ਜੀ. ਟੀ. ਰੋਡ ਨੈਸ਼ਨਲ ਹਾਈਵੇ ’ਤੇ ਖੜ੍ਹੀ ਕਾਰ ਨੂੰ ਲੱਗੀ ਭਿਆਨਕ ਅੱਗ, ਵੱਡਾ ਹਾਦਸਾ ਟਲਿਆ

Monday, May 04, 2026 - 05:21 PM (IST)

ਜੀ. ਟੀ. ਰੋਡ ਨੈਸ਼ਨਲ ਹਾਈਵੇ ’ਤੇ ਖੜ੍ਹੀ ਕਾਰ ਨੂੰ ਲੱਗੀ ਭਿਆਨਕ ਅੱਗ, ਵੱਡਾ ਹਾਦਸਾ ਟਲਿਆ

ਜੰਡਿਆਲਾ ਗੁਰੂ (ਸੁਰਿੰਦਰ/ਸ਼ਰਮਾ)-ਜੀ. ਟੀ. ਰੋਡ ਨੈਸ਼ਨਲ ਹਾਈਵੇ ’ਤੇ ਅੱਡਾ ਸਰਾ, ਜੰਡਿਆਲਾ ਗੁਰੂ ਨੇੜੇ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਇੱਕ ਖੜੀ ਕਾਰ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਹਾਲਾਂਕਿ ਖੁਸ਼ਕਿਸਮਤੀ ਨਾਲ  ਸਮੇਂ ਸਿਰ ਸਾਵਧਾਨੀ ਨਾਲ ਵੱਡਾ ਹਾਦਸਾ ਟਲ ਗਿਆ ਅਤੇ ਕਾਰ ਵਿੱਚ ਸਵਾਰ ਚਾਰੇ ਜਣੇ ਸੁਰੱਖਿਅਤ ਬਚ ਨਿਕਲੇ। 

ਇਹ ਵੀ ਪੜ੍ਹੋ- ਡੇਰਾ ਬਿਆਸ ਨੂੰ ਰਾਸ਼ਟਰਪਤੀ ਤੋਂ ਵੱਡੀ ਰਾਹਤ, ਹੁਣ ਹਿਮਾਚਲ 'ਚ ਆਪਣੇ ਨਾਂ ਕਰਵਾ ਸਕਣਗੇ ਜ਼ਮੀਨ

ਜਾਣਕਾਰੀ ਅਨੁਸਾਰ ਫੌਜੀ ਮਨਜਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪੱਟੀ ਆਪਣੀ ਸਵਿੱਫਟ ਕਾਰ ਰਾਹੀਂ ਜਲੰਧਰ ਵੱਲ ਜਾ ਰਹੇ ਸਨ। ਜਦੋਂ ਉਹ ਜੰਡਿਆਲਾ ਗੁਰੂ ਨੇੜੇ ਨੈਸ਼ਨਲ ਹਾਈਵੇ ’ਤੇ ਆਪਣੇ ਦੋਸਤ ਦੀ ਉਡੀਕ ਕਰ ਰਹੇ ਸਨ, ਤਾਂ ਅਚਾਨਕ ਕਾਰ ਦੇ ਬੋਨਟ ਵਿੱਚੋਂ ਅੱਗ ਦੀਆਂ ਲਪਟਾਂ ਨਿਕਲਣ ਲੱਗੀਆਂ। ਕਾਰ ਵਿੱਚ ਇੱਕ ਛੋਟੇ ਬੱਚੇ ਸਮੇਤ ਕੁੱਲ ਚਾਰ ਜਣੇ ਸਵਾਰ ਸਨ। 

ਇਹ ਵੀ ਪੜ੍ਹੋ-  ਪੰਜਾਬ : ਗੁੱਸੇ 'ਚ ਆਏ ਪਤੀ ਨੇ ਘਰਵਾਲੀ ਦਾ ਦੋ ਗੋਲੀਆਂ ਮਾਰ ਕੇ ਕੀਤਾ ਕਤਲ, ਫਿਰ ਆਪ ਵੀ ਕੀਤੀ ਖੁਦਕੁਸ਼ੀ

ਅੱਗ ਲੱਗਦੀ ਦੇਖਦੇ ਹੀ ਸਾਰੇ ਲੋਕ ਤੁਰੰਤ ਗੱਡੀ ਤੋਂ ਬਾਹਰ ਨਿਕਲ ਗਏ, ਜਿਸ ਨਾਲ ਉਨ੍ਹਾਂ ਦੀ ਜਾਨ ਬਚ ਗਈ। ਮੌਕੇ ’ਤੇ ਮੌਜੂਦ ਲੋਕਾਂ ਨੇ ਮਿੱਟੀ ਅਤੇ ਰੇਤ ਨਾਲ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਬਹੁਤ ਤੇਜ਼ ਹੋਣ ਕਾਰਨ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ਨੂੰ ਕਾਬੂ ਕਰ ਲਿਆ। ਪਰਿਵਾਰਿਕ ਮੈਂਬਰਾਂ ਅਨੁਸਾਰ ਇਸ ਹਾਦਸੇ ਵਿੱਚ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਕਾਰ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ।

ਇਹ ਵੀ ਪੜ੍ਹੋ- ਪੰਜਾਬ: ਸਾਲੇ ਨੇ ਜੀਜੇ ਦਾ ਬੇਰਹਿਮੀ ਨਾਲ ਕਰ'ਤਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News