ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਢਾਈ ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ

Tuesday, May 07, 2024 - 02:31 PM (IST)

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਢਾਈ ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)-ਦੀਨਾਨਗਰ ਪੁਲਸ ਵੱਲੋਂ ਇਕ ਨੌਜਵਾਨ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਢਾਈ ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਜਾਂਚ ਅਧਿਕਾਰੀ ਬਲਕਾਰ ਸਿੰਘ ਨੇ ਦੱਸਿਆ ਕਿ ਮੁੱਦਈ ਮਨਜਿੰਦਰ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਮੱਲੀਆਂ ਥਾਣਾ ਬਹਿਰਾਮਪੁਰ  ਨੇ ਕਪਤਾਨ ਪੁਲਸ ਇੰਨਵੈਸਟੀਟੇਸਨ ਗੁਰਦਾਸਪੁਰ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਕੈਨੇਡਾ  ਭੇਜਣ ਦਾ ਝਾਂਸਾ ਦੇ ਕੇ 2,50,000/-ਰੁਪਏ ਦੀ ਠੱਗੀ ਮਾਰੀ ਹੈ।

ਇਹ ਵੀ ਪੜ੍ਹੋ- ਪਿਆਰ ਦੀਆਂ ਪੀਂਘਾਂ ਪਾ ਕੀਤਾ ਪ੍ਰੇਮ ਵਿਆਹ, ਗਰਭਵਤੀ ਪਤਨੀ ਨਾਲ ਜੋ ਕੀਤਾ ਸੁਣ ਨਹੀਂ ਹੋਵੇਗਾ ਯਕੀਨ

ਪੁਲਸ ਵੱਲੋਂ ਜਾਂਚ ਪੜਤਾਲ ਕਰਨ ਉਪਰੰਤ ਮੁਦਈ ਦੇ ਬਿਆਨਾਂ ਦੇ ਆਧਾਰ 'ਤੇ ਨਗੇਸ ਕੁਮਾਰ ਪੁੱਤਰ ਮਨੋਹਰ ਲਾਲ ,ਨਿਸ਼ੂ ਪਤਨੀ ਨਗੇਸ ਕੁਮਾਰ ਵਾਸੀਆਂਨ ਵਾਰਡ ਨੰ: 16 ਅੱਪਰ ਸ਼ਿਵਾ ਨਗਰ ਕਠੂਆ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ- ਕੇਂਦਰੀ ਜੇਲ੍ਹ ਫਿਰ ਤੋਂ ਸੁਰਖੀਆਂ 'ਚ, 11 ਮੋਬਾਈਲ ਫੋਨ ਸਣੇ ਬਰਾਮਦ ਹੋਇਆ ਇਹ ਸਾਮਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News