ਧਾਰਮਿਕ ਸਮਾਗਮ 'ਚ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, 10 ਮਹੀਨੇ ਦੇ ਬੱਚੇ ਦੀ ਮੌਤ

Monday, Apr 03, 2023 - 11:29 AM (IST)

ਧਾਰਮਿਕ ਸਮਾਗਮ 'ਚ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, 10 ਮਹੀਨੇ ਦੇ ਬੱਚੇ ਦੀ ਮੌਤ

ਗੁਰਦਾਸਪੁਰ (ਹਰਮਨ)- ਗੁਰਦਾਸਪੁਰ ਦੇ ਪਿੰਡ ਨੌਸ਼ਹਿਰਾ ਨੇੜੇ ਇਕ ਕਾਰ ਬੇਕਾਬੂ ਹੋਣ ਕਰ ਕੇ ਪਲਟ ਗਈ। ਇਸ ਹਾਦਸੇ ’ਚ 10 ਮਹੀਨੇ ਦੇ ਬੱਚੇ ਦੀ ਮੌਤ ਹੋ ਗਈ, ਜਦ ਕਿ ਤਿੰਨ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਹਤ ਕੇਂਦਰ ਨੌਸ਼ਹਿਰਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੋਂ ਉਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਸਿਹਤ ਅਧਿਕਾਰੀਆਂ ਨੇ ਉਨ੍ਹਾਂ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਲਈ ਰੈਫ਼ਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ- ਬਟਾਲਾ ਤੋਂ ਆਈ ਦੁਖਦਾਇਕ ਖ਼ਬਰ, ਭਿਆਨਕ ਹਾਦਸੇ 'ਚ ਮਾਮੇ ਦੀ ਮੌਤ, ਭਾਣਜੇ ਦੀ ਟੁੱਟੀ ਲੱਤ

ਹਸਪਤਾਲ ’ਚ ਜ਼ੇਰੇ ਇਲਾਜ ਸ਼੍ਰਿਸ਼ਟਾ ਨੇ ਦੱਸਿਆ ਕਿ ਉਹ ਸ਼ਨੀਵਾਰ ਰਾਤ ਨੂੰ ਆਪਣੇ ਰਿਸ਼ਤੇਦਾਰ ਪ੍ਰਿੰਸ, ਹਰਮੀਤ ਕੌਰ ਵਾਸੀ ਗੁਰਦੁਆਰਾ ਸ਼ਹੀਦਾਂ, ਅੰਮ੍ਰਿਤਸਰ ਅਤੇ ਉਨ੍ਹਾਂ ਦੇ ਬੱਚਿਆਂ ਨਾਲ ਇਕ ਧਾਰਮਿਕ ਸਮਾਗਮ ’ਚ ਸ਼ਾਮਲ ਹੋਣ ਲਈ ਗੁਰਦਾਸਪੁਰ ਆਈ ਹੋਈ ਸੀ ਕਿ ਐਤਵਾਰ ਦੁਪਹਿਰ ਨੂੰ ਉਹ ਕਾਰ ਵਿਚ ਸਵਾਰ ਹੋ ਕੇ ਅੰਮ੍ਰਿਤਸਰ ਵਾਪਸ ਆ ਰਹੇ ਸਨ। ਜਦੋਂ ਉਹ ਪਿੰਡ ਨੌਸ਼ਹਿਰਾ ਨੇੜੇ ਪਹੁੰਚੇ ਤਾਂ ਅਚਾਨਕ ਡਰਾਈਵਰ ਕੋਲੋਂ ਕਾਰ ਬੇਕਾਬੂ ਹੋ ਗਈ, ਜਿਸ ਕਾਰਨ ਕਾਰ ਪਲਟ ਗਈ।

ਇਹ ਵੀ ਪੜ੍ਹੋ- ਵਿਸਾਖੀ ਮੌਕੇ ਗੁਰਦੁਆਰਾ ਪੰਜਾ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਅਹਿਮ ਖ਼ਬਰ, ਸ਼ਡਿਊਲ ਹੋਇਆ ਜਾਰੀ

ਉਨ੍ਹਾਂ ਦੱਸਿਆ ਕਿ ਹਾਦਸੇ ’ਚ 10 ਮਹੀਨੇ ਦੇ ਪਵਿੱਤਰਜੋਤ ਪੁੱਤਰ ਪ੍ਰਿੰਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦੋਂ ਕਿ ਉਨ੍ਹਾਂ ਸਮੇਤ ਪ੍ਰਿੰਸ ਅਤੇ ਸਹਿਜਪ੍ਰੀਤ ਸਿੰਘ ਜ਼ਖ਼ਮੀ ਹੋ ਗਏ। ਇਸ ਤੋਂ ਇਲਾਵਾ ਬੱਚੇ ਮਨਦੀਪ ਦੇ ਪੁੱਤਰ ਲਵਦੀਪ ਅਤੇ ਧੀ ਨਮਰਤਾ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ। ਹਾਦਸੇ ’ਚ ਮਰੇ ਪਵਿੱਤਰਜੋਤ ਦੀ ਮਾਤਾ ਹਰਮੀਤ ਕੌਰ ਨੂੰ ਉਸ ਦੀ ਮੌਤ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਪਵਿੱਤਰਜੋਤ ਅਤੇ ਸਹਿਜਪ੍ਰੀਤ ਜੁੜਵਾ ਭਰਾ ਹਨ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News