ਸੜਕ ’ਤੇ ਖੜ੍ਹੀ ਕਾਰ ਨੂੰ ਲੱਗੀ ਅਚਾਨਕ ਅੱਗ
Sunday, Dec 21, 2025 - 10:37 AM (IST)
ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ ਦੇ ਸਿਵਲ ਲਾਈਨ ਰੋਡ ’ਤੇ ਖੜ੍ਹੀ ਇਕ ਕਾਰ ਨੂੰ ਅਚਾਨਕ ਅੱਗ ਲੱਗ ਗਈ। ਇਸ ਸਬੰਧੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਅੱਗ ਉਪਰ ਕਾਬੂ ਪਾਇਆ। ਇਸ ਸਬੰਧੀ ਕਾਰ ਮਾਲਕ ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੀ ਕਾਰ ਪਾਰਕ ਕਰ ਕੇ ਸੜਕ ਦੇ ਨਜ਼ਦੀਕ ਹੀ ਹੋਟਲ ’ਚ ਖਾਣਾ ਖਾਣ ਦੇ ਲਈ ਚਲੇ ਗਏ। ਜਦਕਿ ਕਾਰ ਦੀ ਪਾਰਕਿੰਗ ਲਾਈਟ ਚਾਲੂ ਹੀ ਰਹਿ ਗਈ, ਜਿਸ ਕਾਰਨ ਉਸ ਦੀ ਕਾਰਨ ’ਚ ਅਚਾਨਕ ਹੀਟ ਕਾਰਨ ਅੱਗ ਲੱਗ ਗਈ। ਇਸ ਸਬੰਧੀ ਤੁਰੰਤ ਉਨ੍ਹਾਂ ਨੇ ਫਾਇਰ ਬ੍ਰਿਗੇਡ ਕਰਮਚਾਰੀਆਂ ਨੂੰ ਸੂਚਿਤ ਕੀਤਾ, ਜਿਨ੍ਹਾਂ ਨੇ ਮੌਕੇ ’ਤੇ ਪਹੁੰਚ ਚੁੱਕ ਕੇ ਅੱਗ ’ਤੇ ਕਾਬੂ ਪਾਇਆ ਪਰ ਅੱਗ ਲੱਗਣ ਕਾਰਨ ਕਾਰ ਦਾ ਕਾਫੀ ਨੁਕਸਾਨ ਹੋ ਗਿਆ ਹੈ।
ਇਹ ਵੀ ਪੜ੍ਹੋ- 24 ਦਸੰਬਰ ਨੂੰ ਪੂਰੇ ਪੰਜਾਬ 'ਚ ਅਲਰਟ, ਮੌਸਮ ਵਿਭਾਗ ਨੇ 5 ਦਿਨਾਂ ਦੀ ਦਿੱਤੀ ਜਾਣਕਾਰੀ
