ਔਰਤ ਨੂੰ ਜਾਤੀਸੂਚਕ ਸ਼ਬਦ ਕਹਿਣ ਤੇ ਤੰਗ-ਪ੍ਰੇਸ਼ਾਨ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ

08/04/2023 6:12:07 PM

ਬਟਾਲਾ (ਸਾਹਿਲ)- ਥਾਣਾ ਸਦਰ ਦੀ ਪੁਲਸ ਨੇ ਇਕ ਔਰਤ ਨੂੰ ਜਾਤੀਸੂਚਕ ਸ਼ਬਦ ਕਹਿਣ, ਗਾਲੀ-ਗੋਲਚ ਕਰਨ ਅਤੇ ਮਾਨਸਿਕ ਤੌਰ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ 2 ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਪੁਲਸ ਨੂੰ ਦਿੱਤੀਆਂ ਵੱਖ-ਵੱਖ ਦਰਖਾਸਤਾਂ ’ਚ ਪੀੜਤ ਔਰਤਾਂ ਪਰਮਜੀਤ ਕੌਰ ਪਤਨੀ ਧਰਮਪਾਲ ਸਿੰਘ, ਕਾਜਲ ਪਤਨੀ ਦਿਲਬਾਗ ਸਿੰਘ ਅਤੇ ਬਲਵਿੰਦਰ ਕੌਰ ਵਾਸੀਆਨ ਪਿੰਡ ਭੁੱਲਰ ਨੇ ਦੱਸਿਆ ਕਿ ਪਿੰਡ ਭੁੱਲਰ ਦੇ ਹੀ ਰਹਿਣ ਵਾਲੇ 2 ਵਿਅਕਤੀਆਂ ਪਰਮਿੰਦਰ ਸਿੰਘ ਉਰਫ ਗੋਗੀ ਅਤੇ ਹਰਮਿੰਦਰ ਸਿੰਘ ਉਰਫ ਭਿੰਨਾ ਪੁੱਤਰ ਉਜਾਗਰ ਸਿੰਘ ਨੇ ਸਾਨੂੰ ਜਾਤੀਸੂਚਕ ਸ਼ਬਦ ਕਹੇ ਅਤੇ ਗਾਲੀ-ਗਲੋਚ ਕਰਨ ਦੇ ਨਾਲ-ਨਾਲ ਮਾਨਸਿਕ ਤੌਰ ’ਤੇ ਤੰਗ-ਪ੍ਰੇਸ਼ਾਨ ਕੀਤਾ ਹੈ। 

ਇਹ ਵੀ ਪੜ੍ਹੋ- ਪੁਲਸ ਮੁਲਾਜ਼ਮ ਨੇ ਕਾਰ ਨਾਲ ਦਰੜਿਆ ਦੋਧੀ, ਗੱਡੀ 'ਚੋਂ ਬਰਾਮਦ ਹੋਈ ਸ਼ਰਾਬ ਦੀ ਬੋਤਲ

ਇਸ ’ਤੇ ਉਕਤ ਮਾਮਲੇ ਦੀ ਜਾਂਚ ਐੱਸ. ਪੀ. ਇਨਵੈਸਟੀਗੇਸ਼ਨ ਦੌਰਾਨ ਵੱਲੋਂ ਕੀਤੇ ਜਾਣ ਉਪਰੰਤ ਐੱਸ. ਐੱਸ. ਪੀ. ਬਟਾਲਾ ਦੀ ਪ੍ਰਵਾਨਗੀ ਉਪਰੰਤ ਡੀ. ਐੱਸ. ਪੀ. ਫਤਿਹਗੜ੍ਹ ਚੂੜੀਆਂ ਸਵਰਨਜੀਤ ਸਿੰਘ ਨੇ ਕਾਰਵਾਈ ਕਰਦਿਆਂ ਉਕਤ ਦੋਵਾਂ ਵਿਅਕਤੀਆਂ ਖ਼ਿਲਾਫ਼ ਥਾਣਾ ਸਦਰ ਵਿਖੇ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ- 6 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਟਾਹਲੀ ਨਾਲ ਲਟਕਦੀ ਮਿਲੀ ਲਾਸ਼, ਪਰਿਵਾਰ 'ਚ ਪਿਆ ਚੀਕ-ਚਿਹਾੜਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News