ਵਿਦੇਸ਼ ਭੇਜਣ ਦੇ ਨਾਂ ’ਤੇ 12 ਲੱਖ ਦੀ ਠੱਗੀ ਮਾਰਨ ਵਾਲੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ
Monday, May 06, 2024 - 06:15 PM (IST)

ਧਾਰੀਵਾਲ (ਖੋਸਲਾ, ਬਲਬੀਰ) : ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਪਤੀ-ਪਤਨੀ ਖ਼ਿਲਾਫ਼ ਥਾਣਾ ਧਾਰੀਵਾਲ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਗੁਰਪਿੰਦਰ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਇੰਦਰਾਵਾਲ ਨੇ ਦੱਸਿਆ ਕਿ ਬਲਬੀਰ ਸਿੰਘ ਪੁੱਤਰ ਮਲਕੀਤ ਸਿੰਘ ਅਤੇ ਉਸ ਦੀ ਪਤਨੀ ਜਸਵੀਰ ਕੌਰ ਵਾਸੀ ਮੁਹੱਲਾ ਗੁਰੂ ਨਾਨਕਪੁਰਾ ਰਾਏਕੋਟ ਲੁਧਿਆਣਾ ਨੇ ਉਸ ਦੇ ਲੜਕੇ ਜੋਬਨਪ੍ਰੀਤ ਸਿੰਘ ਨੂੰ ਵਿਦੇਸ਼ ਨਿਊਜ਼ੀਲੈਂਡ ਭੇਜਣ ਦੇ ਨਾਂ ’ਤੇ 12 ਲੱਖ ਰੁਪਏ ਦੀ ਠੱਗੀ ਮਾਰੀ ਹੈ। ਉੱਚ ਪੁਲਸ ਅਧਿਕਾਰੀਆਂ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਪੁਲਸ ਨੇ ਗੁਰਪਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਪਤੀ-ਪਤਨੀ ਖਿਲਾਫ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਵਿਦੇਸ਼ ਪੜ੍ਹਾਈ ਕਰਨ ਲਈ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਪਤਾ ਨਹੀਂ ਸੀ ਇੰਝ ਆਵੇਗੀ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8