ਸੁਰੱਖਿਆ ਏਜੰਸੀਆਂ ਆਈਆਂ ਹਰਕਤ 'ਚ, ਸਰਹੱਦੀ ਖ਼ੇਤਰ 'ਚੋਂ ਬਰਾਮਦ ਹੋਈਆਂ ਇਹ ਵਸਤੂਆਂ

Thursday, Aug 31, 2023 - 03:40 PM (IST)

ਸੁਰੱਖਿਆ ਏਜੰਸੀਆਂ ਆਈਆਂ ਹਰਕਤ 'ਚ, ਸਰਹੱਦੀ ਖ਼ੇਤਰ 'ਚੋਂ ਬਰਾਮਦ ਹੋਈਆਂ ਇਹ ਵਸਤੂਆਂ

ਬਮਿਆਲ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਸਰਹੱਦੀ ਖੇਤਰ ਨਰੋਟ ਜੈਮਲ ਸਿੰਘ ਦੇ ਪਿੰਡ ਦਤਿਆਲ ਦੇ ਖੇਤਾਂ ਵਿਚ ਇਕ ਸ਼ੱਕੀ ਗੁਬਾਰੇ ਤੇ ਉਰਦੂ 'ਚ ਲਿਖਿਆ ਹੋਇਆ ਪੇਜ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੀ ਸੂਚਨਾ ਪਿੰਡ ਦੇ ਸਰਪੰਚ ਵੱਲੋਂ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ  ਡੀ.ਐੱਸ.ਪੀ ਅਪਰੇਸ਼ਨ ਸੁਖਰਾਜ ਸਿੰਘ ਦੀ ਅਗਵਾਈ ਹੇਠਾਂ ਪੁਲਸ ਨੇ ਉਕਤ ਇਲਾਕੇ 'ਚ ਪਹੁੰਚ ਕੇ ਗੁਬਾਰੇ ਤੇ ਪੇਜ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- 17 ਸਾਲ ਮਗਰੋਂ ਆਈਆਂ ਖ਼ੁਸ਼ੀਆਂ, 2 ਧੀਆਂ ਤੇ ਪੁੱਤ ਨੇ ਇਕੱਠਿਆਂ ਲਿਆ ਜਨਮ, ਮਾਂ ਨੇ ਕੀਤਾ ਰੱਬ ਦਾ ਸ਼ੁਕਰਾਨਾ

PunjabKesari

ਫਿਲਹਾਲ ਕੋਈ ਵੀ ਸਮਾਜਿਕ ਗਤੀਵਿਧੀ ਸਾਹਮਣੇ ਨਹੀਂ ਆਈ ਹੈ, ਫਿਰ ਵੀ ਸਰਹੱਦੀ ਖ਼ੇਤਰ ਦੀ ਮਹੱਤਤਾ ਨੂੰ ਦੇਖਦੇ ਹੋਏ ਜਾਂਚ ਕੀਤੀ ਜਾ ਰਹੀ ਹੈ। ਪੁਲਸ ਸਟੇਸ਼ਨ ਨਰੋਟ ਜੈਮਲ ਸਿੰਘ ਦੇ ਇੰਚਾਰਜ ਹਰਪ੍ਰਕਾਸ਼ ਸਿੰਘ ਨੇ  ਦੱਸਿਆ ਕਿ ਗੁਬਾਰਾ ਸਾਧਾਰਨ ਗੁਬਾਰਾ ਹੈ, ਤੇ ਉਸ ਨਾਲ ਉਰਦੂ ਵਿਚ ਲਿਖਿਆ ਇਕ ਪੇਜ ਬਰਾਮਦ ਹੋਇਆ ਹੈ, ਜਿਸ ਦੀ ਟਰਾਂਸਲੇਟ ਕਾਰਵਾਈ ਜਾ ਰਹੀਂ ਹੈ ਬਾਕੀ ਪੁਲਸ ਵੱਲੋਂ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਬਟਾਲਾ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ, ਇਕ ਦੇ ਲੱਗੀ ਗੋਲ਼ੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

       


author

Shivani Bassan

Content Editor

Related News