ਪਾਕਿਸਤਾਨ ’ਚ ਕੁੜੀ ਵਲੋਂ ਵਿਆਹ ਤੋਂ ਇਨਕਾਰ ਕਰਨ 'ਤੇ ਮੁੰਡੇ ਨੇ ਉਸਤਰੇ ਨਾਲ ਕੀਤਾ ਹਮਲਾ, ਹਾਲਤ ਗੰਭੀਰ

05/14/2024 11:03:30 AM

ਗੁਰਦਾਸਪੁਰ (ਵਿਨੋਦ) : ਪਾਕਿਸਤਾਨ ਦੇ ਪੰਜਾਬ ਵਿਚ ਇਕ ਮੁਸਲਿਮ ਮੁੰਡੇ ਨੇ ਇਕ ਈਸਾਈ ਕੁੜੀ ’ਤੇ ਉਸਤਰੇ ਨਾਲ ਹਮਲਾ ਕਰ ਦਿੱਤਾ, ਜਿਸ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸਰਹੱਦ ਪਾਰਲੇ ਸੂਤਰਾਂ ਮੁਤਾਬਕ ਪਾਕਿਸਤਾਨ ਵਿਚ ਬੇਰਹਿਮੀ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਪੰਜਾਬ ਰਾਜ ਦੇ ਸਾਹੀਵਾਲ ’ਚ ਇਕ ਮੁਸਲਿਮ ਮੁੰਡੇ ਨੇ ਇਕ ਈਸਾਈ ਕੁੜੀ ਉੱਤੇ ਉਸਤਰੇ ਨਾਲ ਹਮਲਾ ਕਰ ਦਿੱਤਾ। ਕਿਉਂਕਿ ਉਸਨੇ ਉਸਦੇ ਵਿਆਹ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਸੀ। ਹਮਲੇ ਤੋਂ ਬਾਅਦ ਕੁੜੀ ਦੇ ਹੱਥਾਂ ਅਤੇ ਕੰਨਾਂ ’ਤੇ ਗੰਭੀਰ ਸੱਟਾਂ ਲੱਗੀਆਂ ਹਨ।

ਇਹ ਵੀ ਪੜ੍ਹੋ- ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਦਿਲ ਦੇ ਰੋਗੀ ਤੇ ਬਲੱਡ ਪ੍ਰੈਸ਼ਰ ਦੇ ਮਰੀਜ਼ ਰਹਿਣ ਸਾਵਧਾਨ, ਜਾਰੀ ਹੋਈ ਐਡਵਾਈਜ਼ਰੀ

ਸੂਤਰਾਂ ਮੁਤਾਬਕ ਕੁੜੀ ਦਾ ਨਾਂ ਨਤਾਸ਼ਾ ਰਜ਼ਾਕ ਦੱਸਿਆ ਜਾ ਰਿਹਾ ਹੈ, ਉਹ ਸਾਹੀਵਾਲ ਦੇ ਇਕ ਸਰਕਾਰੀ ਸਕੂਲ ’ਚ ਨੌਵੀਂ ਜਮਾਤ ਦੀ ਵਿਦਿਆਰਥਣ ਹੈ। ਮੁੰਡੇ ਨੇ ਨਾ ਸਿਰਫ਼ ਵਿਦਿਆਰਥਣ ਨਾਲ ਕੁੱਟਮਾਰ ਕੀਤੀ, ਸਗੋਂ ਉਸ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਵੀ ਕੀਤੀ ਅਤੇ ਉਸ ਨੂੰ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਵੀ ਦਿੱਤੀ। ਪੁਲਸ ਨੇ ਕੁੜੀ ਦੇ ਬਿਆਨਾਂ ਦੇ ਆਧਾਰ ’ਤੇ ਰਿਪੋਰਟ ਦਰਜ ਕਰ ਲਈ ਹੈ, ਹਾਲਾਂਕਿ ਅਜੇ ਤੱਕ ਇਸ ਮਾਮਲੇ ’ਚ ਮੁੰਡੇ ਦੀ ਗ੍ਰਿਫਤਾਰੀ ਦੀ ਕੋਈ ਖ਼ਬਰ ਨਹੀਂ ਹੈ।

