ਨਸ਼ੀਲੇ ਪਦਾਰਥਾਂ ਸਮੇਤ 9 ਮੁਲਜ਼ਮ ਗ੍ਰਿਫ਼ਤਾਰ

Saturday, Jul 12, 2025 - 11:35 AM (IST)

ਨਸ਼ੀਲੇ ਪਦਾਰਥਾਂ ਸਮੇਤ 9 ਮੁਲਜ਼ਮ ਗ੍ਰਿਫ਼ਤਾਰ

ਤਰਨਤਾਰਨ (ਰਾਜੂ)- ''ਯੁੱਧ ਨਸ਼ਿਆਂ ਵਿਰੁੱਧ'' ਮੁਹਿੰਮ ਦੇ ਚੱਲਦਿਆਂ ਤਰਨਤਾਰਨ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਐੱਸ.ਪੀ. (ਆਈ) ਅਜੇਰਾਜ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਪੱਟੀ ਦੀ ਪੁਲਸ ਨੇ ਬਾਜ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪੱਟੀ ਨੂੰ 62 ਗ੍ਰਾਮ ਹੈਰੋਇਨ ਸਮੇਤ ਅਤੇ ਥਾਣਾ ਸਰਹਾਲੀ ਦੀ ਪੁਲਸ ਨੇ ਪਿੰਦਰਪਾਲ ਸਿੰਘ ਪੁੱਤਰ ਰਵਿੰਦਰ ਸਿੰਘ ਵਾਸੀ ਸਰਹਾਲੀ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾਂ ਖ਼ਿਲਾਫ਼ ਕਾਰਵਾਈ ਦੇ ਹੁਕਮ

ਇਸੇ ਤਰ੍ਹਾਂ ਥਾਣਾ ਵੈਰੋਵਾਲ ਦੀ ਪੁਲਸ ਨੇ ਮਲਕੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਨਾਗੋਕੇ ਨੂੰ 4 ਗ੍ਰਾਮ ਹੈਰੋਇਨ, ਥਾਣਾ ਭਿੱਖੀਵਿੰਡ ਦੀ ਪੁਲਸ ਨੇ ਜਸ਼ਨਪ੍ਰੀਤ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਸੁਰਸਿੰਘ ਨੂੰ 6 ਗ੍ਰਾਮ ਹੈਰੋਇਨ, ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਸੁਖਚੈਨ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਫਤਿਆਬਾਦ ਅਤੇ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਟਹਿਲ ਸਿੰਘ ਪੁੱਤਰ ਈਸ਼ਰ ਸਿੰਘ ਵਾਸੀ ਸੰਘਾ ਨੂੰ ਨਸ਼ੇ ਦਾ ਸੇਵਨ ਕਰਦਿਆਂ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋਪੰਜਾਬ ਦੇ ਸੁਵਿਧਾ ਕੇਂਦਰਾਂ ਨੂੰ ਲੈ ਕੇ ਜ਼ਰੂਰੀ ਖ਼ਬਰ

ਜਦਕਿ ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਪਲਵਿੰਦਰ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀ ਚੋਹਲਾ ਸਾਹਿਬ ਨੂੰ 6000 ਮਿਲੀਲੀਟਰ ਨਾਜਾਇਜ਼ ਸ਼ਰਾਬ ਅਤੇ ਥਾਣਾ ਭਿੱਖੀਵਿੰਡ ਦੀ ਪੁਲਸ ਨੇ ਰਮਨਦੀਪ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪਹੂਵਿੰਡ ਨੂੰ 25 ਬੋਤਲਾਂ ਨਾਜਾਇਜ਼ ਸ਼ਰਾਬ ਅਤੇ ਜੁਗਰਾਜ ਸਿੰਘ ਪੁੱਤਰ ਜੱਸਾ ਸਿੰਘ ਵਾਸੀ ਕਲਸੀਆਂ ਕਲਾਂ ਨੂੰ 22 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਖ਼ਿਲਾਫ਼ ਸਬੰਧਤ ਥਾਣਿਆਂ ਵਿਚ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News