ਛਬੀਲ ਪੀਣ ਲਈ ਸੜਕ ਪਾਰ ਕਰ ਰਹੇ ਮੁੰਡੇ ਨਾਲ ਵਾਪਰਿਆ ਭਾਣਾ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ
Thursday, Jun 13, 2024 - 11:04 AM (IST)

ਬਾਬਾ ਬਕਾਲਾ ਸਾਹਿਬ (ਅਠੌਲ਼ਾ)-ਸਥਾਨਕ ਗੁਰਦੁਆਰਾ ਮਾਤਾ ਗੰਗਾ ਜੀ ਸਾਹਮਣੇ ਛਬੀਲ ਪੀਣ ਲਈ ਸੜਕ ਪਾਰ ਕਰਦੇ ਸਮੇਂ 9 ਸਾਲਾ ਬੱਚੇ ਲਵਪ੍ਰੀਤ ਸਿੰਘ ਦੀ ਇਕ ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ। ਕੁਲਦੀਪ ਸਿੰਘ ਵਾਸੀ ਠੱਠੀਆਂ ਨੇ ਦੱਸਿਆ ਕਿ ਉਸ ਦਾ ਮੁੰਡਾ ਛਬੀਲ ਪੀਣ ਲਈ ਗਿਆ ਸੀ ਕਿ ਇਕ ਅਣਪਛਾਤੇ ਡਰਾਈਵਰ ਨੇ ਤੇਜ਼ ਰਫਤਾਰ ਗੱਡੀ ਮੇਰੇ ਬੇਟੇ ਉਪਰ ਚਾੜ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਅਸਮਾਨ ਤੋਂ ਵਰ੍ਹ ਰਹੀ ਅੱਗ ਵਾਂਗ ਲੂ, ਤਾਪਮਾਨ 46 ਡਿਗਰੀ ਤੋਂ ਪਾਰ, ਲੋਕ ਘਰਾਂ ’ਚ ਰਹਿਣ ਲਈ ਹੋਏ ਮਜ਼ਬੂਰ
ਚੌਕੀ ਇੰਚਾਰਜ ਬਲਵਿੰਦਰ ਸਿੰਘ ਨੇ ਮੌਕੇ ’ਤੇ ਪੁੱਜ ਕੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਮੁਕੱਦਮਾ ਦਰਜ ਕਰ ਕੇ ਤਫਤੀਸ਼ ਕਰਨੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ SGPC ਨੇ ਜਾਰੀ ਕੀਤੇ ਨਵੇਂ ਆਦੇਸ਼ (ਵੀਡੀਓ)
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8