ਗੁਰਦਾਸਪੁਰ ਦੇ ਗਾਹਲੜੀ ਨੇੜੇ ਧੁੱਸੀ ਬੰਨ੍ਹ ''ਚ ਪਿਆ ਪਾੜ, ਤੇਜ਼ੀ ਨਾਲ ਚੱਲ ਰਿਹੈ ਬੰਨ੍ਹ ਨੂੰ ਪੂਰਨ ਦਾ ਕੰਮ

Saturday, Jul 04, 2026 - 02:17 PM (IST)

ਗੁਰਦਾਸਪੁਰ ਦੇ ਗਾਹਲੜੀ ਨੇੜੇ ਧੁੱਸੀ ਬੰਨ੍ਹ ''ਚ ਪਿਆ ਪਾੜ, ਤੇਜ਼ੀ ਨਾਲ ਚੱਲ ਰਿਹੈ ਬੰਨ੍ਹ ਨੂੰ ਪੂਰਨ ਦਾ ਕੰਮ

ਗੁਰਦਾਸਪੁਰ (ਗੋਰਾਇਆ)- ਗੁਰਦਾਸਪੁਰ ਦੇ ਕਸਬਾ ਗਾਹਲੜੀ ਨੇੜੇ ਮੁਗਲਾਨੀ ਚੱਕ ਪਿੰਡ ਵਿਖੇ ਦੇਰ ਰਾਤ 2 ਵਜੇ ਦੇ ਕਰੀਬ ਧੁੱਸੀ ਬੰਨ੍ਹ 'ਚ ਅਚਾਨਕ ਪਾੜ ਪੈ ਗਿਆ, ਜਿਸ ਕਾਰਨ ਪਾਣੀ ਤੇਜ਼ੀ ਨਾਲ ਖੇਤਾਂ 'ਚ ਵੜਨਾ ਸ਼ੁਰੂ ਹੋ ਗਿਆ। ਇਸ ਮੌਕੇ ਪ੍ਰਸ਼ਾਸਨ, ਨਹਿਰ ਵਿਭਾਗ, ਡਰੇਜ ਵਿਭਾਗ ਅਤੇ ਸਿੰਚਾਈ ਵਿਭਾਗ ਦੇ ਅਧਿਕਾਰੀ ਵੀ ਅਲਰਟ ਹੋ ਗਏ।

ਇਹ ਵੀ ਪੜ੍ਹੋ- ਜਰਮਨੀ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ

ਇਸ ਦੌਰਾਨ ਧੁੱਸੀ ਬੰਨ੍ਹ ਨੂੰ ਪੂਰਨ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਹਾਲਾਂਕਿ ਮੌਕੇ 'ਤੇ ਮੌਜੂਦ ਕਿਸਾਨ ਦਿਲਬਾਗ ਸਿੰਘ, ਨਿਸ਼ਾਨ ਸਿੰਘ, ਰਾਜਿੰਦਰ ਸਿੰਘ ਪਿੰਡ ਤੇ ਸਰਪੰਚ ਜੋਗਾ ਸਿੰਘ ਨੇ ਦੱਸਿਆ ਜਾ ਰਿਹਾ ਹੈ ਕਿ ਇਹ ਬੰਨ੍ਹ ਪਿਛਲੇ ਸਾਲ ਦਾ ਟੁੱਟਿਆ ਹੋਇਆ ਹੈ ਅਤੇ ਅਧਿਕਾਰੀਆਂ ਵੱਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ, ਜਿਸ ਕਾਰਨ ਇਸ ਦੇ ਨਜ਼ਦੀਕ ਤੋਂ ਵੀ ਧੁੱਸੀ ਖੁਰਨੀ ਸ਼ੁਰੂ ਹੋ ਗਈ ਪਰ ਮੌਕੇ 'ਤੇ ਕਾਰਵਾਈ ਕਰਨ 'ਤੇ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ ।

ਇਹ ਵੀ ਪੜ੍ਹੋ- ਪੰਜਾਬ: ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਮਰਦੇ-ਮਰਦੇ ਨੇ ਵੀਡੀਓ ਬਣਾ ਕਰ'ਤੇ ਵੱਡੇ ਖੁਲਾਸੇ

ਮੌਕੇ 'ਤੇ ਪਹੁੰਚੇ ਨਹਿਰ ਵਿਭਾਗ ਦੇ ਐਕਸੀਅਨ ਵਿਸ਼ਾਲ ਮਹਿਤਾ ਦਾ ਕਹਿਣਾ ਹੈ ਕਿ ਹਾਲਾਤ ਕੰਟਰੋਲ 'ਚ ਹਨ ਅਤੇ ਤਿੰਨ ਚਾਰ ਘੰਟਿਆਂ ਵਿੱਚ ਪੂਰੇ ਦਾ ਪੂਰਾ ਬੰਨ੍ਹ ਮੁਕੰਮਲ ਕਰਵਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ: ਕਰੇਟਾ ਕਾਰ 'ਚ 62,00,000 ਰੁਪਏ ਲੈ ਕੇ ਘੁੰਮ ਰਹੇ 2 ਗੁਜਰਾਤੀ ਨੌਜਵਾਨ ਗ੍ਰਿਫਤਾਰ, ਹੋ ਸਕਦੇ ਵੱਡੇ ਖੁਲਾਸੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News