ਆਸਟ੍ਰੇਲੀਆ ਵਰਕ ਵੀਜ਼ਾ ਲਗਵਾਉਣ ਦੇ ਨਾਮ ’ਤੇ 9.93 ਲੱਖ ਦੀ ਠੱਗੀ, ਤਿੰਨ ਖ਼ਿਲਾਫ਼ ਮਾਮਲਾ ਦਰਜ

Sunday, Aug 30, 2026 - 06:07 PM (IST)

ਆਸਟ੍ਰੇਲੀਆ ਵਰਕ ਵੀਜ਼ਾ ਲਗਵਾਉਣ ਦੇ ਨਾਮ ’ਤੇ 9.93 ਲੱਖ ਦੀ ਠੱਗੀ, ਤਿੰਨ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ): ਵਿਦੇਸ਼ ਆਸਟ੍ਰੇਲੀਆ ਵਿੱਚ ਵਰਕ ਵੀਜ਼ੇ ’ਤੇ ਭੇਜਣ ਦਾ ਝਾਂਸਾ ਦੇ ਕੇ 9.93 ਲੱਖ ਰੁਪਏ ਦੀ ਕਥਿਤ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਧਾਰੀਵਾਲ ਦੀ ਪੁਲਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਪੁਲਸ ਜਾਂਚ ਤੋਂ ਬਾਅਦ ਦਰਜ ਕੀਤਾ ਗਿਆ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਗੁਰਨਾਮ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਆਲੋਵਾਲ ਨੇ ਆਰੋਪ ਲਗਾਇਆ ਕਿ ਉਸ ਦੇ ਪੁੱਤਰ ਸੁਰਜੀਤ ਸਿੰਘ ਨੂੰ ਆਸਟਰੇਲੀਆ ਵਰਕ ਵੀਜ਼ੇ ’ਤੇ ਭੇਜਣ ਦਾ ਭਰੋਸਾ ਦੇ ਕੇ ਮੁਲਜ਼ਮਾਂ ਵੱਲੋਂ ਉਸ ਤੋਂ ਕੁੱਲ 9,93,000 ਰੁਪਏ ਲਏ ਗਏ। ਸ਼ਿਕਾਇਤਕਰਤਾ ਅਨੁਸਾਰ ਪੈਸੇ ਲੈਣ ਤੋਂ ਬਾਅਦ ਕਥਿਤ ਤੌਰ ’ਤੇ ਨਾ ਤਾਂ ਉਸ ਦੇ ਪੁੱਤਰ ਨੂੰ ਵਿਦੇਸ਼ ਭੇਜਿਆ ਗਿਆ ਅਤੇ ਨਾ ਹੀ ਰਕਮ ਵਾਪਸ ਕੀਤੀ ਗਈ।

ਇਹ ਵੀ ਪੜ੍ਹੋ-ਪੰਜਾਬ: ਬੱਸ ਸਟੈਂਡ ਨੇੜੇ ਨੌਜਵਾਨ ਦਾ ਕਤਲ, ਪ੍ਰੇਮ ਸੰਬੰਧ ਬਣੇ ਮੌਤ ਦਾ ਕਾਰਨ

ਮਾਮਲੇ ਸਬੰਧੀ ਸ਼ਿਕਾਇਤ ਨੰਬਰ 146 ਦੀ ਪੇਸ਼ਗੀ ਮਿਤੀ 2 ਜੂਨ 2026 ਨੂੰ ਹੋਈ ਸੀ। ਇਸ ਤੋਂ ਬਾਅਦ ਕਪਤਾਨ ਪੁਲਸ ਸਥਾਨਕ ਗੁਰਦਾਸਪੁਰ ਵੱਲੋਂ ਕੀਤੀ ਗਈ ਜਾਂਚ ਉਪਰੰਤ ਪੁਲਿਸ ਨੇ 29 ਅਗਸਤ 2026 ਨੂੰ ਮਾਮਲਾ ਦਰਜ ਕੀਤਾ। ਪੁਲਸ ਨੇ ਇਸ ਮਾਮਲੇ ਵਿੱਚ ਕਰਨਦੀਪ ਸਿੰਘ ਪੁੱਤਰ ਅਵਤਾਰ ਸਿੰਘ, ਪਰਮਿੰਦਰ ਕੌਰ ਪਤਨੀ ਅਵਤਾਰ ਸਿੰਘ ਅਤੇ ਅਵਤਾਰ ਸਿੰਘ ਪੁੱਤਰ ਗੁਰਨਾਮ ਸਿੰਘ, ਵਾਸੀ ਫੇਜ਼-10, ਐਸ.ਏ.ਐਸ. ਨਗਰ ਮੋਹਾਲੀ, ਨੂੰ ਨਾਮਜ਼ਦ ਕੀਤਾ ਹੈ। ਥਾਣਾ ਧਾਰੀਵਾਲ ਪੁਲਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-ਪੰਜਾਬ: ਰੱਖੜੀ 'ਤੇ ਚਮਕੀ ਪੁਲਸ ਮੁਲਾਜ਼ਮ ਦੀ ਕਿਸਮਤ, ਲਾਟਰੀ 'ਚ ਜਿੱਤੇ 7,00,00,000

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shivani Bassan

Content Editor

Related News