ਨਾਬਾਲਗਾ ਨੂੰ ਭਜਾ ਕੇ ਲਿਜਾਣ ਵਾਲੇ ਨੌਜਵਾਨ ਵਿਰੁੱਧ ਕੇਸ ਦਰਜ
Tuesday, Sep 24, 2024 - 06:24 PM (IST)
ਬਟਾਲਾ (ਸਾਹਿਲ, ਯੋਗੀ)-ਥਾਣਾ ਸਿਵਲ ਲਾਈਨ ਦੀ ਪੁਲਸ ਨੇ ਇਕ ਨੌਜਵਾਨ ਵਿਰੁੱਧ ਨਾਬਾਲਗਾ ਨੂੰ ਭਜਾ ਕੇ ਲਿਜਾਣ ਦੇ ਕਥਿਤ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਸ ਸਬੰਧੀ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ 15 ਸਾਲਾ ਲੜਕੀ ਦੀ ਮਾਂ ਨੇ ਲਿਖਵਾਇਆ ਹੈ ਕਿ ਉਸਦੀ ਲੜਕੀ ਬਟਾਲਾ ਦੇ ਇਕ ਸਕੂਲ ਵਿਚ 10ਵੀਂ ਜਮਾਤ ਵਿਚ ਪੜ੍ਹਦੀ ਹੈ ਅਤੇ ਬੀਤੀ 21 ਸਤੰਬਰ ਨੂੰ ਸਵੇਰੇ ਘਰੋਂ ਸਕੂਲ ਗਈ ਸੀ, ਜੋ ਸਕੂਲ ਨਹੀਂ ਪਹੁੰਚੀ। ਉਕਤ ਔਰਤ ਮੁਤਾਬਕ ਉਸਦੀ ਲੜਕੀ ਨੂੰ ਨੌਜਵਾਨ ਰੋਹਿਤ ਸਿੰਘ ਪੁੱਤਰ ਰਾਜਬੀਰ ਸਿੰਘ ਵਾਸੀ ਮਾਵੀਆਂਵਾਲ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਕਿਧਰੇ ਭਜਾ ਕੇ ਲੈ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ
ਉਕਤ ਮਾਮਲੇ ਸਬੰਧੀ ਏ. ਐੱਸ. ਆਈ. ਬਿੰਦੂ ਕੁਮਾਰੀ ਨੇ ਕਾਰਵਾਈ ਕਰਦਿਆਂ ਥਾਣਾ ਸਿਵਲ ਲਾਈਨ ਵਿਖੇ ਉਕਤ ਨੌਜਵਾਨ ਖਿਲਾਫ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਪਤੀ ਦੀ ਕਰਤੂਤ ਨੇ ਸ਼ਰਮਸਾਰ ਕੀਤੀ ਇਨਸਾਨੀਅਤ, ਦੋਸਤ ਨਾਲ ਮਿਲ ਟੱਪ ਛੱਡੀਆਂ ਹੱਦਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8