ਔਰਤ ਦੀ ਕੁੱਟਮਾਰ ਕਰਨ ਤੇ ਕੱਪੜੇ ਪਾੜਨ ’ਤੇ ਕੇਸ ਦਰਜ

Saturday, Oct 07, 2023 - 11:04 AM (IST)

ਔਰਤ ਦੀ ਕੁੱਟਮਾਰ ਕਰਨ ਤੇ ਕੱਪੜੇ ਪਾੜਨ ’ਤੇ ਕੇਸ ਦਰਜ

ਅੰਮ੍ਰਿਤਸਰ (ਇੰਦਰਜੀਤ)- ਥਾਣਾ ਡੀ ਡਵੀਜ਼ਨ ਦੀ ਪੁਲਸ ਨੇ ਇਕ ਔਰਤ ਦੇ ਕੱਪੜੇ ਪਾੜਨ ਦੇ ਦੋਸ਼ ਵਿਚ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਜਿਨ੍ਹਾਂ ਦੀ ਪਛਾਣ ਅਸ਼ਵਨੀ ਕੁਮਾਰ, ਮੋਨਿਕਾ ਅਤੇ ਪਾਇਲ ਵਾਸੀ ਨੇੜੇ ਸੁਭਾਸ਼ ਬੁੱਕ ਡਿਪੂ, ਗੇਟ ਖਜ਼ਾਨਾ ਵਜੋਂ ਹੋਈ ਹੈ। ਫ਼ਿਲਹਾਲ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।

ਇਹ ਵੀ ਪੜ੍ਹੋ- ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਪੁੱਤ, ਲਾਸ਼ ਵੇਖ ਧਾਹਾਂ ਮਾਰ-ਮਾਰ ਰੋਇਆ ਪਿਓ

ਪੁਲਸ ਨੂੰ ਦਿੱਤੀ ਜਾਣਕਾਰੀ ਵਿਚ ਪੂਨਮ (ਕਾਲਪਨਿਕ ਨਾਮ) ਨੇ ਦੱਸਿਆ ਕਿ ਉਸਦਾ ਵਿਆਹ ਅਨੂਪ ਨਾਮ ਦੇ ਵਿਅਕਤੀ ਨਾਲ ਹੋਇਆ ਸੀ ਅਤੇ ਉਸ ਦਾ ਝਗੜਾ ਚੱਲ ਰਿਹਾ ਸੀ ਅਤੇ ਉਸ ਦੀ ਸਹਿਮਤੀ ਨਾਲ ਉਸ ਦਾ 9 ਮਹੀਨੇ ਦਾ ਬੱਚਾ ਉਸ ਦੇ ਸਹੁਰੇ ਘਰ ਰਹਿ ਰਿਹਾ ਸੀ। 10 ਅਗਸਤ ਨੂੰ ਜਦੋਂ ਪੂਨਮ ਆਪਣੇ ਬੱਚੇ ਨੂੰ ਮਿਲਣ ਆਪਣੇ ਸਹੁਰੇ ਘਰ ਗਈ ਤਾਂ ਉੱਥੇ ਮੌਜੂਦ ਅਸ਼ਵਨੀ ਕੁਮਾਰ, ਮੋਨਿਕਾ ਅਤੇ ਪਾਇਲ ਨਾਲ ਉਸ ਦੀ ਲੜਾਈ ਹੋ ਗਈ।

ਇਹ ਵੀ ਪੜ੍ਹੋ- ਸਰਹੱਦ ਪਾਰ: ਕਲਯੁਗੀ ਪਿਓ ਨੇ ਆਪਣੇ 4 ਮਾਸੂਮ ਬੱਚਿਆਂ ਨੂੰ ਦਿੱਤੀ ਰੂਹ ਕੰਬਾਊ ਮੌਤ

ਇਸ ਦੌਰਾਨ ਉਕਤ ਮੁਲਜ਼ਮਾਂ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਉਸ ਦੇ ਕੱਪੜੇ ਪਾੜ ਦਿੱਤੇ। ਪੁਲਸ ਨੇ ਢਾਈ ਮਹੀਨੇ ਬਾਅਦ ਕੱਲ ਮਾਮਲਾ ਦਰਜ ਕਰ ਲਿਆ ਹੈ। ਤਫ਼ਤੀਸ਼ੀ ਅਫ਼ਸਰ ਏ. ਐੱਸ. ਆਈ. ਹਰਜੀਤ ਕੌਰ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਸ ਨੇ ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਧਾਰਾ 354/34 ਅਧੀਨ ਕੇਸ ਦਰਜ ਕੀਤਾ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News