ਪੈਟਰੋਲ ਪੰਪ ਲੁੱਟਣ ਵਾਲਿਆਂ ਖਿਲਾਫ਼ ਮਾਮਲਾ ਦਰਜ, CCTV ਫੁਟੇਜ਼ ਰਾਹੀਂ ਪੁਲਸ ਕਰ ਰਹੀ ਮੁਲਜ਼ਮਾਂ ਦੀ ਭਾਲ
Friday, Nov 18, 2022 - 10:47 AM (IST)
ਤਰਨ ਤਾਰਨ (ਰਮਨ)- ਬੀਤੇ ਦਿਨੀਂ ਨੈਸ਼ਨਲ ਹਾਈਵੇ ਉੱਪਰ ਮੌਜੂਦ ਪੈਟਰੋਲ ਪੰਪ ਨੂੰ ਨਿਸ਼ਾਨਾ ਬਣਾਉਣ ਵਾਲੇ ਲੁਟੇਰੇ ਪੁਲਸ ਗ੍ਰਿਫ਼ਤ ਤੋਂ ਬਾਹਰ ਚਲ ਰਹੇ ਹਨ। ਪੁਲਸ ਵਲੋਂ ਪੈਟਰੋਲ ਪੰਪ ਮਾਲਕ ਦੇ ਬਿਆਨਾਂ ਹੇਠ ਮਾਮਲਾ ਦਰਜ ਕਰਦੇ ਹੋਏ ਸੀ.ਸੀ.ਟੀ.ਵੀ 35 ਕੈਮਰਿਆਂ ਨੂੰ ਖੰਗਾਲਿਆ ਜਾ ਚੁੱਕਾ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ਅਧੀਨ ਆਉਂਦੇ ਪਿੰਡ ਸੇਰੋਂ ਵਿਖੇ ਮੌਜੂਦ ਬਾਬਾ ਜੀ ਪੈਟਰੋਲ ਪੰਪ ਵਿਖੇ ਬੀਤੇ ਬੁੱਧਵਾਰ ਦੁਪਹਿਰ 2 ਅਣਪਛਾਤੇ ਲੁਟੇਰਿਆਂ ਵਲੋਂ ਨਿਸ਼ਾਨਾ ਬਣਾਉਂਦੇ ਹੋਏ ਕਰੀਬ 10 ਹਜ਼ਾਰ ਰੁਪਏ ਦੀ ਨਕਦੀ ਅਤੇ 4 ਮੋਬਾਇਲ ਫੋਨ ਲੁੱਟ ਲਏ ਗਏ ਸਨ।
ਇਹ ਵੀ ਪੜ੍ਹੋ- ਮੁੱਖ ਮੰਤਰੀ ਮਾਨ ਦੀ ਬਿਆਨਬਾਜ਼ੀ ’ਤੇ ਭੜਕੇ ਬਿਕਰਮ ਮਜੀਠੀਆ, ਕੀਤਾ ਧਮਾਕੇਦਾਰ ਟਵੀਟ
ਲੁਟੇਰੇ ਆਪਣੇ ਨਾਲ 12 ਬੋਰ ਰਾਈਫਲ ਵੀ ਲੈ ਕੇ ਆਏ ਸਨ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਥਾਣਾ ਸਰਹਾਲੀ ਦੀ ਪੁਲਸ ਵਲੋਂ ਪੰਪ ਮਾਲਕ ਕੁਲਦੀਪ ਸਿੰਘ ਪੁੱਤਰ ਹਰਨਾਮ ਸਿੰਘ ਨਿਵਾਸੀ ਨੂਰਦੀ ਅੱਡਾ ਤਰਨਤਾਰਨ ਦੇ ਬਿਆਨਾਂ ਹੇਠ ਦੋ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਦੀ ਭਾਲ ਲਈ ਪੁਲਸ ਵਲੋਂ ਵੀਰਵਾਰ ਸੀ.ਸੀ.ਟੀ.ਵੀ ਕੈਮਰਿਆਂ ਨੂੰ ਖੰਗਾਲਿਆ ਗਿਆ।
ਇਹ ਵੀ ਪੜ੍ਹੋ- ਸੁਧੀਰ ਸੂਰੀ ਕਤਲ ਮਾਮਲੇ ’ਚ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ ਮੁਲਜ਼ਮ ਸੰਦੀਪ ਸਿੰਘ
ਇਸ ਦੀ ਜਾਣਕਾਰੀ ਦਿੰਦੇ ਹੋਏ ਐੱਸ.ਪੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਭਾਲ ਲਈ ਨੈਸ਼ਨਲ ਹਾਈਵੇ ਉੱਪਰ ਲੱਗੇ ਵੱਖ-ਵੱਖ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ਼ ਕਬਜ਼ੇ ’ਚ ਲੈ ਲਈ ਗਈ ਹੈ।