ਵਿਆਹੁਤਾ ਨੂੰ ਡਰਾ ਧਮਕਾ ਕੇ ਜ਼ਬਰਦਸਤੀ ਸੰਬੰਧ ਬਣਾਉਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Tuesday, Sep 19, 2023 - 05:46 PM (IST)

ਵਿਆਹੁਤਾ ਨੂੰ ਡਰਾ ਧਮਕਾ ਕੇ ਜ਼ਬਰਦਸਤੀ ਸੰਬੰਧ ਬਣਾਉਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਇਕ ਵਿਆਹੁਤਾ ਔਰਤ ਨੂੰ ਡਰਾ-ਧਮਕਾ ਕੇ ਉਸ ਦੀ ਮਰਜ਼ੀ ਤੋਂ ਬਿਨਾਂ ਜ਼ਬਰਦਸਤੀ ਸਰੀਰਿਕ ਸਬੰਧ ਬਣਾਉਣ ਵਾਲੇ ਇਕ ਨੌਜਵਾਨ ਖਿਲਾਫ਼ ਥਾਣਾ ਪੁਰਾਣਾ ਸ਼ਾਲਾ ਪੁਲਸ ਨੇ ਧਾਰਾ 376, 450, 506 ਦੇ ਤਹਿਤ ਮਾਮਲਾ ਦਰਜ ਕੀਤਾ ਹੈ, ਪਰ ਮੁਲਜ਼ਮ ਅਜੇ ਫਰਾਰ ਹੈ।

ਇਹ ਵੀ ਪੜ੍ਹੋ- CTU ਨੂੰ ਕਿਰਾਏ ਤੋਂ ਵੱਧ ਕਮਾਈ ਇਸ਼ਤਿਹਾਰਾਂ ਤੋਂ, ਆਮਦਨ ਵਧਾਉਣ ਲਈ ਸੇਵਾਵਾਂ ਬਿਹਤਰ ਕਰਨ ਦਾ ਸੁਝਾਅ

ਇਸ ਸਬੰਧੀ ਸਬ-ਇੰਸਪੈਕਟਰ ਅਮਨਦੀਪ ਕੌਰ ਨੇ ਦੱਸਿਆ ਕਿ ਪੁਰਾਣਾ ਸ਼ਾਲਾ ਥਾਣੇ ਦੇ ਅਧੀਨ ਪੈਂਦੇ ਇਕ ਪਿੰਡ ਦੀ ਔਰਤ ਨੇ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦਾ ਵਿਆਹ ਕਰੀਬ 15 ਸਾਲ ਪਹਿਲਾ ਹੋਇਆ ਸੀ। ਜਿਸ ਦਾ ਇਕ ਲੜਕਾ 14 ਸਾਲ ਦਾ ਹੈ। ਉਸ ਦਾ ਪਤੀ ਫ਼ੌਜ ਵਿਚ ਨੌਕਰੀ ਕਰਦਾ ਹੈ। ਉਹ ਆਪਣੇ ਸੱਸ-ਸਹੁਰੇ ਤੋਂ ਅਲੱਗ ਕਮਰੇ ਵਿਚ ਰਹਿੰਦੀ ਹੈ। ਪਰ ਉਸ ਦੇ ਗੁਆਂਢ ਵਿਚ ਰਹਿੰਦਾ ਮੁਲਜ਼ਮ ਸੰਦੀਪ ਕੁਮਾਰ ਉਸ ਨੂੰ ਗੁਰਦੁਆਰਾ ਸਾਹਿਬ ਆਉਦੇ-ਜਾਂਦੇ ਸਮੇਂ ਤੰਗ ਪ੍ਰੇਸ਼ਾਨ ਕਰਦਾ ਰਹਿੰਦਾ ਸੀ।

ਇਹ ਵੀ ਪੜ੍ਹੋ- DC ਨੇ ਹਾਈਵੇ ਅਥਾਰਟੀ ਨੂੰ ਦਕੋਹਾ ਅੰਡਰਪਾਸ ਦੀਆਂ ਸਰਵਿਸ ਲੇਨਜ਼ ਬਣਾਉਣ ਲਈ ਕੀਤੀਆਂ ਹਦਾਇਤਾਂ ਜਾਰੀ

ਮਿਤੀ 14-9-23 ਨੂੰ ਰਾਤ 10 ਵਜੇ ਉਕਤ ਮੁਲਜ਼ਮ ਉਸ ਦੇ ਘਰ ਦੀ ਕੰਧ ਟੱਪ ਕੇ ਉਸ ਦੇ ਘਰ ਅੰਦਰ ਦਾਖ਼ਲ ਹੋ ਕੇ ਦਰਵਾਜ਼ਾ ਖੋਲ ਕੇ ਕਮਰੇ ਵਿਚ ਆ ਗਿਆ ਅਤੇ ਉਸ ਨੂੰ ਡਰਾ ਧਮਕਾ ਕੇ ਉਸ ਦੀ ਮਰਜ਼ੀ ਤੋਂ ਬਿਨਾਂ ਜ਼ਬਰਦਸਤੀ ਸਰੀਰਿਕ ਸਬੰਧ ਬਣਾਏ। ਜਦ ਉਸ ਨੇ ਰੌਲ਼ਾ ਪਾਇਆ ਤਾਂ ਉਸ ਦਾ ਲੜਕਾ ਨਾਲ ਦੇ ਕਮਰੇ ਵਿਚੋਂ ਉੱਠ ਕੇ ਆਇਆ ਅਤੇ ਉਸ ਨੇ ਵੀ ਰੋਲਾ ਪਾਇਆ ਤਾਂ ਸੰਦੀਪ ਕੁਮਾਰ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਵੱਲੋਂ ਮੁਲਜ਼ਮ ਦੇ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711


author

Anuradha

Content Editor

Related News