ਫਲਾਈਓਵਰ ’ਤੇ ਚਲਦੀ ਕਾਰ ਨੂੰ ਲੱਗੀ ਭਿਆਨਕ ਅੱਗ, ਸੜ ਕੇ ਹੋਈ ਸੁਆਹ

Thursday, Mar 26, 2026 - 11:41 AM (IST)

ਫਲਾਈਓਵਰ ’ਤੇ ਚਲਦੀ ਕਾਰ ਨੂੰ ਲੱਗੀ ਭਿਆਨਕ ਅੱਗ, ਸੜ ਕੇ ਹੋਈ ਸੁਆਹ

ਬਟਾਲਾ (ਸਾਹਿਲ, ਬੇਰੀ, ਯੋਗੀ): ਬੀਤੀ ਦੇਰ ਸ਼ਾਮ ਡੇਰਾ ਰੋਡ ’ਤੇ ਬਣੇ ਫਲਾਈਓਵਰ ’ਤੇ ਚਲਦੀ ਇਕ ਕਾਰ ਨੂੰ ਭਿਆਨਕ ਅੱਗ ਲੱਗਣ ਕਾਰਨ ਕਾਰ ਦੇ ਸੜ ਕੇ ਸੁਆਹ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਕਾਰ ਦੇ ਮਾਲਕ ਕੰਵਲਪ੍ਰੀਤ ਸਿੰਘ ਵਾਸੀ ਪਿੰਡ ਦਰਗਾਬਾਦ ਨੇ ਦੱਸਿਆ ਕਿ ਉਹ ਆਪਣੇ ਦੋਸਤ ਦੇ ਨਾਲ ਆਪਣੀ ਸਵਿਫਟ ਕਾਰ (ਨੰਬਰ ਪੀ.ਬੀ.06.ਏ.ਬੀ.6172) ’ਤੇ ਸਵਾਰ ਹੋ ਕੇ ਆਪਣੇ ਪਿੰਡ ਵਾਪਸ ਜਾ ਰਿਹਾ ਸੀ। ਜਦੋਂ ਉਹ ਡੇਰਾ ਰੋਡ ਫਲਾਈਓਵਰ ਤੋਂ ਹੇਠਾਂ ਉਤਰ ਰਹੇ ਸੀ ਤਾਂ ਅਚਾਨਕ ਕਾਰ ਨੂੰ ਭਿਆਨਕ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਅੱਗ ਲੱਗਦੇ ਹੀ ਉਨ੍ਹਾਂ ਨੇ ਬੜੀ ਮੁਸ਼ਕਲ ਨਾਲ ਕਾਰ ’ਚੋਂ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ।

ਇਹ ਵੀ ਪੜ੍ਹੋ-  ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ

ਕੰਵਲਪ੍ਰੀਤ ਸਿੰਘ ਅਨੁਸਾਰ ਅੱਗ ਇੰਨੀ ਜ਼ਿਆਦਾ ਭਿਆਨਕ ਸੀ ਕਿ ਦੇਖਦੇ ਹੀ ਦੇਖਦੇ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਦੂਜੇ ਪਾਸੇ, ਇਸ ਘਟਨਾ ਬਾਰੇ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ ’ਤੇ ਕਾਬੂ ਪਾਇਆ।

ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਮੌਜੂਦਾ ਸਰਪੰਚ ਦੇ ਭਰਾ 'ਤੇ ਚੱਲੀਆਂ ਤਾਬੜਤੋੜ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News