17 ਸਾਲਾ ਨਾਬਾਲਿਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਵਾਲੇ ਖ਼ਿਲਾਫ਼ ਮਾਮਲਾ ਦਰਜ

Saturday, Apr 20, 2024 - 11:55 AM (IST)

17 ਸਾਲਾ ਨਾਬਾਲਿਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਵਾਲੇ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ (ਵਿਨੋਦ)-17 ਸਾਲਾ ਨਾਬਾਲਿਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਵਾਲੇ ਇਕ ਨੌਜਵਾਨ ਖ਼ਿਲਾਫ਼ ਪੁਲਸ ਸਟੇਸ਼ਨ ਤਿੱਬੜ ਨੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਏ. ਐੱਸ. ਆਈ. ਪਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਸਟੇਸ਼ਨ ਪੁਰਾਣਾ ਸ਼ਾਲਾ ਦੇ ਅਧੀਨ ਪੈਂਦੇ ਇਕ ਪਿੰਡ ਦੀ ਔਰਤ ਨੇ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਹ ਪਠਾਨਕੋਟ ਵਿਚ ਦਵਾਈ ਲੈਣ ਗਈ ਸੀ, ਜਦ ਉਹ ਘਰ ਵਾਪਸ ਆਈ ਤਾਂ ਵੇਖਿਆ ਕਿ ਉਸ ਦੀ 17 ਸਾਲਾ ਕੁੜੀ ਘਰ ’ਚ ਨਹੀਂ ਸੀ। ਉਸ ਦੀ ਭਾਲ ਕਰਨ ’ਤੇ ਉਹ ਨਹੀਂ ਮਿਲੀ। 

ਇਹ ਵੀ ਪੜ੍ਹੋ- ਪੰਜਾਬ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਤੀ ਨੇ ਜ਼ਿਊਂਦੀ ਸਾੜ ਦਿੱਤੀ ਗਰਭਵਤੀ ਪਤਨੀ

ਪੁਲਸ ਅਧਿਕਾਰੀ ਨੇ ਦੱਸਿਆ ਕਿ ਉਕਤ ਔਰਤ ਨੇ ਦੱਸਿਆ ਕਿ ਉਸ ਨੂੰ ਪੂਰਾ ਯਕੀਨ ਹੈ ਕਿ ਉਸ ਦੀ ਕੁੜੀ ਨੂੰ ਵਿੱਕੀ ਪੁੱਤਰ ਬਲਵਿੰਦਰ ਸਿੰਘ ਵਾਸੀ ਮਹਾਦੇਵ ਖੁਰਦ ਵਰਗਲਾ ਫੁਸਲਾ ਕੇ ਵਿਆਹ ਕਰਵਾਉਣ ਦੀ ਨੀਯਤ ਨਾਲ ਭਜਾ ਕੇ ਕਿੱਧਰੇ ਲੈ ਗਿਆ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਉਕਤ ਔਰਤ ਦੇ ਬਿਆਨਾਂ ’ਤੇ ਵਿੱਕੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਦੋਵਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਤੇਜ਼ ਹਨੇਰੀ ਕਾਰਨ ਦੁੱਬਈ ਕਾਰਨੀਵਾਲ 'ਚ ਨੌਜਵਾਨ 'ਤੇ ਡਿੱਗਾ ਆਈਫਿਲ ਟਾਵਰ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News