ਅਸ਼ਲੀਲ ਹਰਕਤਾਂ ਕਰਨ ਤੇ ਭਤੀਜੀ ਨਾਲ ਜਬਰ-ਜ਼ਨਾਹ ਕਰਨ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮ ਖ਼ਿਲਾਫ਼ ਕੇਸ ਦਰਜ
Wednesday, Jul 10, 2024 - 04:32 PM (IST)
 
            
            ਗੁਰਦਾਸਪੁਰ(ਵਿਨੋਦ)-ਪੁਲਸ ਨੇ ਆਪਣੀ ਨਾਬਾਲਗ ਭਤੀਜੀ ਨਾਲ ਅਸ਼ਲੀਲ ਹਰਕਤਾਂ ਕਰਨ ਅਤੇ ਉਸ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਪਰ ਦੋਸ਼ੀ ਅਜੇ ਤੱਕ ਫ਼ਰਾਰ ਹੈ। ਇਸ ਸਬੰਧੀ ਇੰਸਪੈਕਟਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਥਾਣਾ ਦੋਰਾਂਗਲਾ ਅਧੀਨ ਪੈਂਦੇ ਇੱਕ ਪਿੰਡ ਦੀ ਰਹਿਣ ਵਾਲੀ ਇੱਕ ਔਰਤ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਬੀਤੇ ਦਿਨ ਉਸ ਦੀ ਨਾਬਾਲਗ 15 ਸਾਲਾ ਕੁੜੀ ਘਰ ਵਿੱਚ ਇਕੱਲੀ ਸੀ।
ਇਹ ਵੀ ਪੜ੍ਹੋ- ਰਾਵੀ ਦਰਿਆ ਤੋਂ ਪਾਰਲੇ ਪਿੰਡਾਂ ਦੇ ਬੱਚਿਆਂ ਦਾ ਭਵਿੱਖ ਦਾਅ 'ਤੇ, ਅੱਠਵੀਂ ਤੋਂ ਬਾਅਦ ਪੜ੍ਹਨ ਲਈ ਹੋਣਾ ਪੈ ਰਿਹੈ ਖੱਜਲ
ਦੁਪਹਿਰ ਕਰੀਬ 12 ਵਜੇ ਉਸ ਦੇ ਚਾਚੇ ਸਹੁਰੇ ਦਾ ਮੁੰਡਾ ਸਰਦੂਲ ਉਸ ਦੇ ਘਰ ਆਇਆ ਅਤੇ ਮੰਜੇ ’ਤੇ ਪਈ ਉਸ ਦੀ ਕੁੜੀ ਨਾਲ ਅਸ਼ਲੀਲ ਹਰਕਤਾਂ ਕਰਨ ਲੱਗਾ ਅਤੇ ਉਸ ਨਾਲ ਜਬਰ-ਜ਼ਿਨਾਹ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਕੁੜੀ ਨੇ ਰੌਲਾ ਪਾਇਆ ਤਾਂ ਮੁਲਜ਼ਮ ਉਥੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਮਹਿਲਾ ਪੁਲਸ ਅਧਿਕਾਰੀ ਨੇ ਦੱਸਿਆ ਕਿ ਕੁੜੀ ਦੀ ਮਾਂ ਦੀ ਸ਼ਿਕਾਇਤ ’ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਕਰਾਚੀ ਦੇ ਇਕ ਸਕੂਲ ਦੇ ਹੈੱਡਮਾਸਟਰ ਨੇ 10 ਸਾਲਾ ਵਿਦਿਆਰਥਣ ਨੂੰ ਬਣਾਇਆ ਹਵਸ ਦਾ ਸ਼ਿਕਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            