ਝੌਨੇ ਦੀ ਸਿੱਧੀ ਬਿਜਾਈ ਕਰਨ ਵਾਲੇ 9500 ਕਿਸਾਨਾਂ ਨੂੰ ਮਿਲੇ 4.34 ਕਰੋੜ ਰੁਪਏ
Friday, Mar 14, 2025 - 10:09 AM (IST)

ਦੌਰਾਂਗਲਾ (ਨੰਦਾ)- ਪੰਜਾਬ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ (ਡੀਐੱਸਆਰ) ਸਕੀਮ ਤਹਿਤ ਸਾਉਣੀ ਸੀਜ਼ਨ-2024 ਲਈ ਪਹਿਲੇ ਪੜਾਅ ਅਧੀਨ 9500 ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 4.34 ਕਰੋੜ ਰੁਪਏ ਟਰਾਂਸਫ਼ਰ ਕਰ ਦਿੱਤੇ ਹਨ। ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਉਣੀ ਸੀਜ਼ਨ-2024 ਦੌਰਾਨ 24 ਹਜ਼ਾਰ ਤੋਂ ਵੱਧ ਕਿਸਾਨਾਂ ਨੇ ਸਿੱਧੀ ਬਿਜਾਈ ਸਕੀਮ ਅਧੀਨ 2.53 ਲੱਖ ਏਕੜ ਜ਼ਮੀਨ ਡੀਐੱਸਆਰ ਪੋਰਟਲ 'ਤੇ ਦਰਜ ਕੀਤੀ ਸੀ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ
ਉਨ੍ਹਾਂ ਦੱਸਿਆ ਕਿ ਸਬੰਧਤ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਤਸਦੀਕ ਕਰਨ ਤੋਂ ਬਾਅਦ ਖੇਤੀਬਾੜੀ ਵਿਭਾਗ ਨੇ ਪਹਿਲੇ ਪੜਾਅ ਤਹਿਤ 9500 ਤੋਂ ਵੱਧ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 4.34 ਕਰੋੜ ਰੁਪਏ ਰੁਪਏ ਟਰਾਂਸਫ਼ਰ ਕਰ ਦਿੱਤੇ ਹਨ। ਇਸ ਦੌਰਾਨ ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰ ਰਹੀ ਹੈ। ਸੂਬਾ ਸਰਕਾਰ ਵੱਲੋ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਪ੍ਰੋਤਸਾਹਨ ਰਾਸ਼ੀ ਵਜੋਂ ਪ੍ਰਦਾਨ ਕੀਤੇ ਜਾ ਰਹੇ ਹਨ। ਇਹ ਰਕਮ ਸਿੱਧੀ ਕਿਸਾਨਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ- ਰੇਡ ਕਰਨ ਆਈ ਪੰਜਾਬ ਪੁਲਸ ਨੂੰ ਵੇਖ ਮੁੰਡੇ ਨੇ ਜੋ ਕੀਤਾ ਉੱਡ ਜਾਣਗੇ ਹੋਸ਼, ਵੇਖੋ ਮੌਕੇ ਦੀ ਵੀਡੀਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8