ਦਾਤਰ ਦੀ ਨੋਕ ’ਤੇ ਵਿਅਕਤੀ ਤੋਂ ਮੋਟਰਸਾਈਕਲ, ਮੋਬਾਈਲ ਅਤੇ ਨਕਦੀ ਖੋਹਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ
Monday, Jul 01, 2024 - 06:11 PM (IST)
ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ/ਘੁਮਾਣ(ਬੇਰੀ, ਸਰਬਜੀਤ, ਬਾਬਾ)-ਥਾਣਾ ਘੁਮਾਣ ਦੀ ਪੁਲਸ ਨੇ ਦਾਤਰ ਦੀ ਨੋਕ ’ਤੇ ਇਕ ਵਿਅਕਤੀ ਤੋਂ ਮੋਟਰਸਾਈਕਲ, ਮੋਬਾਈਲ ਅਤੇ 4970 ਰੁਪਏ ਨਕਦੀ ਖੋਹਣ ਵਾਲੇ 3 ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਏ. ਐੱਸ. ਆਈ. ਸਰਵਣ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਜਨਕ ਰਾਜ ਪੁੱਤਰ ਮੁਲਖ ਰਾਜ ਵਾਸੀ ਕਾਦੀਆਂ ਨੇ ਦੱਸਿਆ ਕਿ 29 ਜੂਨ ਨੂੰ ਸ਼ਾਮ ਸਾਢੇ 7 ਵਜੇ ਦੇ ਕਰੀਬ ਉਹ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪੁਲ ਲੱਧਾ ਮੁੰਡਾ ਸੂਆ ਤੋਂ ਪਿੰਡ ਕੋਹਾਲੀ ਵੱਲ ਜਾ ਰਿਹਾ ਸੀ ਤਾਂ ਰਸਤੇ ’ਚ ਤਿੰਨ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਰੋਕ ਲਿਆ ਅਤੇ ਦਾਤਰ ਦੀ ਨੋਕ ’ਤੇ ਉਸਦਾ ਮੋਟਰਸਾਈਕਲ, ਮੋਬਾਈਲ ਅਤੇ 4970 ਰੁਪਏ ਖੋਹ ਕੇ ਫਰਾਰ ਹੋ ਗਏ।
ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਜਨਕ ਰਾਜ ਦੇ ਬਿਆਨਾਂ ਦੇ ਆਧਾਰ ’ਤੇ 3 ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਲਿਆ ਹੈ।