ਸਕੂਲ ’ਚੋਂ ਚੋਰੀ ਕਰਨ ਵਾਲੇ ਨੌਜਵਾਨ ਖਿਲਾਫ ਕੇਸ ਦਰਜ

04/08/2024 5:14:41 PM

ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ (ਸਾਹਿਲ, ਬਾਬਾ)-ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਸ ਨੇ ਸਕੂਲ ’ਚੋਂ ਚੋਰੀ ਕਰਨ ਵਾਲੇ ਨੌਜਵਾਨ ਖਿਲਾਫ ਕੇਸ ਦਰਜ ਕੀਤਾ ਹੈ। ਇਸ ਸਬੰਧੀ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਹਰਜਿੰਦਰ ਸਿੰਘ ਪੁੱਤਰ ਨਰਿੰਜਣ ਸਿੰਘ ਵਾਸੀ ਭਾਮ ਨੇ ਲਿਖਵਾਇਆ ਕਿ ਬੀਤੀ 5 ਫਰਵਰੀ 2024 ਨੂੰ ਪੌਣੇ 8 ਵਜੇ ਦੇ ਕਰੀਬ ਜਦੋਂ ਉਹ ਸਕੂਲ ਪਹੰਚਿਆ ਤਾਂ ਦੇਖਿਆ ਕਿ ਸਕੂਲ ਦੀ ਰਸੋੋਈ ਦਾ ਤਾਲਾ ਟੁੱਟਾ ਹੋਇਆ ਸੀ ਅਤੇ ਬੱਚਿਆਂ ਦੇ ਖਾਣ ਪੀਣ ਲਈ ਮਿਡ-ਡੇ ਮੀਲ ਦਾ 2 ਸਿਲੰਡਰ, ਇਕ ਗੈਸ ਵਾਲਾ ਚੁੱਲ੍ਹਾ, 20 ਕਿਲੋ ਚੌਲ, 10 ਕਿਲੋ ਆਟਾ, 1 ਸਮਰਸੀਬਲ ਪੰਪ, 1 ਵਾਟਰ ਫਿਲਟਰ, 1 ਸੀ. ਸੀ. ਟੀ. ਵੀ. ਕੈਮਰਾ ਚੋਰੀ ਹੋ ਚੁੱਕਾ ਸੀ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਤਿਹਰੇ ਕਤਲ ਕਾਂਡ:  ਤਿੰਨਾਂ ਜੀਆਂ ਦੇ ਇਕੱਠੇ ਬਲੇ ਸਿਵੇ, ਭੁੱਬਾਂ ਮਾਰ- ਮਾਰ ਰੋਇਆ ਸਾਰਾ ਪਿੰਡ (ਵੀਡੀਓ)

ਜੋ ਹੁਣ ਪਤਾ ਲੱਗਾ ਕਿ ਇਹ ਚੋਰੀ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਵਾਸੀ ਵਰਸਾਲਚੱਕ ਨੇ ਕੀਤੀ ਹੈ। ਉਕਤ ਮਾਮਲੇ ਸਬੰਧੀ ਏ. ਐੱਸ. ਆਈ. ਸਰਦੂਲ ਸਿੰਘ ਨੇ ਕਾਰਵਾਈ ਕਰਦਿਆਂ ਉਕਤ ਨੌਜਵਾਨ ਖਿਲਾਫ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ-  ਮੁੰਡੇ ਦੀ ਕੋਰਟ ਮੈਰਿਜ ਕਰਵਾਉਣ 'ਤੇ ਮਾਂ ਨੂੰ ਕੀਤਾ ਨਿਰਵਸਤਰ, ਵੀਡੀਓ ਬਣਾ ਕੀਤੀ ਵਾਇਰਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News