ਸੁਪਰਸੀਡਰ ਦੀ ਲਪੇਟ ’ਚ ਆਉਣ ਨਾਲ 7 ਸਾਲਾ ਬੱਚੇ ਦੀ ਮੌਤ

Saturday, Nov 25, 2023 - 11:35 AM (IST)

ਸੁਪਰਸੀਡਰ ਦੀ ਲਪੇਟ ’ਚ ਆਉਣ ਨਾਲ 7 ਸਾਲਾ ਬੱਚੇ ਦੀ ਮੌਤ

ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ (ਸਾਹਿਲ, ਬਾਬਾ)- ਪਿੰਡ ਸ਼ਕਾਲਾ ਵਿਖੇ ਅਚਾਨਕ ਸੁਪਰਸੀਡਰ ਦੀ ਲਪੇਟ ਵਿਚ ਆਉਣ ਨਾਲ 7 ਸਾਲਾ ਬੱਚੇ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਸੀਆ ਰਾਮ ਉਰਫ ਰਾਜੂ ਪੁੱਤਰ ਮਨੇਸ਼ਵਰੂ ਵਾਸੀ ਈਠਾਪੁਰ ਥਾਣਾ ਪਿਆਣੀ ਤਹਿਸੀਲ ਸ਼ਾਹਬਾਦ ਜ਼ਿਲ੍ਹਾ ਹਰਦੋਈ (ਉੱਤਰ ਪ੍ਰਦੇਸ਼) ਹਾਲ ਵਾਸੀ ਪਿੰਡ ਸ਼ਕਾਲਾ ਨੇ ਦੱਸਿਆ ਹੈ ਕਿ ਉਹ ਪਿਛਲੇ ਕਰੀਬ 3 ਸਾਲ ਤੋਂ ਦਲਜਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਦੇ ਘਰ ਆਪਣੇ ਪਰਿਵਾਰ ਸਮੇਤ ਰਹਿ ਰਿਹਾ ਹੈ।

ਇਹ ਵੀ ਪੜ੍ਹੋ- ਬਾਬੇ ਨਾਨਕ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ ਜੈਕਾਰਿਆਂ ਦੀ ਗੂੰਜ ਨਾਲ ਪਾਕਿਸਤਾਨ ਲਈ ਰਵਾਨਾ

23 ਨਵੰਬਰ ਨੂੰ ਉਹ ਖੇਤਾਂ ਵਿਚ ਕਣਕ ਖਿਲਾਰ ਰਹੇ ਸੀ ਅਤੇ ਉਸਦਾ 7 ਸਾਲਾ ਮੁੰਡਾ ਅਕਸ਼ੈ ਕੁਮਾਰ ਖੇਡ ਰਿਹਾ ਸੀ ਕਿ ਅਚਾਨਕ ਉਹ ਸੁਪਰਸੀਡਰ ਦੀ ਲਪੇਟ ਵਿਚ ਆ ਗਿਆ, ਜਿਸ ਨਾਲ ਉਸ ਦੀ ਮੌਕੇ ’ਤੇ ਮੌਤ ਹੋ ਗਈ। ਪੁਲਸ ਨੇ ਇਸ ਮਾਮਲੇ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਕਰਦਿਆਂ ਬੱਚੇ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਗੁਰਦਾਸਪੁਰ ਦੇ ਆਟੋਮੋਬਾਇਲ ਇੰਜੀਨੀਅਰ ਨੇ ਕੀਤਾ ਕਮਾਲ, ਪਰਾਲੀ ਤੋਂ ਹੀ ਤਿਆਰ ਕਰ ਦਿੱਤੀ ਬੇਮਿਸਾਲ ਚੀਜ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News