17 ਸਾਲਾ ਨੌਜਵਾਨ ਪਿਛਲੇ ਚਾਰ ਦਿਨਾਂ ਤੋਂ ਲਾਪਤਾ, ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
Friday, May 12, 2023 - 01:40 PM (IST)
ਤਰਨਤਾਰਨ (ਧਰਮ ਪੰਨੂ)- ਪਿੰਡ ਮੱਲੀਆ ਕਲਾਂ ਦਾ 17 ਸਾਲਾ ਨੌਜਵਾਨ ਪਿਛਲੇ ਚਾਰ ਦਿਨਾਂ ਤੋਂ ਲਾਪਤਾ ਹੈ। ਨੌਜਵਾਨ ਘਰ ਤੋਂ ਉਹ ਕੰਮ ਲਈ ਦੁਕਾਨ ’ਤੇ ਗਿਆ ਸੀ ਪਰ ਚਾਰ ਦਿਨ ਬੀਤ ਜਾਣ ਤੋਂ ਬਾਅਦ ਵੀ ਘਰ ਵਾਪਸ ਨਹੀਂ ਆਇਆ, ਜਿਸ ਕਾਰਨ ਉਸਦਾ ਪਰਿਵਾਰ ਅਤੇ ਰਿਸ਼ਤੇਦਾਰ ਸਦਮੇ ਵਿਚ ਹਨ। ਫ਼ਿਲਹਾਲ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਇਸ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਬਟਾਲਾ ਸਕੂਲ ਦੇ ਵਿਦਿਆਰਥੀਆਂ ਨੇ ਦੁਬਈ ’ਚ ਮਾਰੀਆਂ ਮੱਲਾਂ, ਹਾਸਲ ਕੀਤਾ ਵੱਡਾ ਮੁਕਾਮ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਮਰਜੀਤ ਕੌਰ ਵਾਸੀ ਪਿੰਡ ਮੱਲੀਆ ਕਲਾਂ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਅਤੇ ਦੱਸਿਆ ਕਿ ਉਸ ਦਾ ਮੁੰਡਾ ਅਕਾਸ਼ਦੀਪ ਸਿੰਘ (17) ਹਰ ਰੋਜ਼ ਦੀ ਤਰ੍ਹਾਂ 9 ਮਈ ਨੂੰ ਸਵੇਰੇ 10.15 ਵਜੇ ਐੱਚ.ਡੀ.ਐੱਫ.ਸੀ. ਬੈਂਕ ਜੰਡਿਆਲਾ ਰੋਡ ਨੇੜੇ ਸਥਿਤ ਇਕ ਡਿਸਪੋਜ਼ਲ ਦੀ ਦੁਕਾਨ ’ਤੇ ਜਾਣ ਲਈ ਘਰੋਂ ਨਿਕਲਿਆ ਸੀ ਪਰ ਅੱਜ ਤੱਕ ਉਹ ਵਾਪਸ ਨਹੀਂ ਆਇਆ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਨੇੜੇ ਧਮਾਕੇ ਕਰਨ ਵਾਲੇ ਮੁਲਜ਼ਮਾਂ ਨੂੰ ਲੈ ਕੇ ਸਾਹਮਣੇ ਆਈ ਹੈਰਾਨੀਜਨਕ ਗੱਲ
ਜ਼ਿਲ੍ਹਾ ਤਰਨਤਾਰਨ ਤੋਂ ਇਲਾਵਾ ਰਿਸ਼ਤੇਦਾਰਾਂ ਵਿਚ ਵੀ ਉਸ ਦੀ ਕਾਫ਼ੀ ਭਾਲ ਕੀਤੀ ਪਰ ਉਸ ਦਾ ਕੋਈ ਸੁਰਾਗ ਨਹੀਂ ਲੱਗਾ। ਇਸ ਦੇ ਨਾਲ ਹੀ ਪਿੰਡ ਤੋਂ ਜੰਡਿਆਲਾ ਬਾਈਪਾਸ ਤੱਕ ਉਸ ਦੇ ਸੀ.ਸੀ.ਟੀ.ਵੀ ਕੈਮਰਿਆਂ ਦੀ ਸਕੈਨਿੰਗ ਕੀਤੀ ਤਾਂ ਪਤਾ ਲੱਗਾ ਕਿ ਉਹ ਇਕੱਲਾ ਹੀ ਦੁਕਾਨ ਵੱਲ ਜਾ ਰਿਹਾ ਸੀ। ਬੱਸ ਸਟੈਂਡ ਚੌਕ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰੇ ’ਚ 11.02 ਦੀ ਵੀਡੀਓ ਸਾਹਮਣੇ ਆਈ ਹੈ। ਜਿੱਥੋਂ ਉਹ ਬੱਸ ਸਟੈਂਡ ਵੱਲ ਗਿਆ, ਉਸ ਤੋਂ ਬਾਅਦ ਉਸ ਦੀ ਕੋਈ ਵੀਡੀਓ ਸਾਹਮਣੇ ਨਹੀਂ ਆਈ। ਉਸ ਨੇ ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੂੰ ਲਿਖਤੀ ਸ਼ਿਕਾਇਤ ਦਿੱਤੀ। ਮਾਮਲੇ ਦੀ ਜਾਂਚ ਕਰ ਰਹੇ ਬੱਸ ਅੱਡਾ ਚੌਕੀ ਇੰਚਾਰਜ ਏ.ਐੱਸ.ਆਈ ਨਿਰਮਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਧਾਰਾ 346 ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਧਮਾਕੇ ਮਾਮਲੇ 'ਚ ਸ਼ਾਮਲ ਮੁਲਜ਼ਮ ਅਮਰੀਕ ਤੋਂ ਪਰਿਵਾਰ ਖ਼ਫ਼ਾ, ਦੁਖੀ ਹੋ ਕਹੀਆਂ ਇਹ ਗੱਲਾਂ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
