ਸਿੱਖਿਆ ਵਿਭਾਗ ਦੀਆਂ 9 ਚੈਕਿੰਗ ਟੀਮਾਂ ਵੱਲੋਂ 27 ਕੇਂਦਰਾਂ ਦੀ ਚੈਕਿੰਗ
Tuesday, Mar 18, 2025 - 10:59 AM (IST)

ਅੰਮ੍ਰਿਤਸਰ(ਦਲਜੀਤ)- ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਜਮਾਤ ਦੀ ਅੰਗਰੇਜ਼ੀ ਅਤੇ ਬਾਰਵੀਂ ਜਮਾਤ ਦੀ ਇਕਨਾਮਿਕਸ ਦੀ ਪ੍ਰੀਖਿਆ ਹੋਈ। ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਹਰਭਗਵੰਤ ਸਿੰਘ ਦੀ ਅਗਵਾਈ ਵਿਚ 9 ਚੈਕਿੰਗ ਟੀਮਾਂ ਵੱਲੋਂ 27 ਕੇਂਦਰਾਂ ਦਾ ਨਿਰੀਖਣ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫਸਰ ਹਰਭਗਵੰਤ ਸਿੰਘ ਨੇ ਦੱਸਿਆ ਕਿ ਪ੍ਰੀਖਿਆਵਾਂ ਅਮਨ ਅਮਾਨ ਦੇ ਨਾਲ ਹੋਈਆਂ ਹਨ। ਪ੍ਰੀਖਿਆਵਾਂ ਵਿਚ ਕਿਤੇ ਵੀ ਕੋਈ ਨਕਲ ਦਾ ਸਮਾਚਾਰ ਪ੍ਰਾਪਤ ਨਹੀਂ ਹੋਇਆ ਹੈ। ਸਿੱਖਿਆ ਵਿਭਾਗ ਵੱਲੋਂ ਆਈਆਂ ਹਦਾਇਤਾਂ ਅਨੁਸਾਰ ਸਪੱਸ਼ਟ ਕੀਤਾ ਜਾਂਦਾ ਹੈ ਕਿ ਨਕਲ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਲੁਧਿਆਣਾ ਪਹੁੰਚੇ ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ਇਹ ਸਿਰਫ਼ ਟ੍ਰੇਲਰ ਸੀ, ਪਿਕਚਰ ਅਜੇ ਬਾਕੀ ਹੈ
ਜ਼ਿਲ੍ਹਾ ਸਿੱਖਿਆ ਅਫਸਰ ਨੇ ਕਿਹਾ ਕਿ ਦਸਵੀਂ ਦੇ ਕੁੱਲ 230 ਦੇ ਕਰੀਬ ਪ੍ਰੀਖਿਆ ਕੇਂਦਰ ਬਣਾਏ ਗਏ ਹਨ, ਜਦਕਿ ਬਾਰਵੀਂ ਵਿਚ 861 ਦੇ ਕਰੀਬ ਕੇਂਦਰ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਪੂਰੀ ਮੁਸਤੈਦੀ ਨਾਲ ਪ੍ਰੀਖਿਆ ਕੇਂਦਰ ਤੱਕ ਪਹੁੰਚ ਕਰ ਕੇ ਚੈਕਿੰਗ ਕਰ ਰਹੀਆਂ ਹਨ। ਜੇਕਰ ਕਿਤੇ ਵੀ ਕੋਈ ਨਕਲ ਦਾ ਸਮਾਚਾਰ ਪ੍ਰਾਪਤ ਹੁੰਦਾ ਹੈ ਤਾਂ ਸੰਬੰਧਤ ਕੇਂਦਰ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ
ਉਨ੍ਹਾਂ ਕਿਹਾ ਕਿ ਹੁਣ ਤੱਕ ਹੋਈਆਂ ਪ੍ਰੀਖਿਆਵਾਂ ਪੂਰੀ ਸ਼ਾਂਤੀ ਅਤੇ ਨਕਲ ਰਹਿਤ ਸੰਪੰਨ ਹੋਈਆਂ ਹਨ। ਵਿਭਾਗ ਪੀੜੀ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ। ਦੂਸਰੇ ਪਾਸੇ ਜ਼ਿਲ੍ਹਾ ਪੱਧਰ ’ਤੇ ਪ੍ਰੀਖਿਆਵਾਂ ਦੇ ਕੰਟਰੋਲ ਇੰਚਾਰਜ ਸੁਖਪਾਲ ਸਿੰਘ ਨੇ ਦੱਸਿਆ ਕਿ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਦੇ ਨਾਲ ਨੇਪਰੇ ਚਾੜ੍ਹਨ ਹੋਣ ਲਈ ਜ਼ਿਲਾ ਸਿੱਖਿਆ ਅਫਸਰ ਹਰਭਗਵੰਤ ਸਿੰਘ ਦੀ ਅਗਵਾਈ ਵਿਚ ਟੀਮਾਂ ਮੁਸਤੈਦੀ ਨਾਲ ਕੰਮ ਕਰ ਰਹੀਆਂ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਇਸੇ ਤਰ੍ਹਾਂ ਨਾਲ ਨਕਲ ਰਹਿਤ ਪ੍ਰੀਖਿਆ ਕਰਵਾਉਣ ਲਈ ਕੰਮ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8