ਕਾਰ-ਮੋਟਰਸਾਈਕਲ ਦੀ ਟੱਕਰ ’ਚ 22 ਸਾਲਾ ਹਾਕੀ ਖਿਡਾਰੀ ਦੀ ਮੌਤ, ਪਰਿਵਾਰ ਮੈਂਬਰਾਂ ਨੇ ਦਿੱਤਾ ਧਰਨਾ

12/18/2023 11:41:25 AM

ਬਟਾਲਾ (ਬੇਰੀ, ਸਾਹਿਲ, ਬਲਜੀਤ, ਖੋਖਰ) : ਬਟਾਲਾ ਦੇ ਨਜ਼ਦੀਕੀ ਪਿੰਡ ਘੁੰਮਣ ਕਲਾਂ ਨੇੜੇ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਲਾਸ਼ ਨੌਸ਼ਹਿਰਾ ਮੱਝਾ ਸਿੰਘ ਵਿਖੇ ਨੈਸ਼ਨਲ ਹਾਈਵੇ ’ਤੇ ਰੱਖ ਕੇ ਕਾਰ ਚਾਲਕ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ ਗਿਆ।

ਜਾਣਕਾਰੀ ਅਨੁਸਾਰ ਬੀਤੇ ਦੁਪਹਿਰ ਸਮੇਂ ਕੰਵਲਜੀਤ ਸਿੰਘ (22) ਪੁੱਤਰ ਸੁੱਚਾ ਰਾਮ ਵਾਸੀ ਪਿੰਡ ਘੁੰਮਣ ਕਲਾਂ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਨੌਸ਼ਹਿਰਾ ਮੱਝਾ ਸਿੰਘ ਵੱਲ ਜਾ ਰਿਹਾ ਸੀ ਕਿ ਜਦੋਂ ਉਹ ਪਿੰਡ ਤੋਂ ਥੋੜ੍ਹੀ ਦੂਰ ਸਥਿਤ ਪੌਦਿਆਂ ਦੀ ਨਰਸਰੀ ਨੇੜੇ ਪੁੱਜਾ ਤਾਂ ਉਸ ਦੇ ਮੋਟਰਸਾਈਕਲ ਦੀ ਇਕ ਕਾਰ ਨਾਲ ਟੱਕਰ ਹੋ ਗਈ, ਜਿਸਦੇ ਚਲਦਿਆਂ ਉਕਤ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਕਾਰ ਸਵਾਰ ਵਿਅਕਤੀ ਵੱਲੋਂ ਜ਼ਖ਼ਮੀ ਨੌਜਵਾਨ ਨੂੰ ਆਪਣੀ ਕਾਰ ’ਚ ਇਲਾਜ ਲਈ ਸੀ. ਐੱਚ. ਸੀ. ਨੌਸ਼ਹਿਰਾ ਮੱਝਾ ਸਿੰਘ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਇਹ ਵੀ ਪੜ੍ਹੋ-  ਪੰਜਾਬੀ ਨੌਜਵਾਨ ਦੀ ਦੁਬਈ ’ਚ ਮੌਤ, ਮ੍ਰਿਤਕ ਨੌਜਵਾਨ ਸੀ ਮਾਪਿਆਂ ਦਾ ਇਕਲੌਤਾ ਪੁੱਤ

ਦੂਜੇ ਪਾਸੇ ਉਕਤ ਕਾਰ ਚਾਲਕ ਆਪਣੀ ਕਾਰ ਸੀ. ਐੱਚ. ਸੀ. ਨੌਸ਼ਹਿਰਾ ਮੱਝਾ ਸਿੰਘ ਵਿਖੇ ਛੱਡ ਕੇ ਫ਼ਰਾਰ ਹੋ ਗਿਆ। ਇਸ ਦੌਰਾਨ ਜਦੋਂ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰ ਸੀ. ਐੱਚ. ਸੀ. ਨੌਸ਼ਹਿਰਾ ਮੱਝਾ ਸਿੰਘ ਪੁੱਜੇ ਤਾਂ ਉਨ੍ਹਾਂ ਨੇ ਨੌਜਵਾਨ ਦੀ ਲਾਸ਼ ਨੂੰ ਹਸਪਤਾਲ ਦੇ ਸਾਹਮਣੇ ਨੈਸ਼ਨਲ ਹਾਈਵੇ ’ਤੇ ਰੱਖ ਕੇ ਕਾਰ ਸਵਾਰ ਵਿਅਕਤੀ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ।

ਇਸ ਧਰਨੇ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਸਿਟੀ ਬਟਾਲਾ ਲਲਿਤ ਕੁਮਾਰ ਅਤੇ ਡੀ. ਐੱਸ. ਪੀ. ਗੁਰਦਾਸਪੁਰ ਸੁਖਪਾਲ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਕਾਰ ਚਾਲਕ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ, ਜਿਸਦੇ ਚਲਦਿਆਂ ਕਰੀਬ ਸਾਢੇ ਤਿੰਨ ਘੰਟੇ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ- ਘਰ ’ਚ ਚੱਲ ਰਹੀਆਂ ਅਨੈਤਿਕ ਗਤੀਵਿਧੀਆਂ ’ਤੇ ਪੁਲਸ ਦਾ ਸ਼ਿਕੰਜਾ, ਦਰਜਨਾਂ ਮੁੰਡੇ-ਕੁੜੀਆਂ ਨੂੰ ਲਿਆ ਹਿਰਾਸਤ ’ਚ

ਇਸ ਸਬੰਧੀ ਡੀ. ਐੱਸ. ਪੀ. ਸਿਟੀ ਲਲਿਤ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰ ਪੁਲਸ ਨੂੰ ਜੋ ਵੀ ਬਿਆਨ ਦਰਜ ਕਰਵਾਉਣਗੇ ਉਸਦੇ ਆਧਾਰ ’ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਕਾਰ ਚਾਲਕ ਵਿਅਕਤੀ ਨੂੰ ਵੀ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਇੱਥੇ ਇਹ ਵੀ ਦੱਸਣਯੋਗ ਹੈ ਕਿ ਕਰੀਬ ਸਾਢੇ ਘੰਟੇ ਤੱਕ ਚੱਲੇ ਇਸ ਧਰਨੇ ਕਾਰਨ ਨੈਸ਼ਨਲ ਹਾਈਵੇਅ ’ਤੇ ਲੰਬਾ ਜਾਮ ਲੱਗ ਗਿਆ, ਜਿਸਦੇ ਚਲਦਿਆਂ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News