਲੈ ਕੇ ਡਾਕਟਰਾਂ ਤੋਂ ਜਾਂਚ ਤੇ ਟੈਸਟ ਕਰਵਾਏ ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਪੁਲਸ ਤੇ ਗੈਂਗਸਟਰਾਂ ਵਿਚਾਲੇ ਤਾਬੜਤੋੜ ਫਾਇਰਿੰਗ, ਗੈਂਗਸਟਰ ਅਰਸ਼ਦੀਪ ਦੇ ਲੱਗੀ ਗੋਲ਼ੀ

ਵੱਡੀ ਗਿਣਤੀ ਵਿਚ ਰੋਗੀਆਂ ਅਤੇ ਸ਼ਹਿਰ ਵਾਸੀਆਂ ਦਾ ਕੈਂਪ ਵਿਚ ਪਹੁੰਚਣਾ ਲੋਕਾਂ ਦਾ ਪੰਜਾਬ ਕੇਸਰੀ ਗਰੁੱਪ ਪ੍ਰਤੀ ਸਨੇਹ ਨੂੰ ਦਰਸਾਉਂਦਾ ਹੈ। ਕੈਂਪ ਵਿਚ ਮੁੱਖ ਮਹਿਮਾਨ ਵੱਜੋਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸ਼ਿਰਕਤ ਕੀਤੀ ਅਤੇ ਆਏ ਹੋਏ ਮਰੀਜ਼ਾਂ ਤੇ ਡਾਕਟਰਾਂ ਨਾਲ ਕੈਂਪ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮੁੱਖ ਸੰਪਾਦਕ ਵਿਜੇ ਚੋਪੜਾ ਤੇ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਇਸ ਗੱਲ ਲਈ ਤਹਿ ਦਿਲੋਂ ਧੰਨਵਾਦ ਕੀਤਾ ਕਿ ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ 8ਵੀਂ ਬਰਸੀ ਨੂੰ ਲੋਕਾਂ ਦੀ ਸੇਵਾ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਕੈਂਪ ਵਿਚ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਹਰਬੀਰ ਸਿੰਘ ਨੇ ਡਾਕਟਰਾਂ ਵੱਲੋਂ ਰੋਗੀਆਂ ਦੀ ਕੀਤੀ ਜਾ ਰਹੀ ਜਾਂਚ ਦਾ ਜਾਇਜ਼ਾ ਲਿਆ। 

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਗੁੰਡਾਗਰਦੀ ਦਾ ਨੰਗਾ ਨਾਚ, ਨੌਜਵਾਨ ਨੂੰ ਸ਼ਰੇਆਮ ਵੱਢਿਆ, ਵਾਰਦਾਤ ਤੋਂ ਪਹਿਲਾਂ ਬਣਾਈ ਵੀਡੀਓ

ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਸਮੇਂ-ਸਮੇਂ ’ਤੇ ਲਗਾਏ ਜਾਣੇ ਚਾਹੀਦੇ ਹਨ। ਵਿਧਾਨ ਸਭਾ ਹਲਕਾ ਸੁਜਾਨਪੁਰ ਦੇ ਵਿਧਾਇਕ ਨਰੇਸ਼ ਪੁਰੀ ਕੈਂਪ ਵਿਚ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਅਤੇ ਉਨ੍ਹਾਂ ਨੇ ਕੈਂਪ ਬਾਰੇ ਜਾਣਕਾਰੀ ਲਈ। ਭਾਰੀ ਗਿਣਤੀ ਵਿਚ ਮਰੀਜ਼ਾਂ ਨੂੰ ਦੇਖ ਕੇ ਅਤੇ ਫ੍ਰੀ ਦਵਾਈਆਂ ਤੇ ਬਲੱਡ ਟੈਸਟ ਦੇ ਚੱਲਦਿਆਂ ਉਨ੍ਹਾਂ ਕਿਹਾ ਕਿ ਮੈਡੀਕਲ ਕੈਂਪ ਸਮਾਜ ਲਈ ਇਕ ਚੰਗਾ ਯਤਨ ਹੈ। ਪੰਜਾਬ ਕੇਸਰੀ ਗਰੁੱਪ ਦਾ ਇਹ ਯਤਨ ਸ਼ਲਾਘਾਯੋਗ ਹੈ। ਇਸ ਮੌਕੇ ਉਨ੍ਹਾਂ ਨੇ ਸ਼੍ਰੀਮਤੀ ਸਵ. ਸਵਦੇਸ਼ ਚੋਪੜਾ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ। ਆਮ ਆਦਮੀ ਪਾਰਟੀ ਦੇ ਲੋਕ ਸਭਾ ਗੁਰਦਾਸਪੁਰ ਪ੍ਰਭਾਰੀ ਅਤੇ ਇੰਪਰੂਪਮੈਂਟ ਟਰੱਸਟ ਦੇ ਚੇਅਰਮੈਨ ਰਜੀਵ ਸ਼ਰਮਾ ਨੇ ਕਿਹਾ ਕਿ ਚੋਪੜਾ ਪਰਿਵਾਰ ਨੇ ਪੰਜਾਬ ਲਈ ਬੜੀਆਂ ਕੁਰਬਾਨੀਆਂ ਦਿੱਤੀਆਂ ਹਨ। ਸੀਨੀਅਰ ਭਾਜਪਾ ਮਹਿਲਾ ਆਗੂ ਕਵਿਤਾ ਵਿਨੋਦ ਖੰਨਾ ਕੈਂਪ ਵਿਚ ਵਿਸ਼ੇਸ਼ ਤੌਰ ’ਤੇ ਹਾਜਰ ਹੋਈ । ਉਨ੍ਹਾਂ ਨੇ ਕੈਂਪ ਦਾ ਨਿਰੀਖਣ ਕਰਨ ਦੌਰਾਨ ਕਿਹਾ ਕਿ ਇੰਨਾ ਵੱਡਾ ਕੈਂਪ ਦੇਖ ਕੇ ਉਹ ਬਹੁਤ ਪ੍ਰਭਾਵਿਤ ਹੋਏ ਹਨ । ਪੰਜਾਬ ਕੇਸਰੀ ਗਰੁੱਪ ਹਰ ਸਮੇਂ ਲੋਕਾਂ ਦੀ ਸੇਵਾ ਲਈ ਖੜੀ ਰਹਿੰਦੀ ਹੈ। ਮੈਂ ਅਤੇ ਮੇਰੀ ਟੀਮ ਸਵ. ਸਵਦੇਸ਼ ਚੋਪੜਾ ਜੀ ਨੂੰ ਸ਼ਰਧਾ ਸੁਮਨ ਅਰਪਿਤ ਕਰਦੇ ਹਨ।

ਇਹ ਵੀ ਪੜ੍ਹੋ- ਨੌਜਵਾਨ ਕੁੜੀ 'ਤੇ ਥਰਡ ਡਿਗਰੀ ਦਾ ਤਸ਼ੱਦਦ, ਗੁਪਤ ਅੰਗ 'ਤੇ ਲਾਇਆ ਕਰੰਟ, ਹੈਰਾਨ ਕਰੇਗਾ ਪੂਰਾ ਮਾਮਲਾ

ਇਸ ਮੌਕੇ ਜ਼ਿਲ੍ਹਾ ਵਪਾਰ ਮੰਡਲ ਪਠਾਨਕੋਟ ਦੇ ਪ੍ਰਧਾਨ ਇੰਦਰਜੀਤ ਗੁਪਤਾ, ਬ੍ਰਾਹਮਣ ਸਭਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਸੁਜਾਨਪੁਰ ਨਗਰ ਕੌਂਸਪ ਪ੍ਰਧਾਨ ਅਨੁਰਾਧਾ ਬਾਲੀ, ਡੀ.ਐੱਸ.ਪੀ. ਪਰਮਵੀਰ ਸੈਣੀ, ਐਸ. ਐੱਚ. ਓ. ਡਾ. ਸੁਨੀਲ ਚੰਦ, ਰਜੇਸ਼ ਪੁਰੀ, ਮਨਿੰਦਰ ਲੱਕੀ ਨੇ ਸਵ. ਸਵਦੇਸ਼ ਚੋਪੜਾ ਜੀ ਨੂੰ ਸ਼ਰਧਾ ਸੁਮਨ ਅਰਪਿਤ ਕੀਤੇ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

Shivani Bassan

This news is Content Editor Shivani Bassan