ਬੱਸ ਨੇ ਗਰਭਵਤੀ ਔਰਤ ਨੂੰ ਮਾਰੀ ਜ਼ੋਰਦਾਰ ਟੱਕਰ, ਇਲਾਜ ਦੌਰਾਨ ਹੋਈ ਮੌਤ

Saturday, Aug 10, 2024 - 12:51 PM (IST)

ਬੱਸ ਨੇ ਗਰਭਵਤੀ ਔਰਤ ਨੂੰ ਮਾਰੀ ਜ਼ੋਰਦਾਰ ਟੱਕਰ, ਇਲਾਜ ਦੌਰਾਨ ਹੋਈ ਮੌਤ

ਅੰਮ੍ਰਿਤਸਰ (ਜ.ਬ)- ਬੱਸ ਸਟੈਂਡ ਤੋਂ ਬਾਹਰ ਆ ਰਹੀ ਰਾਜ ਟਰੈਵਲਜ਼ ਕੰਪਨੀ ਦੀ ਬੱਸ ਦੀ ਲਪੇਟ ’ਚ ਆਉਣ ਨਾਲ ਇਕ ਗਰਭਵਤੀ ਔਰਤ ਗੰਭੀਰ ਜ਼ਖ਼ਮੀ ਹੋ ਗਈ। ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਅੱਜ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ CJI ਚੰਦਰਚੂੜ, CM ਮਾਨ ਵੀ ਨਾਲ ਰਹਿਣਗੇ ਮੌਜੂਦ

ਮ੍ਰਿਤਕ ਔਰਤ ਦੀ ਪਛਾਣ ਮਨਪ੍ਰੀਤ ਕੌਰ ਵਜੋਂ ਹੋਈ ਹੈ। ਇਸ ਸਬੰਧੀ ਕਾਰਵਾਈ ਕਰਦਿਆਂ ਥਾਣਾ ਏ ਡਵੀਜ਼ਨ ਅਧੀਨ ਪੈਂਦੇ ਥਾਣਾ ਬੱਸ ਅੱਡਾ ਪੁਲਸ ਚੌਂਕੀ ਦੀ ਪੁਲਸ ਨੇ ਬੱਸ ਡਰਾਈਵਰ ਸੁਰਜੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਪਤਨੀ ਮਨਪ੍ਰੀਤ ਕੌਰ ਅਤੇ ਤਿੰਨ ਸਾਲਾ ਬੇਟੀ ਨਾਲ ਅੰਮ੍ਰਿਤਸਰ ਆਪਣੀ ਭੈਣ ਨੂੰ ਮਿਲਣ ਆਇਆ ਸੀ।

ਇਹ ਵੀ ਪੜ੍ਹੋ- ਤੜਕਸਾਰ ਵੱਡੀ ਵਾਰਦਾਤ, ਸੈਰ ਕਰ ਰਹੇ ਵਿਅਕਤੀ 'ਤੇ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ

ਜਦੋਂ ਉਹ ਬੱਸ ਸਟੈਂਡ ਦੇ ਅੰਦਰ ਆ ਰਹੇ ਸਨ ਤਾਂ ਉਕਤ ਡਰਾਈਵਰ ਨੇ ਬੱਸ ਨੂੰ ਤੇਜ਼ ਰਫਤਾਰ ਨਾਲ ਲਿਆ ਕੇ ਉਸਦੀ ਪਤਨੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਇਲਾਜ ਦੌਰਾਨ ਮਨਪ੍ਰੀਤ ਕੌਰ ਦੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਉਸ ਦੀ ਪਤਨੀ ਗਰਭਵਤੀ ਸੀ। ਪੁਲਸ ਨੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਯਤਨ ਸ਼ੁਰੂ ਕਰ ਦਿੱਤੇ ਹਨ।

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਦੇ ਕੜਾਹੇ 'ਚ ਡਿੱਗਣ ਵਾਲੇ ਸੇਵਾਦਾਰ ਦੀ ਹੋਈ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News