ਅੰਮ੍ਰਿਤਸਰ ਤੋਂ ਜੰਮੂ ਜਾ ਰਹੀ ਕਾਰ ਟਿੱਪਰ ਨਾਲ ਟਰਕਾਈ, 3 ਜ਼ਖ਼ਮੀ

03/16/2024 6:40:24 PM

ਬਟਾਲਾ (ਸਾਹਿਲ)- ਅੰਮ੍ਰਿਤਸਰ ਤੋਂ ਜੰਮੂ ਜਾ ਰਹੀ ਕਾਰ ਦੇ ਟਿੱਪਰ ਨਾਲ ਟਕਰਾਉਣ ਨਾਲ 3 ਕਾਰ ਸਵਾਰ ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਕ ਇਕ ਕਾਰ ’ਚ ਸਵਾਰ ਹੋ ਕੇ 3 ਵਿਅਕਤੀ ਅੰਮ੍ਰਿਤਸਰ ਤੋਂ ਜੰਮੂ ਜਾ ਰਹੇ ਸਨ। ਜਦੋਂ ਉਨ੍ਹਾਂ ਦੀ ਕਾਰ ਅੰਮ੍ਰਿਤਸਰ-ਜੰਮੂ ਨੈਸ਼ਨਲ ਹਾਈਵੇ ’ਤੇ ਸਥਿਤ ਪਿੰਡ ਧੀਰ ਮੋੜ ਕੋਲ ਪਹੁੰਚੀ ਤਾਂ ਅੱਗੇ ਜਾ ਰਹੇ ਟਿੱਪਰ ਨਾਲ ਜਾ ਟਕਰਾਈ, ਜਿਸ ਕਾਰਨ ਉਕਤ ਕਾਰ ਟਰੱਕ ਹੇਠਾਂ ਵੜ ਗਈ ਅਤੇ ਤਿੰਨੋਂ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ।

ਸੇਵਾਮੁਕਤ ਰੀਡਰ ਨੂੰ ਹਨੀ ਟਰੈਪ ’ਚ ਫਸਾ ਕੀਤਾ ਵੱਡਾ ਕਾਂਡ, ਇਕ ਵਿਅਕਤੀ ਤੇ ਔਰਤ ਗ੍ਰਿਫ਼ਤਾਰ

ਇਹ ਵੀ ਪਤਾ ਲੱਗਾ ਹੈ ਕਿ ਟਿੱਪਰ ਦੇ ਅੱਗੇ ਅਚਾਨਕ ਮੋਟਰਸਾਈਕਲ ਆ ਗਿਆ, ਜਿਸ ਕਾਰਨ ਮੋਟਰਸਾਈਕਲ ਚਾਲਕ ਨੂੰ ਬਚਾਉਂਦੇ ਹੋਏ ਟਿੱਪਰ ਡਰਾਈਵਰ ਵੱਲੋਂ ਇਕਦਮ ਬ੍ਰੇਕ ਲਾ ਦਿੱਤੀ ਗਈ ਅਤੇ ਸਿੱਟੇ ਵਜੋਂ ਉਕਤ ਕਾਰ ਟਰੱਕ ਦੇ ਹੇਠਾਂ ਜਾ ਵੜੀ ਅਤੇ ਹਾਦਸਾ ਵਾਪਰ ਗਿਆ। ਉਕਤ ਤਿੰਨਾਂ ਗੰਭੀਰ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੋਂ ਡਾਕਟਰਾਂ ਨੇ ਤਿੰਨਾਂ ਦੀ ਹਾਲਤ ਗੰਭੀਰ ਹੁੰਦੀ ਦੇਖ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਹੈ। ਜ਼ਖ਼ਮੀਆਂ ਦੀ ਪਛਾਣ ਸਾਸ਼ੁਲ ਕੁਮਾਰ ਪੁੱਤਰ ਹੁਸ਼ਿਆਰ ਸਿੰਘ, ਸ਼ੁਭਮ ਤੇ ਨਿਸ਼ਾਨ ਵਾਸੀਆ ਜੰਮੂ ਵਜੋਂ ਹੋਈ ਹੈ। ਥਾਣਾ ਸਦਰ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਸ਼ਰੇਆਮ ਨੌਜਵਾਨ ਦੇ ਗੋਲੀਆਂ ਮਾਰ ਕੀਤਾ ਕਤਲ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News