ਦੁਕਾਨ ''ਚੋਂ ਮੋਬਾਇਲ ਫੋਨ, ਮੁੰਦਰੀ, ਚੈਨ ਸਮੇਤ ਹੋਰ ਸਾਮਾਨ ਚੋਰੀ ਕਰਨ ਵਾਲੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
Saturday, Aug 10, 2024 - 04:05 PM (IST)
ਗੁਰਦਾਸਪੁਰ (ਵਿਨੋਦ)-ਥਾਣਾ ਸਿਟੀ ਪੁਲਸ ਨੇ ਇਕ ਦੁਕਾਨ ਚੋਂ ਮੋਬਾਇਲ ਫੋਨ, ਹੈੱਡ ਫੋਨ, ਇਕ ਚਾਂਦੀ ਦੀ ਮੁੰਦਰੀ ਅਤੇ ਇਕ ਚਾਂਦੀ ਦੀ ਚੈਨ ਚੋਰੀ ਕਰਨ ਵਾਲੇ ਇਕ ਨੌਜਵਾਨ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਏ.ਐੱਸ.ਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਮੁਨੀਸ ਸ਼ਰਮਾ ਪੁੱਤਰ ਸੋਮ ਨਾਥ ਵਾਸੀ ਮੁਹੱਲਾ ਗੋਬਿੰਦ ਨਗਰ ਬਟਾਲਾ ਰੋਡ ਗੁਰਦਾਸਪੁਰ ਨੇ ਬਿਆਨ ਦਿੱਤਾ ਕਿ ਉਹ ਬਟਾਲਾ ਰੋਡ ’ਤੇ ਲੋਹੇ ਦੀਆਂ ਚੁਗਾਠਾਂ ਬਣਾਉਣ ਦਾ ਕੰਮ ਕਰਦਾ ਹੈ। ਬੀਤੇ ਦਿਨੀਂ ਉਹ ਆਪਣੀ ਦੁਕਾਨ ਬੰਦ ਕਰਕੇ ਦੁਕਾਨ ਦੇ ਅੰਦਰ ਹੀ ਸੌਂ ਗਿਆ ਸੀ।
ਇਹ ਵੀ ਪੜ੍ਹੋ- ਤੜਕਸਾਰ ਵੱਡੀ ਵਾਰਦਾਤ, ਸੈਰ ਕਰ ਰਹੇ ਵਿਅਕਤੀ 'ਤੇ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ
ਸਵੇਰੇ ਉੱਠ ਕੇ ਉਸ ਨੇ ਵੇਖਿਆ ਕਿ ਉਸ ਦਾ ਮੋਬਾਇਲ ਫੋਨ ਓਪੋ ਕੰਪਨੀ, ਹੈੱਡ ਫੋਨ, ਇਕ ਚਾਂਦੀ ਦੀ ਮੁੰਦਰੀ, ਇਕ ਚਾਂਦੀ ਦੀ ਚੈਨ, ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ ਸੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਜਦ ਦੁਕਾਨ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਚੈਕ ਕੀਤੇ ਤਾਂ ਪਤਾ ਲੱਗਾ ਕਿ ਇਹ ਚੋਰੀ 8/9-8-24 ਦੀ ਰਾਤ ਨੂੰ ਦੋਸ਼ੀ ਰਾਜਬੀਰ ਸਿੰਘ ਪੁੱਤਰ ਰਾਜੂ ਵਾਸੀ ਵਰਸੋਲਾ ਥਾਣਾ ਸਦਰ ਗੁਰਦਾਸਪੁਰ ਨੇ ਦੁਕਾਨ ਅੰਦਰ ਦਾਖ਼ਲ ਹੋ ਕੇ ਕੀਤੀ ਹੈ। ਜਿਸ ’ਤੇ ਰਾਜਬੀਰ ਸਿੰਘ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਦੇ ਕੜਾਹੇ 'ਚ ਡਿੱਗਣ ਵਾਲੇ ਸੇਵਾਦਾਰ ਦੀ ਹੋਈ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8