ਨਾਬਾਲਿਗਾ ਨੂੰ ਵਿਆਹ ਦੇ ਝਾਂਸਾ ਦੇ ਕੇ ਭਜਾਉਣ ਵਾਲੇ ਅਣਪਛਾਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

08/08/2023 6:25:00 PM

ਬਹਿਰਾਮਪੁਰ (ਗੋਰਾਇਆ)- ਨਾਬਾਲਿਗ ਕੁੜੀ ਨੂੰ ਵਿਆਹ ਕਰਵਾਉਣ ਦੀ ਨੀਅਤ ਨਾਲ ਭਜਾ ਕੇ ਲਿਜਾਣ ਵਾਲੇ ਨੌਜਵਾਨ ਖ਼ਿਲਾਫ਼ ਥਾਣਾ ਬਹਿਰਾਮਪੁਰ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਸਹਾਇਕ ਸਬ-ਇੰਸਪੈਕਟਰ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਸ ਸਟੇਸ਼ਨ ਦੇ ਅਧੀਨ ਪੈਂਦੇ ਇਕ ਪਿੰਡ ਦੇ ਵਿਅਕਤੀ ਨੇ ਦਰਖ਼ਾਸਤ ਦਿੱਤੀ ਕਿ ਉਸ ਦੀ 16 ਸਾਲਾ ਕੁੜੀ ਜੋ 12ਵੀਂ ਜਮਾਤ ’ਚ ਪੜ੍ਹਦੀ ਹੈ ਅਤੇ ਸਕੂਲ ਟਾਈਮ ਤੋਂ ਬਾਅਦ ਕੰਪਿਊਟਰ ਸੈਂਟਰ ਦੀਨਾਨਗਰ ਵਿਖੇ ਕੰਪਿਊਟਰ ਸਿੱਖਣ ਲਈ ਜਾਂਦੀ ਹੈ। 

ਇਹ ਵੀ ਪੜ੍ਹੋ-  3 ਏਕੜ ਦੇ ਮਾਲਕ ਨੇ ਗਲ ਲਾਈ ਮੌਤ, 3 ਭੈਣਾਂ ਦਾ ਸੀ ਇਕਲੌਤਾ ਭਰਾ, ਮੰਦਬੁੱਧੀ ਹਨ ਪਤਨੀ ਤੇ ਪੁੱਤ

3 ਅਗਸਤ ਨੂੰ ਉਹ ਸਕੂਲ ਨਹੀਂ ਗਈ ਸੀ ਅਤੇ ਰੋਜ਼ਾਨਾ ਵਾਂਗ ਘਰੋਂ ਕੰਪਿਊਟਰ ਸਿੱਖਣ ਲਈ ਦੀਨਾਨਗਰ ਗਈ ਸੀ ਪਰ ਉਹ ਘਰ ਵਾਪਸ ਨਹੀਂ ਆਈ, ਜਿਸ ਦੀ ਪਰਿਵਾਰ ਵੱਲੋਂ ਕਾਫੀ ਭਾਲ ਕੀਤੀ ਗਈ ਹੈ ਪਰ ਉਹ ਕਿੱਧਰੇ ਨਹੀਂ ਮਿਲੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਹੁਣ ਉਕਤ ਕੁੜੀ ਦੀ ਪਰਿਵਾਰ ਨੂੰ ਪਤਾ ਲੱਗਾ ਕਿ ਉਨ੍ਹਾਂ ਦੀ ਕੁੜੀ ਨੂੰ ਕੋਈ ਅਣਪਛਾਤਾ ਨੌਜਵਾਨ ਵਿਆਹ ਕਰਵਾਉਣ ਦੀ ਨੀਅਤ ਨਾਲ ਕਿੱਧਰੇ ਭਜਾ ਕੇ ਲੈ ਗਿਆ ਹੈ, ਜਿਸ ’ਤੇ ਪੁਲਸ ਨੇ ਅਣਪਛਾਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ-  ਨਵਵਿਆਹੀ ਗਰਭਵਤੀ ਔਰਤ ਨੇ ਘਰ ਦੀ ਦੂਜੀ ਮੰਜ਼ਿਲ ਤੋਂ ਮਾਰੀ ਛਾਲ, ਸੱਸ ਤੇ ਪਤੀ ਦੋਵੇਂ ਹੋਏ ਫ਼ਰਾਰ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News