ਇਹ ਵੀ ਪੜ੍ਹੋ-  ਵੱਡੀ ਖ਼ਬਰ: ਭਾਜਪਾ ਆਗੂ ਸਵਰਨ ਸਲਾਰੀਆ 'ਆਪ' 'ਚ ਸ਼ਾਮਲ

ਇਸ ਸਬੰਧੀ ਨਤਾਸ਼ਾ ਨੇ ਦੱਸਿਆ ਕਿ ਜਦੋਂ ਉਹ ਸਕੂਲ ਤੋਂ ਵਾਪਸ ਆ ਰਹੀ ਸੀ ਤਾਂ ਦੋਸ਼ੀ ਮੁੰਡਾ ਆਪਣੇ ਕੁਝ ਦੋਸਤਾਂ ਨਾਲ ਵੈਨ ’ਚ ਆਇਆ ਅਤੇ ਉਸ ’ਤੇ ਆਪਣੇ ਨਾਲ ਜਾਣ ਲਈ ਦਬਾਅ ਪਾਉਣ ਲੱਗਾ। ਉਸਨੇ ਵਿਰੋਧ ਕੀਤਾ ਤਾਂ ਦੋਸ਼ੀ ਨੇ ਪਿਸਤੌਲ ਕੱਢ ਲਿਆ ਅਤੇ ਉਸਨੂੰ ਧਮਕਾਉਣਾ ਸ਼ੁਰੂ ਕਰ ਦਿੱਤਾ ਅਤੇ ਉਤਸਰੇ ਨਾਲ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਮੁੰਡਾ ਮੌਕੇ ਤੋਂ ਭੱਜ ਗਿਆ। ਮੌਕੇ ’ਤੇ ਪਹੁੰਚੀ ਭੀੜ ਦੀ ਮਦਦ ਨਾਲ ਨਤਾਸ਼ਾ ਘਰ ਪਹੁੰਚੀ ਅਤੇ ਪਰਿਵਾਰ ਵਾਲਿਆਂ ਨੇ ਉਸ ਨੂੰ ਜ਼ਖਮੀ ਹਾਲਤ ’ਚ ਹਸਪਤਾਲ ਦਾਖਲ ਕਰਵਾਇਆ। ਸੂਤਰਾਂ ਮੁਤਾਬਕ ਦੇਰ ਸ਼ਾਮ ਤੱਕ ਪੁਲਸ ਨਤਾਸ਼ਾ ਦੇ ਪਰਿਵਾਰ ’ਤੇ ਸਮਝੌਤਾ ਕਰਨ ਲਈ ਦਬਾਅ ਪਾਉਂਦੀ ਰਹੀ।

ਇਹ ਵੀ ਪੜ੍ਹੋ- ਲਹਿੰਦੇ ਪੰਜਾਬ 'ਚ ਨਾਬਾਲਗ ਕੁੜੀ ਦਾ ਨਿਕਾਹ ਕਰਵਾਉਣ ਵਾਲੇ ਰਜਿਸਟਰਾਰ 'ਤੇ ਹੁਣ ਹੋਵੇਗੀ ਕਾਰਵਾਈ

ਮੁੰਡੇ ਦੇ ਡਰੋਂ ਸਕੂਲ ਬਦਲਿਆ

ਨਤਾਸ਼ਾ ਨੇ ਹਸਪਤਾਲ ’ਚ ਕਿਹਾ ਕਿ ਮੁੰਡਾ ਕਈ ਮਹੀਨਿਆਂ ਤੋਂ ਉਸ ਦਾ ਪਿੱਛਾ ਕਰ ਰਿਹਾ ਸੀ। ਜਦੋਂ ਨਤਾਸ਼ਾ ਦੇ ਪਰਿਵਾਰ ਵਾਲਿਆਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਪਰ ਪੁਲਸ ਨੇ ਕਾਰਵਾਈ ਕਰਨ ਦੀ ਬਜਾਏ ਸਮਝੌਤਾ ਕਰਵਾ ਕੇ ਮਾਮਲਾ ਸੁਲਝਾ ਲਿਆ। ਇਸ ਤੋਂ ਬਾਅਦ ਵੀ ਮੁੰਡੇ ਨੇ ਤੰਗ ਕਰਨਾ ਬੰਦ ਨਹੀਂ ਕੀਤਾ, ਜਿਸ ਕਾਰਨ ਉਸ ਨੂੰ ਆਪਣਾ ਸਕੂਲ ਵੀ ਬਦਲਣਾ ਪਿਆ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News