ਸਰਹੱਦੀ ਪਿੰਡ ਡੱਲ ਤੋਂ ਇਕ ਪਾਕਿਸਤਾਨੀ ਟੁੱਟਾ ਹੋਇਆ ਡਰੋਨ ਬਰਾਮਦ
Thursday, Jan 16, 2025 - 02:11 PM (IST)
ਖਾਲੜਾ(ਚਾਨਣ)- ਹਿੰਦ-ਪਾਕਿ ਦੀ ਸਰਹੱਦ ਦੇ ਨਾਲ ਲੱਗਦੇ ਪਿੰਡ ਡੱਲ ਤੋਂ ਇਕ ਪਾਕਿਸਤਾਨੀ ਟੁੱਟਾ ਹੋਇਆ ਡਰੋਨ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਥਾਣਾ ਖਾਲਡ਼ਾ ਦੇ ਏ.ਐੱਸ.ਆਈ. ਗੁਰਨਾਮ ਸਿੰਘ ਨੇ ਦੱਸਿਆ ਕਿ ਕਿਸੇ ਖਾਸ ਮੁਖਬਰ ਨੇ ਪੁਲਸ ਨੂੰ ਇਤਲਾਹ ਕੀਤੀ ਕਿ ਪਲਵਿੰਦਰ ਸਿੰਘ ਪੁੱਤਰ ਅਮਰ ਸਿੰਘ ਵਾਸੀ ਡੱਲ ਦੇ ਖੇਤਾਂ ਅੰਦਰ ਡਰੋਨ ਡਿੱਗਾ ਪਿਆ ਹੈ ਅਤੇ ਜਦੋਂ ਬੀ.ਐੱਸ.ਐੱਫ ਅਤੇ ਪੁਲਸ ਵੱਲੋਂ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ ਤਾਂ ਕਣਕ ਦੇ ਖੇਤਾਂ ’ਚੋਂ ਇਕ ਟੁੱਟਾ ਹੋਇਆ ਪਾਕਿਸਤਾਨੀ ਡਰੋਨ ਮਿਲਿਆ, ਜਿਸ ਨੂੰ ਪੁਲਸ ਨੇ ਆਪਣੇ ਕਬਜ਼ੇ ’ਚ ਲੈ ਕੇ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਡੇਰਾ ਰਾਧਾ ਸੁਆਮੀ ਬਿਆਸ ਦੀ ਪਹਿਲਕਦਮੀ, ਸ਼ੁਰੂ ਕੀਤੀ ਵੱਡੀ ਸੇਵਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8