ਟ੍ਰੈਫਿਕ ਪੁਲਸ ਵੱਲੋਂ ਨੌਜਵਾਨਾਂ ਨੂੰ ਜਾਗਰੂਕ ਕਰਨ ਸਬੰਧੀ ਸ਼ੁਰੂ ਕੀਤੀ ਗਈ ਮੁਹਿੰਮ
Thursday, Aug 01, 2024 - 11:44 AM (IST)
ਤਰਨਤਾਰਨ (ਰਮਨ)-ਸੜਕੀ ਹਾਦਸਿਆਂ ਨੂੰ ਰੋਕਣ ਦੇ ਮਕਸਦ ਨਾਲ ਜ਼ਿਲ੍ਹਾ ਟ੍ਰੈਫ਼ਿਕ ਪੁਲਸ ਵੱਲੋਂ ਜਿੱਥੇ ਨਾਬਾਲਿਗ ਬੱਚਿਆਂ ਨੂੰ ਟ੍ਰੈਫ਼ਿਕ ਨਿਯਮਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ, ਉਥੇ ਹੀ ਵੱਖ-ਵੱਖ ਸਕੂਲੀ ਵਾਹਨਾਂ ਦੇ ਚਾਲਕਾਂ ਨੂੰ ਰੋਕਦੇ ਹੋਏ ਜਿੱਥੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ, ਉਥੇ ਹੀ ਉਨ੍ਹਾਂ ਨੂੰ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਸਬੰਧੀ ਜਾਗਰੂਕ ਕੀਤਾ ਗਿਆ। ਜ਼ਿਕਰਯੋਗ ਹੈ ਕਿ ਟ੍ਰੈਫਿਕ ਪੁਲਸ ਵੱਲੋਂ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਸਬੰਧੀ ਵਾਹਨ ਚਾਲਕਾਂ ਨੂੰ ਜ਼ਿਲ੍ਹੇ ਭਰ ਵਿਚ ਅਪੀਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, 2 ਧਿਰਾਂ ਆਪਸ ’ਚ ਭਿੜੀਆਂ, ਚੱਲੀਆਂ ਤਾਬੜਤੋੜ ਗੋਲੀਆਂ
ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਸਬ ਇੰਸਪੈਕਟਰ ਬਲਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਨੌਨਿਹਾਲ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ ਟ੍ਰੈਫਿਕ ਚੰਡੀਗੜ੍ਹ ਵੱਲੋਂ ਜਾਰੀ ਹੋਏ ਹੁਕਮਾਂ ਤਹਿਤ ਜ਼ਿਲ੍ਹੇ ਭਰ ਵਿਚ ਟ੍ਰੈਫ਼ਿਕ ਸਟਾਫ਼ ਅਤੇ ਟ੍ਰੈਫ਼ਿਕ ਐਜੂਕੇਸ਼ਨ ਸੈੱਲ ਵੱਲੋਂ ਆਮ ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- 25 ਸਾਲਾ ਨੌਜਵਾਨ ਦਾ ਸ਼ਰਮਨਾਕ ਕਾਰਾ, 2 ਸਾਲ ਦੀ ਮਾਸੂਮ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ
ਉਨ੍ਹਾਂ ਦੱਸਿਆ ਕਿ 18 ਸਾਲ ਤੋਂ ਘੱਟ ਉਮਰ ਵਾਲੇ ਬੱਚਿਆਂ ਵੱਲੋਂ ਚਲਾਏ ਜਾਣ ਵਾਲੇ ਪਾਬੰਦੀਸ਼ੁਧਾ ਵਾਹਨਾਂ ਨੂੰ ਰੋਕਣ ਅਤੇ ਇਸ ਦੇ ਨੁਕਸਾਨ ਸਬੰਧੀ ਉਨ੍ਹਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਦੱਸਿਆ ਕਿ ਟ੍ਰੈਫਿਕ ਸਟਾਫ ਵੱਲੋਂ ਵੱਖ-ਵੱਖ ਸਕੂਲਾਂ ਵਿਚ ਜਾ ਕੇ ਨੌਜਵਾਨਾਂ ਨੂੰ ਜਾਗਰੂਕ ਕਰਨ ਸਬੰਧੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਦੇ ਨਾਲ ਹੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲੀ ਵਾਹਨਾਂ ਨੂੰ ਰੋਕਦੇ ਹੋਏ ਉਨ੍ਹਾਂ ਖ਼ਿਲਾਫ਼ ਕਾਨੂਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅਮਰੀਕਾ ਗਏ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ ਦਾ ਇਕੋ-ਇਕ ਸਹਾਰਾ ਸੀ ਮਲਕੀਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8