SHO ਦੱਸ ਕੇ ਝੂਠੇ ਕੇਸ ’ਚ ਫਸਾਉਣ ਵਾਲੇ ਵਿਅਕਤੀ ਵਿਰੁੱਧ ਮਾਮਲਾ ਦਰਜ

Friday, Nov 03, 2023 - 02:16 PM (IST)

SHO ਦੱਸ ਕੇ ਝੂਠੇ ਕੇਸ ’ਚ ਫਸਾਉਣ ਵਾਲੇ ਵਿਅਕਤੀ ਵਿਰੁੱਧ ਮਾਮਲਾ ਦਰਜ

ਧਾਰੀਵਾਲ (ਖੋਸਲਾ, ਬਲਬੀਰ)- ਥਾਣਾ ਧਾਰੀਵਾਲ ਦੀ ਪੁਲਸ ਨੇ ਇਕ ਵਿਅਕਤੀ ਜੋ ਆਪਣੇ ਆਪ ਨੂੰ ਥਾਣੇਦਾਰ ਦੱਸ ਕੇ ਫੋਨ ਕਰਦਾ ਸੀ, ਦੇ ਵਿਰੁੱਧ ਕੇਸ ਦਰਜ ਕੀਤਾ ਹੈ। ਵਿਕਾਸ ਕੁਮਾਰ ਪੁੱਤਰ ਸੁਖਦੇਵ ਰਾਜ ਵਾਸੀ ਥੇਹਤਿੱਖਾ ਨੇ ਦੱਸਿਆ ਕਿ ਇਕ ਵਿਅਕਤੀ ਜੋ ਆਪਣੇ ਆਪ ਨੂੰ ਥਾਣਾ ਸਦਰ ਗੁਰਦਾਸਪੁਰ ਦਾ ਐੱਸ. ਐੱਚ. ਓ. ਦੱਸ ਕੇ ਫੋਨ ਕਰਦਾ ਸੀ ਅਤੇ ਕਿਸੇ ਝੂਠੇ ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਵੀ ਦਿੰਦਾ ਸੀ ।

 ਇਹ ਵੀ ਪੜ੍ਹੋ-  ਅੰਮ੍ਰਿਤਸਰ 'ਚ ਹੈਰੋਇਨ ਲੈਣ ਗਏ ਤਸਕਰਾਂ ਦਾ ਪੁਲਸ ਐਨਕਾਊਂਟਰ, 2 ਦੇ ਲੱਗੀਆਂ ਗੋਲ਼ੀਆਂ

ਛਾਣਬੀਨ ਕਰਨ ’ਤੇ ਪਤਾ ਲੱਗਾ ਕਿ ਆਪਣੇ ਆਪ ਨੂੰ ਐੱਸ. ਐੱਚ. ਓ. ਦੱਸ ਕੇ ਫੋਨ ਕਰਨ ਵਾਲੇ ਵਿਅਕਤੀ ਦਾ ਨਾਮ ਆਕਾਸ਼ਦੀਪ ਪੁੱਤਰ ਬਲਵੰਤ ਰਾਏ ਵਾਸੀ ਗੋਹਤ ਭੱਟੀਆਂ ਹੈ, ਜੋ ਪੁਲਸ ਅਧਿਕਾਰੀ ਨਹੀਂ ਹੈ। ਉੱਚ ਪੁਲਸ ਅਧਿਕਾਰੀਆਂ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਪੁਲਸ ਨੇ ਵਿਕਾਸ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਵਿਅਕਤੀ ਖਿਲਾਫ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ-  ਬਟਾਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਕੇ 'ਤੇ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News