ਸਰਕਾਰੀ ਕੰਮ ’ਚ ਵਿਘਨ ਪਾਉਣ ਦੇ ਦੋਸ਼ ’ਚ ਸਰਪੰਚ ਤੇ ਸਾਥੀਆਂ ਖ਼ਿਲਾਫ਼ ਕੇਸ ਦਰਜ

Monday, Apr 10, 2023 - 10:24 AM (IST)

ਧਾਰੀਵਾਲ (ਖੋਸਲਾ, ਬਲਬੀਰ)- ਥਾਣਾ ਧਾਰੀਵਾਲ ਦੀ ਪੁਲਸ ਨੇ ਬਲਾਕ ਧਾਰੀਵਾਲ ਅਧੀਨ ਪੈਂਦੇ ਪਿੰਡ ਆਲੋਵਾਲ ’ਚ ਨਵੇਂ ਬਣ ਰਹੇ ਆਂਗਣਵਾੜੀ ਸੈਂਟਰ ਦੀ ਉਸਾਰੀ ’ਚ ਵਿਘਨ ਪਾਉਣ ਦੇ ਸਬੰਧ ’ਚ ਸਰਪੰਚ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਬਲਾਕ ਵਿਕਾਸ ਅਫ਼ਸਰ ਧਾਰੀਵਾਲ ਕੁਲਵੰਤ ਸਿੰਘ ਨੇ ਅਧਿਕਾਰੀਆਂ ਨੂੰ ਲਿਖਤੀ ਪੱਤਰ ਦੇ ਕੇ ਦੱਸਿਆ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਸਕੀਮ ਤਹਿਤ ਪਿੰਡ ਆਲੋਵਾਲ ’ਚ ਆਂਗਣਵਾੜੀ ਕੇਂਦਰ ਦੀ ਨਵੀਂ ਇਮਾਰਤ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕੁਝ ਵਿਅਕਤੀਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਸਰਪੰਚ ਕੁਲਵਿੰਦਰ ਸਿੰਘ ਵੱਲੋਂ ਚੱਲ ਰਹੇ ਸਰਕਾਰੀ ਕੰਮ ’ਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਦਕਿ ਉਸ ਨੇ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਉਸਾਰੀ ਅਧੀਨ ਕੰਧਾਂ ਨੂੰ ਢਾਹ ਦਿੱਤਾ ਹੈ। ਥਾਣਾ ਧਾਰੀਵਾਲ ਦੀ ਪੁਲਸ ਨੇ ਬੀ. ਡੀ. ਪੀ. ਓ. ਕੁਲਵੰਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕੁਲਵਿੰਦਰ ਸਿੰਘ ਤੇ ਉਸ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਤਰਨਤਾਰਨ ਤਾਇਨਾਤ ਥਾਣੇਦਾਰ ਨੇ ਖ਼ੁਦ ਨੂੰ ਗੋਲ਼ੀ ਮਾਰ ਰਚਿਆ ਡਰਾਮਾ, ਸੱਚਾਈ ਜਾਣ ਸਭ ਦੇ ਉੱਡੇ ਹੋਸ਼

ਸਰਪੰਚ ਨੇ ਦੋਸ਼ਾਂ ਨੂੰ ਨਕਾਰਿਆ

ਇਸ ਸਬੰਧੀ ਸਰਪੰਚ ਕੁਲਵਿੰਦਰ ਸਿੰਘ ਨੇ ਆਪਣੇ ’ਤੇ ਲੱਗੇ ਸਾਰੇ ਦੋਸ਼ਾਂ ਨੂੰ ਨਕਾਰ ਦਿੱਤਾ ਅਤੇ ਦੱਸਿਆ ਕਿ ਉਨ੍ਹਾਂ ਸਰਕਾਰੀ ਕੰਮ ਵਿਚ ਕੋਈ ਵਿਘਨ ਨਹੀਂ ਪਾਇਆ ਸਗੋਂ ਪੰਚਾਇਤ ਨੇ ਸਕੂਲ ਦੇ ਮੈਦਾਨ ’ਚ ਬਣ ਰਹੇ ਆਂਗਣਵਾੜੀ ਸੈਂਟਰ ਦੀ ਇਮਾਰਤ ਨੂੰ ਕਿਸੇ ਹੋਰ ਥਾਂ ’ਤੇ ਬਣਾਉਣ ਦਾ ਮਤਾ ਪਾਸ ਕਰ ਕੇ ਅਧਿਕਾਰੀਆਂ ਨੂੰ ਲਿਖਤੀ ਤੌਰ ’ਤੇ ਦਿੱਤਾ ਗਿਆ ਸੀ ਤਾਂ ਜੋ ਸਰਕਾਰੀ ਸਕੂਲ ਦਾ ਮੈਦਾਨ ਖ਼ਰਾਬ ਨਾ ਹੋਵੇ।

ਇਹ ਵੀ ਪੜ੍ਹੋ- ਗੁਰਦਾਸਪੁਰ: ਪ੍ਰਸ਼ਾਸਨ ਦੀ ਅਣਦੇਖੀ ਦਾ ਸ਼ਿਕਾਰ ਹੋਇਆ ਮਸ਼ਹੂਰ ਜਹਾਜ਼ ਚੌਂਕ, ਕਿਸੇ ਸਮੇਂ ਹੁੰਦਾ ਸੀ ਸੈਲਫ਼ੀ ਪੁਆਇੰਟ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News